Farmers Protest : ਹਰਿਆਣਾ ’ਚ ਇੰਟਰਨੈੱਟ ’ਤੇ ਪਾਬੰਦੀ ਵਧੀ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੀਆਂ ਸੇਵਾਵਾਂ

Farmers Protest

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕਿਸਾਨਾਂ ਦੇ ਅੰਦੋਲਨ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ 7 ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ’ਤੇ ਲਾਈ ਤੇ ਹੁਣ ਪਾਬੰਦੀ ਨੂੰ 24 ਫਰਵਰੀ ਤੱਕ ਵਧਾ ਦਿੱਤਾ ਹੈ। ਇਸ ਸਬੰਧੀ ਹਰਿਆਣਾ ਦੇ ਗ੍ਰਹਿ ਵਿਭਾਗ ਨੇ ਤਾਜਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ਅਨੁਸਾਰ 7 ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਮੁਅੱਤਲੀ ਨੂੰ 24 ਫਰਵਰੀ ਰਾਤ 12 ਵਜੇ ਤੱਕ ਵਧਾ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਰਸਾ ਸ਼ਾਮਲ ਹਨ। ਹੁਕਮਾਂ ’ਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਮੋਬਾਈਲ ਫੋਨਾਂ ਅਤੇ ਐਸਐਮਐਸ ਤੋਂ ਇਲਾਵਾ ਵਟਸਐਪ, ਫੇਸਬੁੱਕ, ਟਵਿੱਟਰ ਆਦਿ ਵਰਗੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗਲਤ ਜਾਣਕਾਰੀ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਗਈ ਹੈ। (Farmers Protest)

ਇੱਕ ਹੋਰ ਡੇਰਾ ਸ਼ਰਧਾਲੂ ਲੱਗਿਆ ਮਾਨਵਤਾ ਦੇ ਲੇਖੇ

LEAVE A REPLY

Please enter your comment!
Please enter your name here