Punjab Health Centers: ਰਾਸ਼ਟਰੀ ਮਾਪਦੰਡ ਅਨੁਸਾਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਿਹਤ ਕੇਂਦਰ ਕੀਤੇ ਸਨਮਾਨਿਤ

Punjab Health Centers
ਫ਼ਤਹਿਗੜ੍ਹ ਸਾਹਿਬ: ਸਿਹਤ ਸੈਂਟਰਾਂ ਤੇ ਸਟਾਫ ਨੂੰ ਸਨਮਾਨਿਤ ਕਰਦੇ ਹੋਏ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ। ਤਸਵੀਰ: ਅਨਿਲ ਲੁਟਾਵਾ

Punjab Health Centers: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਨੈਸ਼ਨਲ ਕੁਆਲਿਟੀ ਐਸੋਰੈਂਸ ਸਟੈਂਡਰਡ ਅਨੁਸਾਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਿਹਤ ਕੇਂਦਰਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕੀਤੇ ਜਾਣ ਵਾਲੇ ਇਨ੍ਹਾਂ ਸਿਹਤ ਕੇਂਦਰਾਂ ਵਿੱਚ ਹੈਲਥ ਐਂਡ ਵੈਲਨੈਸ ਸੈਂਟਰ ਤਰਖਾਣ ਮਾਜਰਾ, ਸੰਗਤਪੁਰਾ ਸੋਢੀਆਂ, ਪਵਾਲਾ, ਲੱਖਾ ਸਿੰਘ ਵਾਲਾ ਅਤੇ ਚੁੰਨੀ ਕਲਾਂ ਆਦਿ ਸ਼ਾਮਲ ਸਨ। Punjab Health Centers

ਜ਼ਿਲ੍ਹੇ ਅੰਦਰ ਨੈਸ਼ਨਲ ਕੁਆਲਿਟੀ ਐਸੋਰੈਂਸ ਸਟੈਂਡਰਡ (ਐਨਕੁਆਸ) ਤਹਿਤ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਦੀ ਅਗਵਾਈ ਵਿੱਚ ਸਿਹਤ ਕੇਂਦਰਾਂ ਨੂੰ ਤਿਆਰ ਕਰਨ ਵਾਲੀ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਡਾਕਟਰ ਸੰਪਨ, ਡਾਕਟਰ ਅਲੀਸ਼ਾ, ਸਟਾਫ ਨਰਸ ਪ੍ਰਿਅੰਕਾ ਥਾਮਸ ਅਤੇ ਡਾਟਾ ਐਂਟਰੀ ਅਪਰੇਟਰ ਸੁਨੀਲ ਕੁਮਾਰ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : Punjab: ਪੰਜਾਬ ਦੇ ਨੌਜਵਾਨਾਂ ਲਈ ਆਈ ਚੰਗੀ ਖਬਰ, CM ਭਗਵੰਤ ਮਾਨ ਨੇ ਨਵੀਂ ਭਰਤੀ ਦਾ ਕੀਤਾ ਐਲਾਨ, ਹੁਣੇ ਪੜ੍ਹੋ…

ਇਸ ਮੌਕੇ ’ਤੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹੋਰ ਸਿਹਤ ਸੈਂਟਰਾਂ ਨੂੰ ਐਨਕੁਆਸ ਤਹਿਤ ਸਨਮਾਨਿਤ ਕੀਤਾ ਜਾ ਚੁੱਕਾ ਹੈ । ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਨੇ ਦੱਸਿਆ ਨੈਸ਼ਨਲ ਕੁਆਲਿਟੀ ਐਸੋਰੈਂਸ ਸਟੈਂਡਰਡ ਅਨੁਸਾਰ ਹੈਲਥ ਐਂਡ ਵੈਲਨੈਸ ਸੈਂਟਰ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਹਰ ਕਿਸਮ ਦੀ ਦਵਾਈ ਦੀ ਉਪਲੱਬਧਤਾ, ਮਰੀਜ਼ਾਂ ਦੇ ਬੈਠਣ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਵਾਤਾਵਰਨ ਅਨੁਕੂਲ ਕਮਰੇ, ਸੈਂਟਰ ਦੀ ਸਾਫ ਸਫਾਈ, ਮੈਡੀਕਲ ਟੈਸਟਾਂ ਦਾ ਪ੍ਰਬੰਧ, ਸੁਝਾਅ ਬਾਕਸ ਅਤੇ ਟੈਲੀਫੋਨ ਦੁਆਰਾ ਮਰੀਜ਼ਾਂ ਤੋਂ ਲਈ ਗਈ ਫੀਡਬੈਕ ਆਦਿ ਸਰਤਾਂ ਵਿੱਚ ਚੰਗੇ ਨੰਬਰਾਂ ’ਤੇ ਆਉਣ ਵਾਲੇ ਸਿਹਤ ਸੈਂਟਰਾ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਇਹ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਲੁੜੀਂਦੇ ਫੰਡ ਵੀ ਮੁਹੱਈਆ ਕਰਵਾਏ ਜਾਂਦੇ ਹਨ। Punjab Health Centers

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਬਾਕੀ ਰਹਿੰਦੇ ਸਿਹਤ ਕੇਂਦਰਾਂ ਨੂੰ ਇਸ ਮਾਪਦੰਡ ਤਹਿਤ ਲਿਆਂਦਾ ਜਾਵੇਗਾ ਤਾਂ ਜੋ ਜ਼ਿਲ੍ਹਾ ਨਿਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ’ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਜਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਜਸਵਿੰਦਰ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here