ਸਿਹਤ ਮੰਤਰੀ ਤੇ ਨਗਰ ਨਿਗਮ ਕਮਿਸ਼ਨਰ ਨੇ ਕੀਤਾ ਕਲੋਨੀਆਂ ਦਾ ਦੌਰਾ

Patiala News
ਪਟਿਆਲਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਹਲਕੇ ਦੀਆਂ ਕਲੋਨੀਆਂ ਦਾ ਦੌਰਾ ਕਰਦੇ ਹੋਏ।

ਮੌਨਸੂਨ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਹੋਣਗੇ ਮੁਕੰਮਲ | Patiala News

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਨਾਲ ਲੈ ਕੇ ਪਟਿਆਲਾ ਦਿਹਾਤੀ ਹਲਕੇ ਦੇ ਦਰਜਨ ਦੇ ਕਰੀਬ ਮੁਹੱਲਿਆਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਪਣੀ ਟੀਮਾ ਨਾਲ ਵੱਖ-ਵੱਖ ਕਲੋਨੀਆਂ ਵਿੱਚ ਦੌਰਾ ਕਰਦਿਆਂ ਇੱਥੇ ਸੜਕਾਂ ’ਤੇ ਡਰੇਨੇਜ਼ ਸਿਸਟਮ ਦਾ ਜਾਇਜ਼ਾ ਲੈ ਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। Patiala News

ਇਹ ਵੀ ਪੜ੍ਹੋ: ਡੇਰਾ ਸ਼ਰਧਾਲੂਆਂ ਨੇ ਖੂਨਦਾਨ ਕਰਕੇ ਮਨਾਇਆ ‘ਫਾਦਰਸ ਡੇਅ’

ਸਿਹਤ ਮੰਤਰੀ ਨੇ ਫ਼ੁਲਕੀਆਂ ਇਨਕਲੇਵ, ਅਨੰਦ ਨਗਰ ਏ ਤੇ ਬੀ, ਰਣਜੀਤ ਨਗਰ, ਫਰੈਂਡਸ ਇਨਕਲੇਵ, ਕੋਹਿਨੂਰ ਇਨਕਲੇਵ, ਗੋਬਿੰਦ ਬਾਗ, ਹੀਰਾ ਨਗਰ, ਪੁਰਾਣਾ ਬਿਸ਼ਨ ਨਗਰ, ਨਿਊ ਬਿਸ਼ਨ ਨਗਰ, ਦੀਨ ਦਿਆਲ ਉਪਾਧਿਆ ਨਗਰ ਤੇ ਹੋਰ ਕਲੋਨੀਆਂ ਵਿਖੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਕੰਮਾਂ ਦੀ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਲੰਘੇ ਵਰ੍ਹੇ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਇਨ੍ਹਾਂ ਕਲੋਨੀਆਂ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਚੋਣ ਜ਼ਾਬਤੇ ਕਰਕੇ ਰੁਕੇ ਕੰਮਾਂ ’ਚ ਲਿਆਂਦੀ ਜਾਵੇਗੀ ਤੇਜ਼ੀ : ਡਾ. ਬਲਬੀਰ ਸਿੰਘ

ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿਛਲੀ ਵਾਰ ਬਰਸਾਤ ਤੇ ਹੜ੍ਹਾਂ ਦੌਰਾਨ ਪਛਾਣ ਕੀਤੀਆਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਤੇ ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਚੋਣਾਂ ਕਰਕੇ ਰੁਕੇ ਸਾਰੇ ਕੰਮ ਤੇਜ਼ੀ ਨਾਲ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਕਰਨਲ ਜੇ.ਵੀ., ਨਗਰ ਨਿਗਮ ਦੇ ਐਕਸੀਐਨ ਗੁਰਜੀਤ ਸਿੰਘ ਵਾਲੀਆ, ਸਥਾਨਕ ਆਗੂ ਚਰਨਜੀਤ ਸਿੰਘ ਐਸ.ਕੇ., ਦਵਿੰਦਰ ਕੌਰ, ਮਨਜੀਤ ਸਿੰਘ ਵਿਰਦੀ, ਮੋਹਿਤ ਕੁਮਾਰ, ਸੰਤੋਖ ਸਿੰਘ ਸ਼ੋਕੀ, ਜਤਿੰਦਰ ਕੌਰ ਐਸ.ਕੇ, ਕਮਲਜੀਤ ਸਿੰਘ, ਇਨਾਇਤ ਅਲੀ ਤੇ ਹੋਰ ਮੌਜ਼ੂਦ ਸਨ। Patiala News

LEAVE A REPLY

Please enter your comment!
Please enter your name here