ਪੰਜ ਜਨ ਜਾਗਰੂਕਤਾ ਵੈਨਾਂ ਹੋਈਆਂ ਰਵਾਨਾ, 750 ਪਿੰਡਾਂ ਤੱਕ ਕਰਨਗੀਆਂ ਪਹੁੰਚ, ਲੋਕ ਉਠਾਉਣ ਲਾਹਾ

Mohali News
ਮੋਹਾਲੀ : ਜਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਸਿਹਤ ਮੰਤਰੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

  • ਪੰਜਾਬ ’ਚ ਏਡਜ਼ ਅਤੇ ਹੈਪੀਟਾਈਟਸ ਦੇ ਵੱਧ ਰਹੇ ਕੇਸ ਚਿੰਤਾਜਨਕ : ਡਾ. ਬਲਬੀਰ ਸਿੰਘ

ਮੋਹਾਲੀ (ਐੱਮ ਕੇ ਸ਼ਾਇਨਾ)। ਤੰਦਰੁਸਤ ਅਤੇ ਰੰਗਲਾ ਪੰਜਾਬ ਦੀ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਜੇਲ੍ਹਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੈਦੀਆਂ ਦੀ ਸਿਹਤ ਜਾਂਚ ਤੋਂ ਬਾਅਦ ਹੁਣ ਐੱਚਆਈਵੀ ਅਤੇ ਹੈਪੇਟਾਈਟਸ ਬੀ ਅਤੇ ਸੀ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। Mohali News

ਜੇਲ੍ਹਾਂ ਵਿੱਚ ਜਾਂਚ ਤੋਂ ਬਾਅਦ ਐੱਚਆਈਵੀ ਅਤੇ ਹੈਪੇਟਾਈਟਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਜਾਂਚ ਸ਼ੁਰੂ

ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਜਨ-ਜਾਗਰੂਕਤਾ-ਮੁਹਿੰਮ ਤਹਿਤ ਰਾਜ ਭਰ ਵਿੱਚ ਖਾਸ ਕਰਕੇ ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਮੁਕਤਸਰ ਅਤੇ ਮੋਗਾ ਵਿੱਚ ਐੱਚਆਈਵੀ ਏਡਜ਼ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਐੱਚਆਈਵੀ, ਹੈਪੇਟਾਈਟਸ ਬੀ ਅਤੇ ਸੀ ਤੋਂ ਪੀੜਤ ਨੌਜਵਾਨਾਂ ਦੀ ਜਾਂਚ, ਇਲਾਜ ਅਤੇ ਕੌਂਸਲਿੰਗ ਲਈ ਜਨ ਜਾਗਰੂਕਤਾ ਵੈਨਾਂ ਨੂੰ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਤੋਂ ਹਰੀ ਝੰਡੀ ਦਿਖਾਉਂਦੇ ਹੋਏ ਕਿਹਾ ਕਿ ਬਾਕੀ ਸਮਾਜ ਨੂੰ ਐੱਚਆਈਵੀ ਦੀ ਲਾਗ ਤੋਂ ਬਚਾਉਣ ਲਈ ਸਕ੍ਰੀਨਿੰਗ ਜ਼ਰੂਰੀ ਹੈ। Mohali News

750 ਪਿੰਡਾਂ ਨੂੰ ਕਵਰ ਕਰਨਗੀਆਂ ਪੰਜ ਵੈਨਾਂ (Mohali News)

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀ ਅਗਵਾਈ ਹੇਠ ਅਤੇ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਰਾਜ ਵਿੱਚ ਸਕਰੀਨਿੰਗ ਅਤੇ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਅੱਜ ਰਵਾਨਾ ਕੀਤੀਆਂ ਗਈਆਂ ਪੰਜ ਵੈਨਾਂ ਸ਼ੁਰੂਆਤੀ ਪੜਾਅ ਵਿੱਚ ਇੱਕ ਮਹੀਨੇ ਤੱਕ 750 ਪਿੰਡਾਂ ਨੂੰ ਕਵਰ ਕਰਨਗੀਆਂ। ਸਿਹਤ ਮੰਤਰੀ ਨੇ ਕਿਹਾ ਕਿ ਐਲ.ਈ.ਡੀ. ਨਾਲ ਲੈਸ ਵੈਨਾਂ ਵਿੱਚ ਸਾਂਝੀਆਂ ਸਰਿੰਜਾਂ/ਅਸੁਰੱਖਿਅਤ ਜਿਣਸੀ ਸਬੰਧਾਂ ਦੀ ਮਨਾਹੀ ਬਾਰੇ ਜਾਗਰੂਕਤਾ ਫਿਲਮਾਂ ਦਿਖਾਏ ਜਾਣ ਤੋਂ ਇਲਾਵਾ ਨੁੱਕੜ ਨਾਟਕ ਖੇਡੇ ਜਾਣਗੇ।

ਹਰ ਵੈਨ ਵਿੱਚ ਐੱਚ ਆਈ ਵੀ/ਏਡਜ਼ ਦੀ ਮੁਫਤ ਜਾਂਚ ਲਈ ਇੱਕ ਲੈਬ ਟੈਕਨੀਸ਼ੀਅਨ ਅਤੇ ਇੱਕ ਸਲਾਹਕਾਰ ਵੀ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਇੱਛਾ ਨਾਲ ਅੱਗੇ ਆਉਣ ਅਤੇ ਇਨ੍ਹਾਂ ਵੈਨਾਂ ਰਾਹੀਂ ਐਚਆਈਵੀ ਏਡਜ਼ ਦੀ ਲਾਗ ਤੋਂ ਬਚਾਅ ਲਈ ਟੈਸਟ ਕਰਵਾਉਣ ਅਤੇ ਆਪਣੇ ਪਰਿਵਾਰਾਂ ਨੂੰ ਇਸ ਲਾਗ ਤੋਂ ਸੁਰੱਖਿਅਤ ਰੱਖਣ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 62044 ਐਚ ਆਈ ਵੀ ਮਰੀਜ਼ ਏ. ਆਰ.ਟੀ. (ਐਂਟੀ ਰੈਟਰੋਵਾਇਰਲ ਥਰੈਪੀ) ਸੈਂਟਰਾਂ ਨਾਲ ਰਜਿਸਟਰਡ ਹਨ ਅਤੇ ਐਚ ਆਈ ਵੀ ਦੀ ਜਾਂਚ ਅਤੇ ਰੋਕਥਾਮ ਲਈ 115 ਏਕੀਕ੍ਰਿਤ ਕਾਉਂਸਲਿੰਗ ਅਤੇ ਟੈਸਟਿੰਗ ਕੇਂਦਰ ਹਨ।

ਵਿਆਹ ਤੋਂ ਪਹਿਲਾਂ ਐੱਚ ਆਈ ਵੀ, ਹੈਪੇਟਾਈਟਸ ਬੀ ਅਤੇ ਸੀ ਦੀ ਜਾਂਚ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਵਿਆਹ ਤੋਂ ਬਾਅਦ ਦੀ ਸੁਖਦ ਅਤੇ ਤੰਦਰੁਸਤ ਜ਼ਿੰਦਗੀ ਲਈ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਬੀ ਅਤੇ ਸੀ ਦਾ ਇਲਾਜ ਕੀਤਾ ਜਾ ਸਕਦਾ ਹੈ ਜਦਕਿ ਐਚ ਆਈ ਵੀ ਵਾਇਰਲ ਲੋਡ ਨੂੰ ਸਥਿਰ ਰੱਖ ਕੇ ਕੰਟਰੋਲ ਕੀਤਾ ਜਾ ਸਕਦਾ ਹੈ, ਇਸ ਲਈ ਕਿਸੇ ਨੂੰ ਵੀ ਆਪਣੀ ਬਿਮਾਰੀ ਨੂੰ ਛੁਪਾਉਣ ਤੋਂ ਸੰਕੋਚ ਨਹੀਂ ਕਰਨਾ ਚਾਹੀਦਾ ਅਤੇ ਸਮਾਜ ਅਤੇ ਆਪਣੀ ਜ਼ਿੰਦਗੀ ਨੂੰ ਬਚਾਉਣ ਲਈ ਬੇ-ਝਿਜਕ ਟੈਸਟ ਕਰਵਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਇੱਕ ਹੋਰ ਸਾਬਕਾ ਆਗੂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਐਚਆਈਵੀ ਏਡਜ਼ ਅਤੇ ਹੋਰ ਜਿਣਸੀ ਰੋਗਾਂ ਦੇ ਵਿਰੁੱਧ ਜੇਲ੍ਹ ਬੰਦੀਆਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਚ ਦਾਖਲ ਮਰੀਜ਼ਾਂ ਦੀ ਜਾਂਚ ਲਈ ਪਿਛਲੇ ਦਿਨਾਂ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂਚ ਬਾਅਦ ਸਾਰੇ ਮਰੀਜ਼ਾਂ ਨੂੰ ਸਿਹਤਮੰਦ ਬਣਾਉਣ ਲਈ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਦੀ ਸਿੱਖਿਆ ਅਤੇ ਸਿਹਤ ਪ੍ਰਤੀ ਚਿੰਤਤ ਹਨ, ਇਸੇ ਕਰਕੇ ਕੇਂਦਰ ਸਰਕਾਰ ਦੇ ਨਾ-ਮਿਲਵਰਤਣ ਦੇ ਬਾਵਜੂਦ ਉਹ ਪੰਜਾਬ ਵਿੱਚ ਜਨਤਕ ਖੇਤਰ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ। Mohali News

Mohali News
ਪੰਜਾਬ ’ਚ ਏਡਜ਼ ਅਤੇ ਹੈਪੀਟਾਈਟਸ ਦੇ ਵੱਧ ਰਹੇ ਕੇਸ ਚਿੰਤਾਜਨਕ : ਡਾ. ਬਲਬੀਰ ਸਿੰਘ

ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 800 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਸਰਵੋਤਮ ਸੂਬਾ ਬਣ ਕੇ ਉਭਰੇਗਾ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਮੁੱਖ ਮੰਤਰੀ ਦੇ ਸੁਪਨੇ ਨੂੰ ਹਰ ਕੀਮਤ ‘ਤੇ ਸਾਕਾਰ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਸਕੱਤਰ ਸਿਹਤ ਅਤੇ ਪ੍ਰੋਜੈਕਟਰ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਪ੍ਰੋਜੈਕਟ ਡਾਇਰੈਕਟਰ ਡਾ: ਬੌਬੀ ਗੁਲਾਟੀ ਵੀ ਹਾਜ਼ਰ ਸਨ।