ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਕੀ ਤੁਹਾਡੇ ਵੀ ...

    ਕੀ ਤੁਹਾਡੇ ਵੀ ਡੁੱਬੇ ਹਨ ਪਰਲ ’ਚ ਪੈਸੇ, ਤਾਂ ਪੜ੍ਹੋ ਇਹ ਰਾਹਤ ਭਰੀ ਖ਼ਬਰ, ਮਾਨ ਸਰਕਾਰ ਦਾ ਐਲਾਨ…

    Chief Minister
    ਮੁੱਖ ਮੰਤਰੀ ਭਗਵੰਤ ਮਾਨ। ਫਾਈਲ ਫੋਟੋ।

    ਪੰਜਾਬ ’ਚ ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜਬਤ | Pearls News

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਰਲ ਕੰਪਨੀ ਖਿਲਾਫ਼ ਬੋਲਿਆ ਜਿਸ ਨੇ ਲੋਕਾਂ ਤੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫ਼ੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜੇ ਵਿੱਚ ਲੈ ਲਵੇਗੀ। ਇਸ ਸਬੰਧੀ ਸੀਐਮ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

    ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀ ਜਾਇਦਾਦ ’ਤੇ ਕਬਜਾ ਕਰਨ ਤੋਂ ਬਾਅਦ ਲੋਕਾਂ ਤੋਂ ਹੜੱਪੀ ਗਈ ਸਾਰੀ ਰਕਮ ਵਾਪਸ ਕਰਨ ਦਾ ਰਾਹ ਲੱਭਿਆ ਜਾਵੇਗਾ। ਇਸ ਸਬੰਧੀ ਉਨ੍ਹਾਂ ਜਲਦੀ ਹੀ ਵਿਸਥਾਰਪੂਰਵਕ ਜਾਣਕਾਰੀ ਦੇਣ ਦਾ ਐਲਾਨ ਕੀਤਾ ਹੈ।

    ਸਰਕਾਰ ਨੇ ਉੱਚ ਪੱਧਰੀ ਜਾਂਚ ਕਰਵਾਈ | Pearls News

    ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਚੁੱਕੀ ਹੈ। ਸੀਐਮ ਭਗਵੰਤ ਮਾਨ ਨੇ ਖੁਦ ਜਾਂਚ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿੱਟ ਫੰਡ ਕੰਪਨੀ ਪਰਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਨ ਦੀ ਗੱਲ ਕਹੀ ਸੀ।

    ਕਰੀਬ 9 ਮਹੀਨੇ ਪਹਿਲਾਂ ਵੀ ਉਸ ਨੇ ਇਸ ਮਾਮਲੇ ਵਿੱਚ ਜਾਣਕਾਰੀ ਦੇਣ ਦੀ ਗੱਲ ਕਹੀ ਸੀ। ਪੰਜਾਬ ਦੇ ਕਰੀਬ 10 ਲੱਖ ਲੋਕ ਪਰਲ ਗਰੁੱਪ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਦੱਸੇ ਗਏ ਹਨ।

    ਸਰਕਾਰ ਜਾਇਦਾਦ ਦੀ ਨਿਲਾਮੀ ਕਰੇਗੀ

    ਇਸ ਤੋਂ ਪਹਿਲਾਂ ਸੂਤਰਾਂ ਅਨੁਸਾਰ ਇਹ ਗੱਲ ਸਾਹਮਣੇ ਆਈ ਸੀ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਲੋਢਾ ਕਮੇਟੀ ਨੂੰ ਸਹਿਯੋਗ ਦਿੱਤਾ ਸੀ। ਇਸ ਤਹਿਤ ਪਰਲ ਗਰੁੱਪ ਦੀ ਜਾਇਦਾਦ ਵੇਚ ਕੇ ਨਿਵੇਸਕਾਂ ਨੂੰ ਪੈਸੇ ਵਾਪਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਕਰੀਬ ਡੇਢ ਲੱਖ ਨਿਵੇਸ਼ਕਾਂ ਨੇ ਲੋਢਾ ਕਮੇਟੀ ਕੋਲ ਪਹੁੰਚ ਕੀਤੀ ਸੀ ਅਤੇ ਉਸ ਤੋਂ ਬਾਅਦ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪਰਲ ਗਰੁੱਪ ਦੀ ਜਾਇਦਾਦ ਦੀ ਨਿਲਾਮੀ ਕਰਨ ਲਈ ਕਿਹਾ ਗਿਆ ਸੀ।

    5.50 ਕਰੋੜ ਨਿਵੇਸ਼ਕਾਂ ਨਾਲ 60 ਹਜਾਰ ਕਰੋੜ ਦੀ ਠੱਗੀ

    ਪਰਲ ਗਰੁੱਪ ’ਤੇ ਦੋਸ਼ ਹਨ ਕਿ ਉਸ ਨੇ ਕਰੀਬ 5.50 ਕਰੋੜ ਲੋਕਾਂ ਨੂੰ ਦੇਸ਼ ’ਚ ਜਾਇਦਾਦ ’ਚ ਨਿਵੇਸ਼ ਕਰਨ ਲਈ ਲਿਆ। ਇਸ ਤੋਂ ਕਰੀਬ 60 ਹਜਾਰ ਕਰੋੜ ਰੁਪਏ ਕਮਾਏ ਪਰ ਕੰਪਨੀ ਵੱਲੋਂ ਨਿਵੇਸ਼ਕਾਂ ਨੂੰ ਜਾਅਲੀ ਅਲਾਟਮੈਂਟ ਪੱਤਰ ਦੇ ਕੇ ਇਹ ਪੈਸਾ ਹੜੱਪ ਲਿਆ ਗਿਆ।

    ਮਾਨ ਨੇ ਲੋਕ ਸਭਾ ’ਚ ਉਠਾਈ ਸੀ ਆਵਾਜ

    ਸੀਐੱਮ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੁੰਦਿਆਂ ਇਸ ਤੋਂ ਪਹਿਲਾਂ ਪਰਲ ਗਰੁੱਪ ਦੀ ਧੋਖਾਧੜੀ ਦਾ ਮਾਮਲਾ ਸੰਸਦ ’ਚ ਉਠਾਇਆ ਸੀ। ਜਦੋਂ ਤੋਂ ਮਾਨ ਦੇ ਮੁੱਖ ਮੰਤਰੀ ਬਣੇ ਹਨ, ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਰਲ ਗਰੁੱਪ ਦੇ ਦੋਸ਼ੀ ਮਾਲਕ ਨਿਰਮਲ ਸਿੰਘ ਭੰਗੂ ਨੂੰ ਸਰਕਾਰ ਨੇ ਜਨਵਰੀ ਮਹੀਨੇ ਗਿ੍ਰਫਤਾਰ ਕਰ ਲਿਆ ਸੀ।

    ਇਹ ਵੀ ਪੜ੍ਹੋ: ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਜਵੜ ਦਾ ਗੋਲੀਆਂ ਮਾਰ ਕੇ ਕਤਲ

    LEAVE A REPLY

    Please enter your comment!
    Please enter your name here