Heat Wave: ‘ਸਾਵਧਾਨ’ ਕਿਤੇ ਗਰਮੀ ਕਾਰਨ ਨਾ ਹੋ ਜਾਵੇ ਤੁਹਾਡੀ ਸਿਹਤ ਖਰਾਬ, ਐਡਵਾਈਜਰੀ ਜਾਰੀ

Heat Wave
ਪਟਿਆਲਾ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਗਰਮੀ ਤੋਂ ਬਚਣ ਦੀ ਜਾਣਕਾਰੀ ਦਿੰਦੇ ਹੋਏ।

ਸਿਹਤ ਵਿਭਾਗ ਨੇ ਗਰਮੀ ਤੋਂ ਬਚਾਅ ਲਈ ਕੀਤੀ ਐਡਵਾਈਜਰੀ ਜਾਰੀ | Heat Wave

Heat Wave: (ਨਰਿੰਦਰ ਸਿੰਘ ਬਠੋਈ) ਪਟਿਆਲਾ। ਆਉਣ ਵਾਲੇ ਦਿਨਾਂ ਵਿਚ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧਣ ਦੇ ਆਸਾਰ ਹਨ। ਇਸ ਵਾਰ ਗਰਮੀ ਦੇ ਸ਼ੁਰੂਆਤੀ ਮੌਸਮ ਵਿੱਚ ਹੀ ਤਾਪਮਾਨ ਵਿੱਚ ਤੇਜ਼ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਲਈ ਸਿਹਤ ’ਤੇ ਹੋਣ ਵਾਲੇ ਪ੍ਰਭਾਵਾਂ ਤੋਂ ਬਚਣ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਗਰਮੀ ਤੋਂ ਆਪਣੇ-ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਨਿੰਬੂ ਪਾਣੀ, ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:Amloh News: ਵਿਧਾਇਕ ਗੈਰੀ ਬੜਿੰਗ ਨੇ ਸਫਾਈ ਕਰਮਚਾਰੀਆਂ ਦੀ ਕੀਤੀ ਅਚਨਚੇਤ ਚੈਕਿੰਗ, ਸੈਨੇਟਰੀ ਕਲਰਕ ਤੇ ਮੇਟ ਮੁਅੱਤਲ

ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋ ਘੱਟ ਨਿਕਲਿਆ ਜਾਵੇ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਕਪੜੇ ਪਾਏ ਜਾਣ ਅਤੇ ਛੱਤਰੀ ਦਾ ਪ੍ਰਯੋਗ ਕੀਤਾ ਜਾਵੇ। ਉੁਨ੍ਹਾਂ ਦੱਸਿਆ ਕਿ ਨਵ ਜੰਮੇ ਬੱਚਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ਵਿੱਚ ਬੀਮਾਰ ਲੋਕਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਸਕੂਲਾਂ ਵਿੱਚ ਪੀਣ ਦੇ ਠੰਢੇ ਪਾਣੀ ਦੇ ਪ੍ਰਬੰਧ ਕਰਨ ਅਤੇ 10 ਵਜੇ ਤੋਂ ਬਾਅਦ ਬੱਚਿਆਂ ਨੂੰ ਧੁੱਪ ਵਿਚ ਖਿਡਾਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ।

ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ : ਸਿਵਲ ਸਰਜਨ | Heat Wave 

ਡਾ. ਸੁਮੀਤ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਗਰਮੀ ਦੇ ਪ੍ਰਭਾਵ ਹੇਠ ਆਉਣ ਕਾਰਨ ਸਰੀਰ ਵਿਚੋਂ ਪਾਣੀ ਦੀ ਕਮੀ ਹੁੰਦੀ ਹੈ ਅਤੇ ਸਰੀਰ ਦਾ ਅੰਦਰਲਾ ਤਾਪਮਾਨ ਵੱਧ ਜਾਦਾ ਹੈ। ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ’ਤੇ ਵੀ ਬਹੁਤ ਜਿਆਦਾ ਥਕਾਨ ਮਹਿਸੂਸ ਕਰਦਾ ਹੈ। ਗਰਮੀ ਲੱਗਣ ਨਾਲ ਸ਼ਰੀਰ ਤੇ ਪਿੱਤ, ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ, ਸਿਰਦਰਦ ਤੇ ਉਲਟੀਆਂ ਲੱਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ, ਬੇਚੈਨੀ, ਚਿੜਚਿੜਾਪਣ, ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ। ਕਿਸੇ ਰਾਹਗੀਰ ਨੂੰ ਗਰਮੀ ਦੇ ਕਾਰਨ ਬੇਹੋਸ਼ੀ ਦੀ ਹਾਲਤ ਵਿੱਚ ਪਾਏ ਜਾਣ ਤੇ ਉਸ ਨੂੰ ਚੁੱਕ ਕੇ ਛਾਂਦਾਰ ਜਗ੍ਹਾਂ ’ਤੇ ਲੈ ਜਾਇਆ ਜਾਵੇ ਅਤੇ ਜਲਦ ਤੋਂ ਜਲਦ 108 ਨੰਬਰ ਡਾਇਲ ਕਰਕੇ ਹਸਪਤਾਲ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ। Heat Wave