ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ

Humanity

ਡੇਰਾ ਸ਼ਰਧਾਲੂ ਪਰਿਵਾਰਾਂ ਦੇ ਬੱਚੇ ਜਿੱਥੇ ਮਾੜੀਆਂ ਆਦਤਾਂ ਤੋਂ ਬੱਚੇ ਹੋਏ ਹਨ ਉਥੇ ਸੇਵਾਦਾਰ ਬਣ ਕੇ ਮਾਨਵਤਾ ਦੀ ਸੇਵਾ ਵਿੱਚ ਅੱਗੇ ਆ ਰਹੇ ਹਨ : ਗੌਰਖ ਸੇਠੀ ਇੰਸਾਂ | Humanity

ਮਲੋਟ (ਮਨੋਜ)। Humanity : ਬਲਾਕ ਮਲੋਟ ਦੀ ਸਾਧ-ਸੰਗਤ ਦੁਆਰਾ ਪੂਜਨੀਕ ਗੁਰੂ ਜੀ ਦੇ ਪਵਿੱਤਰ ਬਚਨਾਂ ’ਤੇ ਅਮਲ ਕਰਦੇ ਹੋਏ ਜਿੱਥੇ ਅਥਾਹ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ ਉਥੇ ਖੂਨਦਾਨ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਸੇ ਕੜ੍ਹੀ ਤਹਿਤ ਬਲਾਕ ਮਲੋਟ ਦੇ ਪਿੰਡ ਖਾਨੇ ਕੀ ਢਾਬ ਦੇ ਇੱਕ ਨੌਜਵਾਨ ਸੇਵਾਦਾਰ ਨੇ ਸਰਸਾ ਸਥਿਤ ਬਲੱਡ ਬੈਂਕ ’ਚ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਜਾਣਕਾਰੀ ਦਿੰਦਿਆਂ ਹਰਦੀਪ ਇੰਸਾਂ ਪੁੱਤਰ ਸ਼੍ਰੀ ਗੌਰਖ ਸੇਠੀ ਇੰਸਾਂ ਪਿੰਡ ਖਾਨੇ ਕੀ ਢਾਬ ਨੇ ਦੱਸਿਆ ਕਿ ਉਸਨੇ ਪੂਜਨੀਕ ਗੁਰੂ ਜੀ ਦੁਆਰਾ ਦਿੱਤੀ ਮਾਨਵਤਾ ਭਲਾਈ ਦੀ ਸਿੱਖਿਆ ’ਤੇ ਅਮਲ ਕਰਦੇ ਹੋਏ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ਵਿੱਚ ਖੂਨ ਦਾਨ ਕੀਤਾ ਹੈ। ਉਸ ਨੇ ਦੱਸਿਆ ਕਿ ਉਹ ਅਤੇ ਉਸ ਦਾ ਪੂਰਾ ਪਰਿਵਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਚਲਾਏ ਮਾਨਵਤਾ ਭਲਾਈ ਕਾਰਜਾਂ ਵਿੱਚ ਸਮੇਂ-ਸਮੇਂ ’ਤੇ ਸਹਿਯੋਗ ਕਰਦੇ ਰਹਿੰਦੇ ਹਨ।

Read Also : Neeraj Chopra: ਨੀਰਜ ਓਲੰਪਿਕ ਜੇਵਲਿਨ ਥ੍ਰੋ ਦੇ ਫਾਈਨਲ ’ਚ, ਸੁੱਟਿਆ ਸੀਜ਼ਨ ਦਾ ਸਰਵੋਤਮ ਥ੍ਰੋ

ਗੌਰਖ ਸੇਠੀ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਮਾਨਵਤਾ ਭਲਾਈ ਦੇ ਕਾਰਜ ਸ਼ੁਰੂ ਕਰਕੇ ਮਾਨਵਤਾ ਤੇ ਬਹੁਤ ਵੱਡਾ ਪਰਉਪਕਾਰ ਕੀਤਾ ਹੈ। ਅਸੀਂ ਪੂਜਨੀਕ ਗੁਰੂ ਜੀ ਦਾ ਧੰਨਵਾਦ ਕਰਦੇ ਹਾਂ ਜਿੰਨ੍ਹਾਂ ਦੀ ਪਾਵਨ ਸਿੱਖਿਆ ’ਤੇ ਅਮਲ ਕਰਦੇ ਹੋਏ ਡੇਰਾ ਸ਼ਰਧਾਲੂ ਪਰਿਵਾਰਾਂ ਦੇ ਬੱਚੇ ਜਿੱਥੇ ਮਾੜੀਆਂ ਆਦਤਾਂ ਤੋਂ ਬੱਚੇ ਹੋਏ ਹਨ ਉਥੇ ਸੇਵਾਦਾਰ ਬਣ ਕੇ ਮਾਨਵਤਾ ਦੀ ਸੇਵਾ ਵਿੱਚ ਅੱਗੇ ਆ ਰਹੇ ਹਨ।

LEAVE A REPLY

Please enter your comment!
Please enter your name here