ਜਨਵਰੀ ’ਚ ਸੁਪਰੀਮ ਕੋਰਟ ਵਿਖੇ ਹੋਵੇਗੀ ਸੁਣਵਾਈ | SYL Issue
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਤਲੁਜ-ਯਮੁਨਾ Çਲੰਕ ਨਹਿਰ (ਐੱਸਵਾਈਐੱਲ) ਮੁੱਦੇ ’ਤੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਤੀਜੀ ਮੀਟਿੰਗ ਹੋਵੇਗੀ। ਮੀਟਿੰਗ ਦੀ ਮੇਜ਼ਬਾਨੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਮੀਟਿੰਗ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੀ ਟੀਮ ਨਾਲ ਮੌਜ਼ੂਦ ਰਹਿਣਗੇ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਜਨਵਰੀ ਦੇ ਪਹਿਲੇ ਹਫਤੇ ’ਚ ਸੁਣਵਾਈ ਹੋਵਗੀ। ਕੇਂਦਰ ਸਰਕਾਰ ਇੱਕ ਵਾਰ ਫੇਰ ਤੋਂ ਇਸ ਮੀਟਿੰਗ ਰਾ ਹੀਂ ਇਸ ਮੁੱਦੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਵਿਚਕਾਰ ਐੱਸਵਾਈਐੱਲ ਵਿਵਾਦ ਕਾਫੀ ਪੁਰਾਣਾ ਹੈ। ਇਸ ਲਈ ਇਸ ਮਸਲੇ ਨੂੰ ਸੁਲਝਾਉਣ ਲਈ ਅੱਜ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। (SYL Issue)
ਕਿਸਾਨ ਕਰ ਰਹੇ ਹਨ ਮੀਟਿੰਗ ਦਾ ਵਿਰੋਧ | SYL Issue
ਇੱਕ ਪਾਸੇ ਜਿੱਥੇ ਐੱਸਵਾਈਐੱਲ ਵਿਵਾਦ ਦੇ ਹੱਲ ਲਈ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ’ਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਵੇਗੀ, ਉੱਥੇ ਹੀ ਦੂਜੇ ਪਾਸੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੀ ਇਸ ਮੀਟਿੰਗ ਦਾ ਵਿਰੋਧ ਕਰਨ ਲਈ ਇੱਕਜੁੱਟ ਹੋ ਗਈਆਂ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਇਸ ਮੀਟਿੰਗ ਦਾ ਵਿਰੋਧ ਕਰਨ ਦੀਆਂ ਤਿਆਰੀਆਂ ਕਰ ਲਈਆਂ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ। ਪੰਜਾਬ ਦੇ ਕਿਸਾਨ ਖੁਦ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। (SYL Issue)