ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਮੁੱਖ ਮੁੰਤਰੀ ਭ...

    ਮੁੱਖ ਮੁੰਤਰੀ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ

    new pc gur

    ਮੁੱਖ ਮੁੰਤਰੀ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਉਨ੍ਹਾਂ ਤੋਂ 16 ਸਾਲ ਉਮਰ ’ਚ ਛੋਟੀ ਹੈ। ਡਾ. ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਉਮਰ 48 ਸਾਲ ਹੈ। ਦੋਵਾਂ ਦਰਮਿਆਨ ਉਮਰ ਦਾ 16 ਦਾ ਫਰਕ ਹੈ। ਦੋਵਾਂ ਦੀ ਮੁਲਾਕਾਤ ਕਰੀਬ ਚਾਰ ਸਾਲ ਪਹਿਲਾਂ ਹੋਈ ਸੀ। ਦੋਵਾਂ ਦੀ ਜੋੜੀ ਬਹੁਤ ਸੁੰਦਰ ਲੱਗ ਰਹੀ ਹੈ। ਭਗਵੰਤ ਮਾਨ ਨੇ ਗੋਲਡਨ ਰੰਗ ਦੀ ਪੁਸ਼ਾਕ ਪਹਿਨੀ ਹੋਈ ਸੀ ਤੇ ਡਾ. ਗੁਰਪ੍ਰੀਤ ਕੌਰ ਨੇ ਲਾਲ ਰੰਗ ਦੀ ਪੁਸ਼ਾਕ ਪਹਿਨੀ ਹੋਈ ਸੀ। ਇਹ ਜੋੜਾ ਬੇਹੱਦ ਖੂਬਸੂਰਤ ਲੱਗ ਰਿਹਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀਆਂ ਵਧਾਈਆਂ ਦੇਣ ਵਾਲੀਆਂ ਦਾ ਤਾਂਤਾ ਲੱਗ ਰਿਹਾ ਹੈ। ਲਗਾਤਾਰ ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਦੇ ਸੰਦੇਸ਼  ਮਿਲ ਰਹੇ ਹਨ।

    gurpreet

    ਦੂਜੀ ਵਾਰ ਵਿਆਹ ਦੇ ਬੰਧਨ ’ਚ ਬੱਝੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

    ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਵੀਰਵਾਰ ਨੂੰ ਦੂਜੀ ਵਾਰ ਲਾੜਾ ਬਣ ਗਏ ਹਨ। ਉਨ੍ਹਾਂ ਨੇ ਡਾ: ਗੁਰਪ੍ਰੀਤ ਕੌਰ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਫੇਰੇ ਲਏ | ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਪਿਤਾ ਅਤੇ ਮੰਤਰੀ ਰਾਘਵ ਚੱਢਾ ਨੇ ਆਪਣੇ ਭਰਾ ਦੀ ਰਸਮ ਅਦਾ ਕੀਤੀ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪੂਰਾ ਪਰਿਵਾਰ ਵੀ ਵਿਆਹ ਵਿੱਚ ਸ਼ਾਮਲ ਹੋਇਆ

    ਡਾ. ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਹਰਿਆਣਾ ਦੀ ਰਹਿਣ ਵਾਲੀ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੱਕ ਕਿਸਾਨ ਹਨ। ਡਾ. ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਅਮਰੀਕਾ ਵਿੱਚ ਵਿਆਹੀ ਹੋਈ ਹੈ ਜਦੋਂਕਿ ਦੂਜੀ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿੰਦੀ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ, ਜਦੋਂਕਿ ਉਸ ਦੀ ਮਾਤਾ ਰਾਜ ਹਰਜਿੰਦਰ ਕੌਰ ਘਰੇਲੂ ਔਰਤ ਹਨ। ਸੀ.ਐਮ.ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਸਾਲ 2013 ਵਿੱਚ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਵਿੱਚ ਦਾਖ਼ਲਾ ਲਿਆ ਸੀ। ਉਸਨੇ ਸਾਲ 2017 ਵਿੱਚ ਇੱਥੇ ਆਪਣੀ ਐਮਬੀਬੀਐਸ ਪੂਰੀ ਕੀਤੀ ਸੀ।

    ਡਾ. ਗੁਰਪ੍ਰੀਤ ਕੌਰ ਦੀ ਕੋਠੀ ਪਿਹੋਵਾ ’ਚ

    ਡਾਕਟਰ ਗੁਰਪ੍ਰੀਤ ਕੌਰ ਦਾ ਪਿਹੋਵਾ ਦੇ ਵਾਰਡ-5 ਦੀ ਤਿਲਕ ਕਲੋਨੀ ਵਿੱਚ ਕੋਠੀ ਹੈ। ਹਾਲਾਂਕਿ ਉਨ੍ਹਾਂ ਦਾ ਜੱਦੀ ਪਿੰਡ ਪਿਹੋਵਾ ਦਾ ਗੁਮਥਲਾ ਗੱਢੂ ਹੈ। ਉਸ ਦੇ ਪਿਤਾ ਇੰਦਰਜੀਤ ਸਿੰਘ ਖੇਤੀ ਕਰਦੇ ਹਨ।

    gurpreet house

    ਭਗਵੰਤ ਮਾਨ ਕਰਵਾ ਰਹੇ ਹਨ ਦੂਜੀ ਵਿਆਹ

    wife old
    ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਜੋ ਹੁਣ ਅਮਰੀਕਾ ’ਚ ਰਹਿੰਦੀ ਹੈ।

    ਭਗਵੰਤ ਮਾਨ (Bhagwant Mann Wedding) ਵੱਲੋਂ ਮੁੱਖ ਮੰਤਰੀ ਦੀ ਅਧਿਕਾਰਤ ਰਿਹਾਇਸ਼ ਵਿੱਚ ਹੀ ਇਹ ਵਿਆਹ ਦਾ ਸਮਾਗਮ ਰੱਖਿਆ ਗਿਆ ਹੈ ਅਤੇ ਇਸ ਵਿੱਚ ਸਿਰਫ਼ 25 ਦੇ ਕਰੀਬ ਮਹਿਮਾਨਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। 48 ਸਾਲਾਂ ਭਗਵੰਤ ਮਾਨ ਵੱਲੋਂ 7 ਸਾਲ ਪਹਿਲਾਂ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੂੰ ਤਲਾਕ ਦਿੰਦੇ ਹੋਏ ਵੱਖ ਹੋ ਗਏ ਸਨ। ਹਾਲਾਂਕਿ ਭਗਵੰਤ ਮਾਨ ਅੱਜ ਵੀ ਆਪਣੇ ਪੁੱਤਰ ਅਤੇ ਪੁੱਤਰੀ ਦੇ ਸੰਪਰਕ ਵਿੱਚ ਹਨ ਅਤੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਭਗਵੰਤ ਮਾਨ ਦੇ ਪੁੱਤਰ ਅਤੇ ਪੁੱਤਰੀ ਸਪੈਸ਼ਲ ਤੌਰ ’ਤੇ ਅਮੇਰੀਕਾ ਤੋਂ ਪੰਜਾਬ ਆਏ ਸਨ ਪਰ ਹੁਣ ਭਗਵੰਤ ਮਾਨ ਆਪਣੇ ਇੱਕ ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਨ ਜਾ ਰਹੇ ਹਨ

    gurpreet kaur

    ਡਾ. ਗੁਰਪ੍ਰੀਤ ਕੌਰ ਹਰਿਆਣਾ ਦੀ ਰਹਿਣ ਵਾਲੀ

    ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੀ ਰਹਿਣ ਵਾਲੀ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਰਾਜਪੁਰਾ ਵਿਖੇ ਰਹਿ ਰਹੀ ਸੀ। ਡਾ. ਗੁਰਪ੍ਰੀਤ ਕੌਰ ਸਾਲ 2019 ਦੇ ਦੌਰਾਨ ਭਗਵੰਤ ਮਾਨ ਦੇ ਸੰਪਰਕ ਵਿੱਚ ਆਏ ਸਨ ਅਤੇ ਉਸ ਤੋਂ ਬਾਅਦ ਭਗਵੰਤ ਮਾਨ ਦੇ ਕਾਫ਼ੀ ਜਿਆਦਾ ਸਮਾਗਮ ਵਿੱਚ ਡਾ. ਗੁਰਪ੍ਰੀਤ ਕੌਰ ਦਿਖਾਈ ਦਿੰਦੇ ਰਹੇ ਹਨ। ਡਾ. ਗੁਰਪ੍ਰੀਤ ਕੌਰ ਦੀ ਭਗਵੰਤ ਮਾਨ ਦੀ ਮਾਤਾ ਅਤੇ ਭੈਣ ਨਾਲ ਵੀ ਕਾਫ਼ੀ ਜਿਆਦਾ ਮੇਲ ਮਿਲਾਪ ਹੋ ਗਿਆ ਸੀ ਅਤੇ ਡਾ. ਗੁਰਪ੍ਰੀਤ ਕੌਰ ਜ਼ਿਆਦਾਤਰ ਭਗਵੰਤ ਮਾਨ ਦੀ ਭੈਣ ਨਾਲ ਵੀ ਦਿਖਾਈ ਦਿੰਦੀ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here