ਹੁਣ ਸਾਰੇ ਸਕੂਲ 19 ਜਨਵਰੀ ਨੂੰ ਆਪਣੇ ਨਿਰਧਾਰਿਤ ਸਮੇਂ ’ਤੇ ਮੁੜ ਖੁੱਲ੍ਹਣਗੇ
School Holidays: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਮੁੱਖ ਰੱਖਦਿਆਂ ਹਰਿਆਣਾ ਸਰਕਾਰ ਨੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਹੈ। ਤਾਜ਼ਾ ਹੁਕਮਾਂ ਅਨੁਸਾਰ ਹੁਣ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 18 ਜਨਵਰੀ, 2026 ਤੱਕ ਬੰਦ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਨਿਰਦੇਸ਼ਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਹੁਣ ਸਾਰੇ ਸਕੂਲ 19 ਜਨਵਰੀ, 2026 (ਸੋਮਵਾਰ) ਨੂੰ ਆਪਣੇ ਨਿਰਧਾਰਿਤ ਸਮੇਂ ’ਤੇ ਮੁੜ ਖੁੱਲ੍ਹਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਖ਼ਤੀ ਨਾਲ ਲਾਗੂ ਹੋਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Bathinda News: ਆਖਰ ਕਿਉਂ ਲੱਗੇ ‘ਮਾਰਕੀਟ ਵਿਕਾਊ ਹੈ’ ਅਤੇ ‘ਦੁਕਾਨ ਵਿਕਾਊ ਹੈ’ ਦੇ ਪੋਸਟਰ…
ਪਿਛਲੇ ਕਈ ਦਿਨਾਂ ਤੋਂ ਪੂਰੇ ਹਰਿਆਣਾ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਤਾਪਮਾਨ ਵਿੱਚ ਭਾਰੀ ਗਿਰਾਵਟ ਅਤੇ ਸਵੇਰ ਵੇਲੇ ਸੰਘਣੀ ਧੁੰਦ ਕਾਰਨ ਆਵਾਜਾਈ ਵਿੱਚ ਵੀ ਦਿੱਕਤਾਂ ਆ ਰਹੀਆਂ ਹਨ। ਮੌਸਮ ਵਿਭਾਗ ਦੀ ਚਿਤਾਵਨੀ ਨੂੰ ਦੇਖਦੇ ਹੋਏ ਸਰਕਾਰ ਨੇ ਛੁੱਟੀਆਂ ਵਧਾਉਣ ਦਾ ਫੈਸਲਾ ਲਿਆ ਤਾਂ ਜੋ ਸਕੂਲੀ ਬੱਚਿਆਂ ਨੂੰ ਇਸ ਹੱਡ-ਚੀਰਵੀਂ ਠੰਢ ਤੋਂ ਬਚਾਇਆ ਜਾ ਸਕੇ। School Holidays














