ਹਰਿਆਣਾ ਦੇ ਮੁਲਾਜ਼ਮਾਂ ਨੂੰ ਮਿਲੇਗਾ 7ਵੇਂ ਤਨਖ਼ਾਹ ਕਮਿਸ਼ਨ ਦਾ ਲਾਭ : ਮਨੋਹਰ ਲਾਲ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਸਰਕਾਰੀ ਮੁਲਾਜਮਾਂ ਲਈ 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਨੂੰ ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਲਾਭ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਮੁੱਖ ਸਕੱਤਰ ਦੀ ਪ੍ਰਧਾਨਗੀ ‘ਚ ਬਣਾਈ ਗਈ ਕਮੇਟੀ ਤੋਂ ਰਿਪੋਰਟ ਮੰਗੀ ਗਈ ਹੈ। ਰਿਪੋਰਟ ਮਿਲਣ ਤੋਂ ਬਾਅਦ ਇਨ੍ਹਾਂ ਸਿਫਾਰਸ਼ਾਂ ਨੂੰ ਲਾਗੂ ਕਰ ਦਿੱਤਾ ਜਾਵੇਗਾ। ਖੱਟਰ ਅੱਜ ਕਰਨਾਲ ਦੌਰੇ ਤੋਂ ਪਹਿਲਾਂ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਕਰਨਾਲ ‘ਚ ਆਪਣੇ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ। ਸੀਐੱਮ ਨੇ ਕਿਹਾ ਕਿ ਉਹ ਹਰ ਮਹੀਨੇ ਦੋ ਦਿਨ ਆਪਣੇ ਵਿਧਾਨ ਸਭਾ ਹਲਕੇ ‘ਚ ਰਹਿੰਦੇ ਹਨ। ਸੂਬੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਤਰਜ਼ੀਹ ਹੈ।