ਪੰਜਾਬ ’ਚ ਲੱਗਣਗੇ ਸਿਹਤ ਮੇਲੇ

vijay singhla

ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਦਿੱਤੀ ਜਾਣਕਾਰੀ

  • ਲੋਕਾਂ ਨੂੰ ਸਿਹਤ ਸਬੰਧੀ ਕੀਤੀ ਜਾਵੇਗਾ ਜਾਗਰੂਕ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਕਾਫੀ ਸਹਿਜ ਨਜ਼ਰ ਆ ਰਹੀ ਹੈ। ਹੁਣ ਪੰਜਾਬ ’ਚ ਸਿਹਤ ਮੇਲੇ ਲੱਗਣਗੇ। ਜਿਸ ’ਚ ਲੋਕਾਂ ਨੂੰ ਸਿਹਤ ਨੂੰ ਤੰਦਰੁਸਤ ਰੱਖਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਨ੍ਹਾਂ ਮੇਲਿਆਂ ’ਚ ਮਾਹਿਰ ਡਾ. ਲੋਕਾਂ ਨੂੰ ਸਿਹਤ ਸਬੰਧੀ ਸਲਾਹ ਦੇਣਗੇ। ਇਹ ਐਲਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਕੀਤਾ। ਸੂਬੇ ਵਿੱਚ 18 ਅਪਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬੀਮਾਰੀਆਂ ਦੀ ਦਰ ਅਤੇ ਰੋਕਥਾਮ ਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਮੇਲੇ ਬਲਾਕ ਪੱਧਰ `ਤੇ ਲਾਏ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਇਨ੍ਹਾਂ ਮੇਲਿਆਂ ’ਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here