ਜਨਤਕ ਥਾਵਾਂ ਤੇ ਤੰਬਾਕੂ ਪਦਾਰਥਾਂ ਦਾ ਸੇਵਨ ਕਰਨਾ ਕਨੂੰਨੀ ਅਪਰਾਧ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ | Tobacco Challans
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਸਿੰਘ, ਗੁਰਦੀਪ ਸਿੰਘ ,ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ ਵੱਲੋਂ ਸੇਖੂਪੁਰਾ, ਮਦਰਾਸੀ ਕਲੋਨੀ, ਆਦਰਸ਼ ਨਗਰ, ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ।
ਇਸ ਚੈਕਿੰਗ ਦੌਰਾਨ ਤੰਬਾਕੂ ਕੰਟਰੋਲ ਐਕਟ ( ਕੋਟਪਾ ) ਦੀ ਉਲੰਘਣਾ ਕਰਨ ਵਾਲੇ 8 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ ਅਤੇ ਬੱਸ ਸਟੈਂਡ ਫ਼ਤਹਿਗੜ੍ਹ ਸਾਹਿਬ ਵਿਖੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 4 ਵਿਅਕਤੀਆਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: Delhi Election Results: ਦਿੱਲੀ ਚੋਣ ਨਤੀਜਿਆਂ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਆਈ ਪਹਿਲੀ ਪ੍ਰਤੀਕਿਰਿਆ
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਰੰਭੀ ਗਈ ਇਸ ਮੁਹਿੰਮ ਤਹਿਤ ਆਮ ਲੋਕਾਂ ਅਤੇ ਦੁਕਾਨਦਾਰਾਂ ਨੁੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਤੰਬਾਕੂ ਦੀ ਕਿਸੇ ਵੀ ਰੂਪ ਵਿੱਚ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ ਕਿਉਕਿ ਤੰਬਾਕੂ ਸੇਵਨ ਨਾਲ ਮੂੰਹ, ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ’ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ,ਦੁਕਾਨਦਾਰ ਦਾ ਮੌਕੇ ’ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। Tobacco Challans