ਹਰਿਆਣਾ ਦੇ ਵੋਟਰਾਂ ਨਾਲ ਵਾਅਦਾ ਕਰਦੇ ਹੋਏ ਸੱਤ ਗਾਰੰਟੀਆਂ ਦਾ ਐਲਾਨ | Haryana News
- ਔਰਤਾਂ ਨੂੰ ਹਰ ਮਹੀਨੇ 2000 ਰੁਪਏ
- 500 ਰੁਪਏ ਵਿੱਚ ਗੈਸ ਸਿਲੰਡਰ,
- 6 ਹਜ਼ਾਰ ਰੁਪਏ ਬੁਢਾਪਾ ਪੈਨਸ਼ਨ
- ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Haryana Vidhansabha Election: ਕਾਂਗਰਸ ਨੇ ਅੱਜ ਹਰਿਆਣਾ ਦੇ ਵੋਟਰਾਂ ਨਾਲ ਵਾਅਦਾ ਕਰਦੇ ਹੋਏ ਸੱਤ ਗਾਰੰਟੀਆਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਜੇਕਰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਪਾਰਟੀ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰੇਗੀ। ਇਨ੍ਹਾਂ ਵਾਅਦਿਆਂ ਦਾ ਐਲਾਨ ਕਰਦੇ ਹੋਏ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇੱਥੇ ਪਾਰਟੀ ਹੈੱਡਕੁਆਰਟਰ ‘ਤੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਜਦੋਂ ਹਰਿਆਣਾ ‘ਚ ਕਾਂਗਰਸ ਦੀ ਸਰਕਾਰ ਸੀ ਤਾਂ ਖੇਡਾਂ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਪ੍ਰਤੀ ਵਿਅਕਤੀ ਨਿਵੇਸ਼ ‘ਚ ਹਰਿਆਣਾ ਨੰਬਰ ’ਤੇ ਇੱਕ ’ਤੇ ਸੀ। ਇਸ ਵਾਰ ਸਾਡਾ ਸੰਕਲਪ ਹੈ ਕਿ ਜੇਕਰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਹਰਿਆਣਾ ਨੂੰ ਫਿਰ ਤੋਂ ਨੰਬਰ ਇੱਕ ਸੂਬਾ ਬਣਾਵਾਂਗੇ। Haryana News
ਉਨ੍ਹਾਂ ਸੂਬੇ ਲਈ ਸੱਤ ਐਲਾਨ ਕਰਦਿਆਂ ਔਰਤਾਂ ਦੇ ਸਸ਼ਕਤੀਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਔਰਤਾਂ ਨੂੰ ਹਰ ਮਹੀਨੇ 2000 ਰੁਪਏ ਦੇਣ ਤੋਂ ਇਲਾਵਾ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਮਾਜਿਕ ਸੁਰੱਖਿਆ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਬਜ਼ੁਰਗ ਨੂੰ 6 ਹਜ਼ਾਰ ਰੁਪਏ ਬੁਢਾਪਾ ਪੈਨਸ਼ਨ, 6 ਹਜ਼ਾਰ ਰੁਪਏ ਅਪੰਗਤਾ ਪੈਨਸ਼ਨ, 6 ਹਜ਼ਾਰ ਰੁਪਏ ਵਿਧਵਾ ਪੈਨਸ਼ਨ ਦੇਣ ਦੇ ਨਾਲ-ਨਾਲ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Bathinda News : ਗੋਲ ਟੇਬਲਾਂ ’ਤੇ ਰੱਖ ਕੇ ਖਿਡਾਰੀਆਂ ਨੇ ਚਾਅ ਨਾਲ ਖਾਧਾ ਖਾਣਾ
ਉਨ੍ਹਾਂ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਸੂਬੇ ਵਿੱਚ 2 ਲੱਖ ਪੱਕੀ ਭਰਤੀ ਕੀਤੀ ਜਾਵੇਗੀ ਅਤੇ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਹਰ ਪਰਿਵਾਰ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾਵੇਗਾ। ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਨਾਲ-ਨਾਲ 25 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਗਰੀਬ ਪਰਿਵਾਰਾਂ ਦੇ ਲੋਕਾਂ ਨੂੰ 3.5 ਲੱਖ ਰੁਪਏ ਦੀ ਲਾਗਤ ਨਾਲ ਛੱਤ, 100 ਗਜ਼ ਦਾ ਪਲਾਟ, 2 ਕਮਰਿਆਂ ਦਾ ਮਕਾਨ ਦਿੱਤਾ ਜਾਵੇਗਾ। Haryana News
ਕਿਸਾਨਾਂ ਦੀ ਖੁਸ਼ਹਾਲੀ ਲਿਆਉਣ ਲਈ ਪਾਰਟੀ ਨੇ ਵਾਅਦਾ ਕੀਤਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ-ਐਮਐਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਫਸਲ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇਗਾ। ਸਮਾਜ ਵਿੱਚ ਪੱਛੜੇ ਲੋਕਾਂ ਨੂੰ ਅਧਿਕਾਰ ਦਿਵਾਉਣ ਲਈ ਜਾਤੀ ਸਰਵੇਖਣ ਕਰਵਾਇਆ ਜਾਵੇਗਾ ਅਤੇ ਕ੍ਰੀਮੀ ਲੇਅਰ ਦੀ ਹੱਦ ਵਧਾ ਕੇ 10 ਲੱਖ ਰੁਪਏ ਕੀਤੀ ਜਾਵੇਗੀ।