ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਰੂਹਾਨੀਅਤ ਅਨਮੋਲ ਬਚਨ ਸਤਿਗੁਰੂ ’ਤੇ ਦ...

    ਸਤਿਗੁਰੂ ’ਤੇ ਦਿੜ੍ਹ ਵਿਸ਼ਵਾਸ ਰੱਖੋ: ਪੂਜਨੀਕ ਗੁਰੂ ਜੀ

    ਸਤਿਗੁਰੂ ’ਤੇ ਦਿੜ੍ਹ ਵਿਸ਼ਵਾਸ ਰੱਖੋ: ਪੂਜਨੀਕ ਗੁਰੂ ਜੀ

    ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਸਤਿਗੁਰੂ, ਅੱਲ੍ਹਾ, ਵਾਹਿਗੁਰੂ, ਰਾਮ ਨੂੰ ਸੱਚੇ ਮਨ ਨਾਲ, ਸੱਚੀ ਆਤਮਾ ਨਾਲ ਭਾਵ ਦ੍ਰਿੜ ਯਕੀਨ ਨਾਲ ਜੇਕਰ ਕੋਈ ਯਾਦ ਕਰਦਾ ਹੈ, ਤਾਂ ਉਹ ਰਹਿਮੋ-ਕਰਮ ਦਾ ਮਾਲਕ ਇਨਸਾਨ ਦੇ ਸਾਰੇ ਦੁੱਖ ਹਰ ਲੈਂਦਾ ਹੈ, ਗ਼ਮ, ਚਿੰਤਾ, ਪ੍ਰੇਸ਼ਾਨੀਆਂ ਤੋਂ ਮੋਕਸ਼-ਮੁਕਤੀ ਦਵਾ ਦਿੰਦਾ ਹੈ ਜਿਸ ਦੀ ਭਾਵਨਾ ਸ਼ੁੱਧ ਹੁੰਦੀ ਹੈ, ਉਹ ਪਰਮ ਪਿਤਾ ਪਰਮਾਤਮਾ ਦੀ ਕਿਰਪਾ-ਦ੍ਰਿਸ਼ਟੀ ਦੇ ਕਾਬਲ ਬਣ ਜਾਂਦੇ ਹਨ

    ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਪਰਮਾਤਮਾ ਇਹ ਨਹੀਂ ਦੇਖਦਾ ਕਿ ਤੁਸੀਂ ਅਮੀਰ ਹੋ ਜਾਂ ਗਰੀਬ ਹੋ ਜਾਂ ਤੁਹਾਡੀ ਕਿਹੜੀ ਜਾਤ ਹੈ, ਉਹ ਸਿਰਫ਼ ਇਹੀ ਦੇਖਦਾ ਹੈ ਕਿ ਤੁਹਾਡੇ ਦਿਲੋ-ਦਿਮਾਗ ’ਚ ਪਰਮ ਪਿਤਾ ਪਰਮਾਤਮਾ ਲਈ ਕਿਹੋ ਜਿਹੀ ਤੜਫ਼, ਲਗਨ, ਸ਼ਰਧਾ ਹੈ, ਜਿਸ ਦੇ ਅੰਦਰ ਜੈਸੀ ਸ਼ਰਧਾ ਹੁੰਦੀ ਹੈ, ਵੈਸੇ ਹੀ ਉਸ ਦੇ ਦਰਸ਼-ਦੀਦਾਰ ਹੁੰਦੇ ਹਨ

    ਮਾਲਕ, ਪਰਮ ਪਿਤਾ ਪਰਮਾਤਮਾ, ਕਿਸੇ ਪੈਸੇ ਦਾ, ਕਿਸੇ ਦਿਖਾਵੇ ਦਾ ਭੁੱਖਾ ਨਹੀਂ ਹੁੰਦਾ ਉਸ ਨੂੰ ਹਾਸਲ ਕਰਨ ਲਈ ਜੰਗਲ, ਪਹਾੜਾਂ, ਉਜਾੜਾਂ ’ਚ ਜਾਣਾ ਜ਼ਰੂਰੀ ਨਹੀਂ ਹੁੰਦਾ ਤੁਸੀਂ ਆਪਣੇ ਘਰ-ਪਰਿਵਾਰ ’ਚ ਰਹਿੰਦੇ ਹੋਏ, ਸੱਚੀ ਭਾਵਨਾ, ਦ੍ਰਿੜ ਯਕੀਨ ਨਾਲ ਉਸ ਨੂੰ ਯਾਦ ਕਰਦੇ ਹੋ ਤਾਂ ਉਹ ਤੁਹਾਡੇ ਕੋਲ ਦੌੜਿਆ ਚਲਿਆ ਆਉਂਦਾ ਹੈ ਤੁਹਾਡਾ ਦ੍ਰਿੜ ਯਕੀਨ ਇੰਨਾ ਹੋਣਾ ਚਾਹੀਦਾ ਹੈ ਕਿ ਕੋਈ ਵੀ ਉਸ ਨੂੰ ਹਿਲਾ ਨਾ ਸਕੇ ਇਨਸਾਨ ਆਪਣੇ ਸਤਿਗੁਰੂ, ਮਾਲਕ ਦੇ ਲਈ ਅਜਿਹਾ ਦ੍ਰਿੜ ਯਕੀਨ ਬਣਾ ਲਵੇ ਕਿ ਮੇਰਾ ਸਤਿਗੁਰੂ ਸਭ ਕੁਝ ਹੈ ਅਤੇ ਇਨਸਾਨ ਸਤਿਗੁਰੂ ਦੇ ਬਚਨਾਂ ’ਤੇ ਅਮਲ ਕਰੇ, ਤਾਂ ਯਕੀਨਨ ਉਸ ਦਾ ਜੀਵਨ ਬਦਲ ਜਾਵੇ, ਉਸ ਦੀ ਜ਼ਿੰਦਗੀ ਪਤਝੜ ਤੋਂ ਬਹਾਰਾਂ ’ਚ ਚਲੀ ਜਾਵੇ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ