ਸਿਹਤ ਵਿਭਾਗ ਵੱਲੋਂ ਨਵ ਜਨਮੇਂ ਬੱਚਿਆਂ ਦੀ ਮਨਾਈ ਲੋਹੜੀ

Health department Sachkahoon

ਮਾਤਾ ਕੁਸ਼ਲਿਆ ਹਸਪਤਾਲ ਵਿੱਚ ਪੈਦਾ ਹੋਏ ਨਵ ਜੰਮੇ ਬੱਚਿਆਂ ਨੂੰ ਕੀਤੀ ਕੰਬਲਾਂ ਦੀ ਵੰਡ

(ਸੱਚ ਕਹੂੰ ਨਿਊਜ) ਪਟਿਆਲਾ। ਜਿਲ੍ਹਾ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਵਿੱਚ ਨਵ ਜੰਮੇ ਬੱਚਿਆਂ ਦੀ ਲੋਹੜੀ ਮਨਾਈ ਗਈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਵੱਲੋਂ ਲੋਹੜੀ ਦੇ ਤਿਓੁਹਾਰ ਮੌਕੇ ਮਾਤਾ ਕੁਸ਼ਲਿਆ ਹਸਪਤਾਲ ਦੇ ਵਾਰਡਾਂ ਵਿੱਚ ਜਾ ਕੇ ਨਵ ਜਨਮੇਂ ਬੱਚਿਆਂ ਨੂੰ ਕੰਬਲਾਂ ਅਤੇ ਮਿਠਾਈ ਦੀ ਵੰਡ ਕੀਤੀ ਗਈ।

ਇਸ ਮੌਕੇ ਸਿਵਲ ਸਰਜਨ ਡਾ. ਪ੍ਰਿੰਸ ਸੋਡੀ ਵੱਲੋਂ ਨਵ ਜਨਮੇਂ ਬੱਚਿਆਂ ਦੇ ਪਰਿਵਾਰਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੰਦੇ ਮਾਵਾਂ ਨੂੰ ਕਿਹਾ ਕਿ ਉਹ ਇਨ੍ਹਾਂ ਬੱਚਿਆਂ ਦੀ ਸਿਹਤ ਦਾ ਪੁੂਰਾ ਧਿਆਨ ਰੱਖਣ, ਨਵ ਜਨਮੇ ਬੱਚਿਆਂ ਨੂੰ ਛੇ ਮਹੀਨੇ ਤੱਕ ਕੇਵਲ ਤੇਂ ਕੇਵਲ ਆਪਣਾ ਦੁੱਧ ਪਿਲਾਉਣ ਅਤੇ ਪੁੂਰਾ ਟੀਕਾਕਰਨ ਯਕੀਨੀ ਬਣਾਉਣ ਤਾਂ ਜੋ ਬੱਚੇਂ ਸਿਹਤਮੰਦ ਹੋ ਕੇ ਅਤੇ ਪੜ ਲਿਖ ਕੇ ਸਮਾਜ ਵਿੱਚ ਆਪਣਾ ਨਾਮ ਰੋਸ਼ਨ ਕਰਨ ਸਕਣ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕੀਆਂ ਦੀ ਮੱਹਤਤਾ ਨੂੰ ਸਮਝਦੇ ਹੋਏ ਹੁਣ ਉਨ੍ਹਾਂ ਪਰਿਵਾਰਾਂ ਵਿੱਚ ਵੀ ਖੁਸ਼ੀ ਦਾ ਮਾਹੌਲ ਹੁੰਦਾ ਹੈ ਜਿਨ੍ਹਾਂ ਪਰਿਵਾਰਾਂ ਵਿੱਚ ਲੜਕੀਆਂ ਨੇਂ ਜਨਮ ਲਿਆ ਹੁੰਦਾ ਹੈ।

ਜਿਲਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ ਨੇਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਲੜਕੀ ਨੂੰ ਪਰਿਵਾਰ ਤੇ ਬੋਝ ਸਮਝਿਆ ਜਾਂਦਾ ਸੀ ਪਰ ਅੱਜ ਦੇ ਯੁੱਗ ਵਿੱਚ ਲੜਕੀਆਂ ਸਮਾਜ ਦੇ ਹਰ ਖੇਤਰ ਵਿੱਚ ਲੜਕਿਆਂ ਤੋਂ ਮੋਹਰੀ ਹਨ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਇਸ ਲਈ ਸਾਡਾ ਵੀ ਫਰਜ ਬਣਦਾ ਹੈ ਕਿ ਪਰਿਵਾਰ ਵਿੱਚ ਧੀ ਨੂੰ ਪੂਰਾ ਬਣਦਾ ਮਾਣ ਸਤਿਕਾਰ ਦੇਈਏ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ, ਸੀਨੀਅਰ ਮੈਡੀਕਲ ਅਫਸਰ ਡਾ. ਆਰਤੀ ਪਾਂਡਵ , ਡਾ. ਇੰਦਰ ਗਰਗ, ਡਾ. ਸੁਮੀਤ ਸਿੰਘ, ਜਿਲਾ ਮਾਸ ਮੀਡੀਆ ਅਫਸਰ ਕਿ੍ਰਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੌਰ ਅਤੇ ਕਲਬੀਰ ਕੌਰ, ਧਰਮਿੰਦਰ ਅਤੇ ਨਰੇਸ਼ ਕੁਮਾਰ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ