World Sight Day: ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਦ੍ਰਿਸ਼ਟੀ ਦਿਵਸ

World Sight Day
ਅਮਲੋਹ : ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਮਰੀਜ਼ਾਂ ਨੂੰ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ। ਤਸਵੀਰ: ਅਨਿਲ ਲੁਟਾਵਾ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ : ਡਾ ਦਵਿੰਦਰਜੀਤ ਕੌਰ

World Sight Day: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ‘ਬੱਚਿਓ, ਆਪਣੀਆਂ ਅੱਖਾਂ ਨੂੰ ਪਿਆਰ ਕਰੋ’ ਥੀਮ ਤਹਿਤ 25ਵਾਂ ‘ਵਿਸ਼ਵ ਦਿ੍ਰਸ਼ਟੀ ਦਿਵਸ’ ਮਨਾਇਆ ਗਿਆ । ਜਿਸ ਵਿੱਚ ਮਰੀਜ਼ਾਂ ਦੀਆਂ ਅੱਖਾਂ ਦਾ ਸੰਪੂਰਨ ਚੈੱਕ -ਅਪ , ਸਕਰੀਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਆਮ ਲੋਕਾਂ ਨੂੰ ਸੁਨੇਹਾ ਦਿੱਤਾ ਗਿਆ ਕਿ ਆਓ ਅਸੀਂ ਆਪਣੀਆਂ (ਬੱਚਿਆਂ ਦੀਆਂ) ਅੱਖਾਂ ਨੂੰ ਪਿਆਰ ਕਰਨ ਦਾ ਪ੍ਰਣ ਕਰੀਏ ਅਤੇ ਨਿਯਮਤ ਸਮੇਂ ਤੇ ਕਿਸੇ ਪੇਸ਼ੇਵਰ ਦੁਆਰਾ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਕਰਾਉਣ ਲਈ ਵਚਨਵੱਧ ਹੋਈਏ।

ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਮਰੀਜ਼ਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ ਹਨ ਇਸ ਲਈ ਇਨ੍ਹਾਂ ਦੀ ਸਾਂਭ-ਸੰਭਾਲ ਕਰਨੀ ਅਤੀ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਵਧੀਆਂ ਰੋਸ਼ਨੀ ਲਈ ਵਿਅਕਤੀ ਨੂੰ ਆਪਣੀ ਖੁਰਾਕ ਵਿੱਚ ਸੰਤੁਲਿਤ ਭੋਜਨ , ਵਿਟਾਮਿਨ ਏ, ਅਤੇ ਹਰੀਆਂ ਪੱਤੇਦਾਰ ਸਬਜ਼ੀਆਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ।

ਇਹ ਵੀ ਪੜ੍ਹੋ: Haryana News: ਹਰਿਆਣਾ ਦੀਆਂ ਔਰਤਾਂ ਨੂੰ ਦੀਵਾਲੀ ਗਿਫ਼ਟ ਦੇਣ ਜਾ ਰਹੀ ਐ ਸੈਣੀ ਸਰਕਾਰ, ਪਹਿਲੀ ਕਲਮ ਤੋਂ ਹੋਵੇਗਾ ਇਹ ਕੰਮ…

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਅੱਖਾਂ ਨੂੰ ਨੁਕਸਾਨ ਹੋਣ ਤੋਂ ਬਚਾਉਣ ਲਈ ਵੈਲਡਿੰਗ ਲਾਈਟ, ਧੂੰਆਂ, ਮਿੱਟੀ ਘੱਟਾ, ਤੇਜ਼ ਰੋਸ਼ਨੀ ਵੱਲ ਦੇਖਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਡਿਜੀਟਲ ਸਾਧਨਾਂ ਦੀ ਵਰਤੋਂ ਕਾਰਨ ਹੋਣ ਵਾਲੇ ਦਬਾਅ ਨੂੰ ਘੱਟ ਕਰਨ ਲਈ ਕੁਝ ਤਬਦੀਲੀਆਂ ਕਰਕੇ ਅੱਖਾਂ ਨੂੰ ਸੁਰੱਖਿਆਤ ਰੱਖਣ ਲਈ ਸੁਝਾਅ ਵੀ ਦਿੱਤੇ ।

ਇਸ ਮੌਕੇ ਅੱਖਾਂ ਦੇ ਅਪਥਾਲਮਿਕ ਅਫਸਰ ਵੱਲੋ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅਪ ਕੀਤਾ ਗਿਆ ਅਤੇ ਅੱਖਾਂ ਦੀਆਂ ਬਿਮਾਰੀਆਂ ਦੇ ਲੱਛਣਾਂ ਜਿਵੇਂ ਅੱਖਾਂ ਵਿਚ ਦਬਾਅ, ਥਕਾਨ ਮਹਿਸੂਸ ਹੋਣਾ, ਦੂਰ ਜਾਂ ਨੇੜੇ ਦੀਆਂ ਚੀਜ਼ਾਂ ਸਾਫ਼ ਨਜ਼ਰ ਨਾ ਆਉਣਾ, ਅੱਖਾਂ ਖੁਸ਼ਕ ਹੋਣੀਆਂ, ਘੱਟ ਰੋਸ਼ਨੀ ਵਿਚ ਦਿਖਾਈ ਨਾ ਦੇਣਾ ਜਾਂ ਧੁੰਦਲਾ ਦਿਖਾਈ ਦੇਣਾ, ਅੱਖਾਂ ਵਿਚ ਲਾਲੀ, ਅੱਖਾਂ ਵਿਚ ਦਰਦ ਮਹਿਸੂਸ ਹੋਣਾ, ਅੱਖਾਂ ਦੀਆਂ ਬਿਮਾਰੀ ਦੇ ਸੰਕੇਤ ਹਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਗੁਰਦੀਪ ਸਿੰਘ, ਜਸਵਿੰਦਰ ਕੌਰ, ਬੀ.ਸੀ.ਸੀ, ਗਗਨਦੀਪ ਸਿੰਘ ਆਦਿ ਹਾਜ਼ਰ ਸਨ। World Sight Day