ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ ’ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ (Health News)
- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲਿਆਂਦੀ ਸਿਹਤ ਕ੍ਰਾਂਤੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉੂਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕਰਕੇ ਮਰੀਜ਼ਾਂ ਨੂੰ ਸਮਰਪਿਤ ਕੀਤਾ। ਸਿਹਤ ਮੰਤਰੀ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੀ ਮੌਜੂਦ ਸਨ। Health News
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਸਬੰਧੀ ਆਈ ਵੱਡੀ ਅਪਡੇਟ
ਸਿਹਤ ਮੰਤਰੀ ਨੇ ਇਸ ਦੌਰਾਨ ਗੁਰਦਾਸਪੁਰ ਦੇ ਕਮਿਉਨਿਟੀ ਹੈਲਥ ਸੈਂਟਰ ਨੂੰ ਵੀ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਅਪਗ੍ਰੇਡ ਤੇ ਨਵੀਨੀਕਰਨ ਦਾ ਉਦਘਾਟਨ ਵੀ ਆਨਲਾਈਨ ਢੰਗ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਘਨੌਰ ਸੀ.ਐਚ.ਸੀ. ਨੂੰ 20 ਬਿਸਤਰਿਆਂ ਦੇ ਹਸਪਤਾਲ ਤੋਂ ਅਪਗ੍ਰੇਡ ਕਰਕੇ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਗਿਆ ਹੈ ਅਤੇ ਇੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਰਕਾਰੀ ਹਸਪਤਾਲ ਨੂੰ ਅਪਗੇ੍ਰਡ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਐਕਸਰੇ, ਅਲਟਰਾ ਸਾਊਂਡ, ਟੈਸਟਾਂ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। Health News
ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ
ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ 550 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦਕਿ ਡਾਕਟਰਾਂ ਦੀਆਂ 1370 ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਅਤੇ 1800 ਨਰਸਿੰਗ ਸਟਾਫ਼ ਦੀ ਭਰਤੀ ਸਮੇਤ ਪੈਰਾ ਮੈਡੀਕਲ ਅਮਲੇ ਦੀ ਭਰਤੀ ਵੀ ਕੀਤੀ ਜਾ ਰਹੀ ਹੈ।
ਇਕ ਮੌਕੇ ਡਾ. ਰੁਪਿੰਦਰਜੀਤ ਕੌਰ ਸੈਣੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇ.ਵੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ ਤੇ ਡਾਇਰੈਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਸ.ਐਮ.ਓ. ਘਨੌਰ ਡਾ. ਕਿਰਨਜੋਤ ਕੌਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।