ਕੀ ਤੁਹਾਡੇ ਵੀ ਡੁੱਬੇ ਨੇ ਪਰਲ ਕੰਪਨੀ ’ਚ ਪੈਸੇ? ਤਾਂ ਜ਼ਰੂਰ ਪੜ੍ਹੋ

Pearl Company

ਪੂਰੇ ਪੰਜਾਬ ’ਚ ਪਰਲ ਗਰੁੱਪ ਦੀਆਂ ਜਾਇਦਾਦਾਂ ’ਚ ਕਰੋ ਰੈੱਡ ਐਂਟਰੀ, ਭਗਵੰਤ ਮਾਨ ਨੇ ਦਿੱਤੇ ਹੁਕਮ

  • ਪਰਲ ਗਰੁੱਪ ’ਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ

ਚੰਡੀਗੜ (ਅਸ਼ਵਨੀ ਚਾਵਲਾ)। ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ ਹੈ। ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਲਈ ਇਸ ਨੂੰ ਜ਼ਰੂਰ ਜਵਾਬਦੇਹ ਬਣਾਇਆ ਜਾਵੇਗਾ।

ਉਨਾਂ ਕਿਹਾ ਕਿ ਹਰੇਕ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹੇ ਵਿੱਚ ਸਮੂਹ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਰਿਪੋਰਟ ਸੂਬਾ ਸਰਕਾਰ ਨੂੰ ਜਮ੍ਹਾਂ ਕਰਵਾਉਣ। ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਜਸਟਿਸ ਲੋਢਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰੀ ਸੂਚੀ ਤਿਆਰ ਕੀਤੀ ਜਾਵੇਗੀ।

ਸ਼ਨਾਖਤ ਹੋਈਆਂ ਜਾਇਦਾਦਾਂ ਦੀ ਖਰੀਦ ਫਰੋਖ਼ਤ ’ਤੇ ਤੁਰੰਤ ਰੋਕ ਲਾਉਣ ਲਈ ਕਿਹਾ

ਮੁੱਖ ਮੰਤਰੀ ਨੇ ਕਿਹਾ ਕਿ ਪਰਲ ਗਰੁੱਪ ਨੇ ਭੋਲੇ-ਭਾਲੇ ਲੋਕਾਂ ਨਾਲ ਵੱਡਾ ਵਿੱਤੀ ਧੋਖਾ ਕੀਤਾ ਹੈ ਅਤੇ ਉਨਾਂ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਾਂ ਸੀਨੀਅਰ ਪੁਲਿਸ ਕਪਤਾਨ ਜਾਇਦਾਦਾਂ ਦੀ ਸ਼ਨਾਖਤ ਕਰਨ ਲਈ ਐੱਸਡੀਐੱਮਜ਼ ਤੇ ਡੀਐਸਪੀਜ਼ ਨੂੰ ਆਪੋ-ਆਪਣੀਆਂ ਸਬ ਡਿਵੀਜ਼ਨਾਂ ਦੇ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਕਿਰਿਆ ’ਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਮਾਲ ਰਿਕਾਰਡ ਦੀ ਜਾਂਚ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਤੇ ਹੋਰ ਅਧਿਕਾਰੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here