ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home ਵਿਚਾਰ ਲੇਖ ਔਰਤਾਂ ਪ੍ਰਤੀ ਚ...

    ਔਰਤਾਂ ਪ੍ਰਤੀ ਚੰਗੀ ਸੋਚ ਅਪਣਾਈਏ

    ਔਰਤਾਂ ਪ੍ਰਤੀ ਚੰਗੀ ਸੋਚ ਅਪਣਾਈਏ

    ਪ੍ਰਾਚੀਨ ਸਮੇਂ ਤੋਂ ਹੀ ਸੰਤਾਂ, ਗੁਰੂਆਂ, ਪੀਰ-ਪੈਗੰਬਰਾਂ ਨੇ ਔਰਤ ਨੂੰ ਪੂਰਾ ਮਾਣ-ਸਨਮਾਨ ਦਿੱਤਾ ਹੈ। ਔਰਤ ਹੀ ਜੱਗ-ਜਣਨੀ ਹੈ। ਅੱਜ ਔਰਤਾਂ ਮਰਦਾਂ ਦੀ ਬਰਾਬਰੀ ਕਰ ਰਹੀਆਂ ਹਨ। ਹਰ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਕੀ ਇਹ ਸਨਮਾਨ ਸਿਰਫ ਇੱਕ ਦਿਨ ਲਈ ਹੀ ਹੈ? ਇਹ ਸੋਚਣ ਵਾਲੀ ਗੱਲ ਹੈ। ਜਦੋਂ ਕੋਈ ਵੀ ਪ੍ਰੀਖਿਆਵਾਂ ਦਾ ਨਤੀਜਾ ਆਉਂਦਾ ਹੈ, ਤਾਂ ਟਾਪ ਪੁਜੀਸ਼ਨਾਂ ’ਤੇ ਕੁੜੀਆਂ ਹੀ ਬਾਜ਼ੀ ਮਾਰਦੀਆਂ ਹਨ। ਕਲਪਨਾ ਚਾਵਲਾ ਨੇ ਪੁਲਾੜ ਵਿੱਚ ਜਾ ਕੇ ਇਤਿਹਾਸ ਰਚਿਆ।

    ਧਰਤੀ ਤੋਂ ਲੈ ਕੇ ਚੰਨ ਤੱਕ ਔਰਤਾਂ ਨੇ ਬਾਜ਼ੀ ਮਾਰ ਲਈ ਹੈ ਚਾਹੇ ਉਹ ਰਾਜਨੀਤੀ, ਪੁਲਾੜ, ਹਵਾਈ ਫੌਜ, ਪ੍ਰਸ਼ਾਸਨਿਕ ਸੇਵਾਵਾਂ ਜਾਂ ਹੋਰ ਕੋਈ ਖੇਤਰ ਹੋਵੇ। ਸਭ ਨੂੰ ਹੀ ਪਤਾ ਹੈ ਕਿ ਅੱਜ ਕਿਸਾਨ ਅੰਦੋਲਨ ਪੂਰੇ ਜੋਰਾਂ ’ਤੇ ਹੈ। ਉੱਥੇ ਵੀ ਔਰਤਾਂ ਦੀ ਸ਼ਮੂਲੀਅਤ ਵੱਡੇ ਪੱਧਰ ’ਤੇ ਹੋਈ ਹੈ। ਵੱਧ ਤੋਂ ਵੱਧ ਔਰਤਾਂ ਪੰਜਾਬ ਤੇ ਹਰਿਆਣਾ, ਰਾਜਸਥਾਨ ਤੇ ਹੋਰ ਸੂਬਿਆਂ ਤੋਂ ਇਸ ਅੰਦੋਲਨ ਵਿੱਚ ਆਪਣੀ ਹਾਜ਼ਰੀ ਲਗਵਾ ਰਹੀਆਂ ਹਨ। ਔਰਤਾਂ ਮਰਦਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖ਼ੁਦ ਟਰੈਕਟਰ ਚਲਾ ਕੇ ਅੰਦੋਲਨ ਵਿਚ ਸ਼ਿਰਕਤ ਕਰ ਰਹੀਆਂ ਹਨ।

    ਆਏ ਦਿਨ ਅਖ਼ਬਾਰਾਂ ਵਿਚ ਜਬਰ-ਜਨਾਹ ਦੀਆਂ ਘਟਨਾਵਾਂ ਪੜ੍ਹਨ ਨੂੰ ਮਿਲਦੀਆਂ ਹਨ। ਮੁੰਡਿਆਂ ਦੀ ਲਾਲਸਾ ਕਰਕੇ ਕਈ ਪਰਿਵਾਰ ਕੁੜੀਆਂ ਨੂੰ ਪੇਟ ਵਿਚ ਹੀ ਮਾਰ ਦਿੰਦੇ ਹਨ। ਪਰਿਵਾਰਾਂ ਦੇ ਦਿਮਾਗ ਵਿਚ ਇਹ ਹੁੰਦਾ ਹੈ ਕਿ ਕੁੜੀਆਂ ਬੇਗਾਨਾ ਧਨ ਹੁੰਦੀਆਂ ਹਨ।
    ਅੱਜ ਕੁੜੀਆਂ ਨੂੰ ਜਨਮ ਹੀ ਨਹੀਂ ਲੈਣ ਦਿੱਤਾ ਜਾਂਦਾ ।ਤੇਲੰਗਾਨਾ ਵਿੱਚ ਪਸ਼ੂਆਂ ਦੀ ਡਾਕਟਰ ਨਾਲ ਜ਼ਬਰ ਜਿਨਾਹ ਕੀਤਾ ਗਿਆ। ਉਸ ਦੀ ਲਾਸ਼ ਨੂੰ ਸਾੜ ਦਿੱਤਾ ਗਿਆ। ਇਸ ਕਾਂਡ ਨਾਲ ਸਬੰਧਤ ਦੋਸ਼ੀ ਐਨਕਾਊਂਟਰ ਵਿੱਚ ਮਾਰੇ ਗਏ।

    ਕੀ ਇਹ ਔਰਤਾਂ ਦਾ ਸਨਮਾਨ ਹੈ? ਚਾਹੇ ਅਸੀਂ ਇੱਕੀਵੀਂ ਸਦੀ ਵਿੱਚੋਂ ਗੁਜ਼ਰ ਰਹੇ ਹਾਂ। ਫਿਰ ਅੱਜ ਔਰਤਾਂ ਸੁਰੱਖਿਅਤ ਕਿਉਂ ਨਹੀਂ ਹਨ? ਨਿਰਭੈਆ ਕੇਸ ਨੂੰ ਸਾਰੇ ਚੰਗੀ ਤਰ੍ਹਾਂ ਜਾਣਦੇ ਹਨ। ਸੱਤ ਸਾਲ, ਤਿੰਨ ਮਹੀਨੇ, 8 ਦਿਨ ਬਾਅਦ ਆਖਿਰ ਨਿਰਭੈਆ ਦੇ ਮਾਤਾ-ਪਿਤਾ ਨੂੰ ਇਨਸਾਫ ਮਿਲਿਆ ਸੀ। ਤੜਕ ਸਾਰ ਦੋਸ਼ੀਆਂ ਨੂੰ ਫਾਂਸੀ ਦੇ ਦਿੱਤੀ। ਤਿਹਾੜ ਜੇਲ੍ਹ ਦੇ ਬਾਹਰ ਜਸ਼ਨ ਦਾ ਮਾਹੌਲ ਸੀ। ਲੋਕਾਂ ਨੇ ਇੱਕ-ਦੂਜੇ ਨੂੰ ਮਠਿਆਈ ਵੰਡ ਕੇ ਖੁਸ਼ੀ ਮਨਾਈ। ਜਦੋਂ ਵੀ ਅਜਿਹਾ ਕੋਈ ਕੇਸ ਸਾਹਮਣੇ ਆਉਂਦਾ ਹੈ, ਤਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਔਰਤ ਦੀ ਸੁਣਨੀ ਚਾਹੀਦੀ ਹੈ। ਹਾਲਾਂਕਿ ਨਿਰਭੈਆ ਗੈਂਗਰੇਪ ਮਾਮਲੇ ਤੋਂ ਬਾਅਦ ਕਾਨੂੰਨਾਂ ਵਿਚ ਤਬਦੀਲੀ ਆਈ ਹੈ। ਨਵੇਂ ਕਾਨੂੰਨ ਬਣੇ ਹਨ।

    ਦੁਰਾਚਾਰੀਆਂ ਨੂੰ ਕਤਾਰ ਵਿਚ ਖੜ੍ਹੇ ਕਰਕੇ ਆਪ ਹੀ ਗੋਲੀ ਮਾਰੀ ਸੀ। ਹਾਲ ਹੀ ਵਿਚ ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ ਦਲਿਤ ਕੁੜੀ ਨਾਲ ਜੋ ਘਟਨਾ ਵਾਪਰੀ, ਉਹ ਦੇਸ਼ ਦੀ ਕਾਨੂੰਨ-ਵਿਵਸਥਾ ’ਤੇ ਸਵਾਲੀਆ ਚਿੰਨ੍ਹ ਲਾਉਂਦੀ ਹੈ। ਚਾਰ ਵਿਅਕਤੀਆਂ ਨੇ ਸਮੂਹਿਕ ਜਬਰ-ਜਨਾਹ ਕੀਤਾ। ਪੀੜਤਾ ਦੀ ਦਿੱਲੀ ਦੇ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਪ੍ਰਸ਼ਾਸਨ ਨੇ ਚੁੱਪ-ਚੁਪੀਤੇ ਰਾਤ ਨੂੰ ਹੀ ਕੁੜੀ ਦਾ ਸੰਸਕਾਰ ਕਰ ਦਿੱਤਾ। ਪੁਲਿਸ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਸੀ। ਪਰਿਵਾਰ ਦੇ ਫੋਨ ਤੱਕ ਖੋਹ ਲਏ ਸਨ।

    ਕਾਬਿਲੇਗੌਰ ਹੈ ਕਿ ਸਾਰੇ ਮੁਲਕ ਖ਼ਾਸ ਤੌਰ ’ਤੇ ਯੂਪੀ ਵਿੱਚ ਤਾਂ ਔਰਤਾਂ ’ਤੇ ਨਿਰੰਤਰ ਅੱਤਿਆਚਾਰ ਹੋ ਰਹੇ ਹਨ। ਔਰਤਾਂ ਜ਼ਬਰ ਜਿਨਾਹ ਤੇ ਹੋਰ ਹਿੰਸਾ ਦੀਆਂ ਸ਼ਿਕਾਰ ਹੋ ਰਹੀਆਂ ਹਨ। ਹਾਲਾਂਕਿ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਆਰਥਿਕ ਮੱਦਦ ਦਾ ਵੀ ਐਲਾਨ ਕੀਤਾ ਗਿਆ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਉੱਤਰ ਪ੍ਰਦੇਸ਼ ਦੇ ਬਾਰਡਰ ’ਤੇ ਹੀ ਰੋਕ ਦਿੱਤਾ ਗਿਆ ਸੀ। ਉਂਜ ਤਾਂ ਸਰਕਾਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਰਾਗ ਅਲਾਪਦੀ ਰਹਿੰਦੀ ਹੈ, ਉਸ ਨੂੰ ਦੇਸ਼ ’ਚ ਮਹਿਲਾ ਸੁਰੱਖਿਆ ਦੇ ਮੁਹਾਜ ’ਤੇ ਵੀ ਬੇਹੱਦ ਚੌਕਸੀ ਵਰਤਣੀ ਚਾਹੀਦੀ ਹੈ। ਦਰਿੰਦਿਆਂ ਨੂੰ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ, ਤਾਂ ਕਿ ਉਹ ਔਰਤਾਂ ’ਤੇ ਜ਼ੁਲਮ ਕਰਨ ਤੋਂ ਪਹਿਲਾਂ ਸੌ ਵਾਰ ਸੋਚਣ। ਅੱਜ ਨੌਜਵਾਨ ਪੀੜ੍ਹੀ ਨੂੰ ਔਰਤਾਂ ਪ੍ਰਤੀ ਆਪਣੀ ਸੋਚ ਨੂੰ ਬਦਲਣ ਦੀ ਲੋੜ ਹੈ। ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਚਾਹੇ ਅਸੀਂ ਕਿਸੇ ਵੀ ਅਦਾਰੇ ਵਿਚ ਅਫ਼ਸਰ ਹੋਈਏ, ਕਿਤੇ ਵੀ ਅਸੀਂ ਕੰਮ ਕਰੀਏ, ਔਰਤਾਂ ਨੂੰ ਹਰ ਦਿਨ ਸਨਮਾਨ ਦੇਈਏ।
    ਮੋਹਾਲੀ
    ਸੰਜੀਵ ਸਿੰਘ ਸੈਣੀ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.