World Dengue Day: (ਅਸ਼ੋਕ ਗਰਗ) ਬਠਿੰਡਾ। ਪਿੰਡ ਮਹਿਤਾ ਵਿਖੇ ਆਯੂਸ਼ਮਾਨ ਅਰੋਗਿਆ ਕੇਂਦਰ ਮਹਿਤਾ ਦੀ ਟੀਮ ਵੱਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਸ਼ਵ ਡੇਂਗੂ ਦਿਵਸ ਅਤੇ ਡਰਾਈ ਡੇਅ ਮਨਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਅਵਤਾਰ ਸਿੰਘ ਮਲਟੀਪਰਪਜ ਹੈਲਥ ਵਰਕਰ (ਮੇਲ) ਅਤੇ ਸੁਖਜੀਤ ਕੌਰ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਵੱਲੋਂ ਬੱਚਿਆਂ ਅਤੇ ਸਮੂਹ ਸਟਾਫ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਮਨਜੀਤ ਕੌਰ ਆਸ਼ਾ ਵਰਕਰ ਪਤਨੀ ਧਰਮ ਸਿੰਘ ਅਤੇ ਮਨਜੀਤ ਕੌਰ ਆਸ਼ਾ ਵਰਕਰ ਪਤਨੀ ਜੱਗਾ ਸਿੰਘ ਵੱਲੋਂ ਡਰਾਈਡੇਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਘਰ ਘਰ ਸੁਨੇਹਾ ਪਹੁੰਚਾਉਣ ਦਾ ਉਪਰਾਲਾ ਕੀਤਾ ।
ਇਹ ਵੀ ਪੜ੍ਹੋ: HBSE 10th Result 2025: ਜਾਰੀ ਹੋਇਆ ਹਰਿਆਣਾ ਬੋਰਡ 10ਵੀਂ ਦਾ ਨਤੀਜਾ, ਇਹ ਜ਼ਿਲ੍ਹੇ ਰਹੇ ਪਹਿਲੇ ਸਥਾਨ ’ਤੇ
ਇਸ ਮੌਕੇ ਅਵਤਾਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਸੰਗਤ ਡਾ. ਮੈਡਮ ਪਾਮਿਲ ਬਾਂਸਲ ਦੀ ਅਗਵਾਈ ਹੇਠ ਵਿਸ਼ਵ ਡੇਂਗੂ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਮਹਿਤਾ ਵਿਖੇ ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਮਾਸ਼ਪੇਸ਼ੀਆਂ ’ਚ ਦਰਦ ਅਤੇ ਚਮੜੀ ਤੇ ਲਾਲ ਰੰਗ ਦੇ ਦਾਣੇ ਆਦਿ ਇਸ ਦੀਆਂ ਨਿਸ਼ਾਨੀਆਂ ਹਨ। World Dengue Day
ਉਨ੍ਹਾਂ ਕਿਹਾ ਕਿ ਇਨ੍ਹਾਂ ਮੱਛਰਾਂ ਤੋਂ ਬਚਣ ਲਈ ਘਰਾਂ ’ਚ ਕੂਲਰ ਤੇ ਫਰਿਜ਼ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰਨਾ ਚਾਹੀਦਾ ਹੈ ਅਤੇ ਪਾਣੀ ਦੀਆਂ ਟੈਂਕੀਆਂ ਵੀ ਸਮੇਂ ਸਮੇਂ ਸਾਫ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਇਹ ਮੱਛਰ ਪੈਦਾ ਨਾ ਹੋ ਸਕੇ। ਸੁਖਜੀਤ ਕੌਰ ਨੇ ਕਿਹਾ ਕਿ ਹਮੇਸ਼ਾਂ ਸਾਰਾ ਸਰੀਰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉ ਕਰੀਮਾਂ ਅਤੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਪ੍ਰਿਯਾਦੀਪ ਕੌਰ ਅਤੇ ਸਮੂਹ ਅਧਿਅਪਕਾਂ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ-ਸਮੇਂ ਸਿਰ ਬੱਚਿਆਂ ਨੂੰ ਅਜਿਹੀ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਕਿ ਉਹ ਬਿਮਾਰੀਆਂ ਪੱਖੋਂ ਸੁਚੇਤ ਰਹਿ ਸਕਣ। World Dengue Day