ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਦਿੱਤਾ ਅਸਤੀਫਾ

Sexual Harassment Case

ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਖ਼ਿਲਾਫ਼ ਜਿਣਸੀ ਸ਼ੋਸ਼ਣ ਦਾ ਕੇਸ ਦਰਜ

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਖੇਡ ਮੰਤਰੀ ਅਤੇ ਓਲੰਪੀਅਨ ਸੰਦੀਪ ਸਿੰਘ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ਪੁਲੀਸ ਨੇ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਖ਼ਿਲਾਫ਼ ਜਿਣਸੀ ਸ਼ੋਸ਼ਣ ਦਾ ਕੇਸ ਦਰਜ ਕੀਤਾ ਹੈ। (Sexual Harassment Case) ਜਿਸ ਤੋਂ ਬਾਅਦ ਸਾਬਕਾ ਭਾਰਤੀ ਹਾਕੀ ਖਿਡਾਰੀ ਸੰਦੀਪ ਸਿੰਘ ਨੇ ਸਵੇਰੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ।

ਮੇਰੇ ਅਕਸ ਨੂੰ ਖਰਾਬ ਕਰਨ ਦੀ ਕੀਤੀ ਕੋਸ਼ਿਸ਼

ਅਸਤੀਫਾ ਦੇਣ ਤੋਂ ਬਾਅਦ ਸੰਦੀਪ ਸਿੰਘ ਨੇ ਕਿਹਾ ਕਿ ਮੇਰਾ ਅਕਸ ਖਰਾਬ ਕਰਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਜੂਨੀਅਰ ਮਹਿਲਾ ਕੋਚ ਨੇ ਮੇਰੇ ‘ਤੇ ਦੋਸ਼ ਲਗਾਏ ਹਨ। ਨੈਤਿਕਤਾ ਦੇ ਆਧਾਰ ‘ਤੇ ਮੈਂ ਆਪਣਾ ਖੇਡ ਵਿਭਾਗ ਮੁੱਖ ਮੰਤਰੀ ਨੂੰ ਸੌਂਪਿਆ ਹੈ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੁੱਖ ਮੰਤਰੀ ਅਗਲਾ ਫੈਸਲਾ ਲੈਣਗੇ।

ਕੀ ਹੈ ਮਾਮਲਾ

ਚੰਡੀਗੜ੍ਹ ਪੁਲੀਸ ਨੇ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਖ਼ਿਲਾਫ਼ ਜਿਣਸੀ ਸ਼ੋਸ਼ਣ ਦਾ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਭਾਰਤੀ ਦੰਡਾਵਲੀ ਦੀ ਧਾਰਾ 354, 354ਏ, 354ਬੀ, 342 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੂਨੀਅਰ ਅਥਲੈਟਿਕਸ ਕੋਚ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਮੰਤਰੀ ਨੇ ਉਸ ਨੂੰ ਗਲਤ ਤਰੀਕੇ ਨਾਲ ਛੂਹਿਆ ਅਤੇ ਉਸ ਨੂੰ ਖੁਸ਼ ਕਰਨ ਲਈ ਕਿਹਾ। ਕੋਚ ਵੱਲੋਂ ਲਾਏ ਦੋਸ਼ਾਂ ਤਹਿਤ ਸ਼ੁੱਕਰਵਾਰ ਨੂੰ ਕੇਸ ਦਰਜ ਕੀਤਾ ਗਿਆ ਸੀ। ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ