ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਵੱਡੀ ਨਦੀ ਦਾ ਦੌਰਾ

Patiala River
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਵੱਡੀ ਨਦੀ ਦਾ ਦੌਰਾ

ਕਿਹਾ, ਪੰਜਾਬ ਸਰਕਾਰ ਕਰ ਰਹੀ ਹੈ ਪੱਕੇ ਬੰਦੋਬਸਤ, ਨਹੀਂ ਰਹੇਗੀ ਪਟਿਆਲਾ ਨੂੰ ਹੜ੍ਹਾਂ ਦੀ ਮਾਰ | Patiala River

ਮੌਨਸੂਨ ਦੇ ਮੱਦੇਨਜ਼ਰ ਡਰੇਨੇਜ਼ ਵਿਭਾਗ ਨੂੰ ਲੇਬਰ ਤੇ ਮਸ਼ੀਨਾਂ ਵਧਾਉਣ ਦੀ ਹਦਾਇਤ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਡੀ ਨਦੀ ਸਮੇਤ ਪਟਿਆਲਾ ਦਿਹਾਤੀ ਹਲਕੇ ਦੇ ਕੁਝ ਇਲਾਕਿਆਂ ਦਾ ਦੌਰਾ ਕਰਕੇ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਦਿੱਤੀਆਂ ਹਦਾਇਤਾਂ ਦਾ ਰੀਵਿਯੂ ਕੀਤਾ ਅਤੇ ਨਾਲ ਹੀ ਬਰਸਾਤ ਦੀ ਸੰਭਾਵਨਾਂ ਦੇ ਚੱਲਦਿਆਂ ਲੇਬਰ ਤੇ ਮਸ਼ੀਨਾਂ ਆਦਿ ਵਧਾਉਣ ਦੀ ਵੀ ਹਦਾਇਤ ਕੀਤੀ। Patiala River

ਇਹ ਵੀ ਪੜ੍ਹੋ: ਪੰਜਾਬ ਦੀਆਂ ਔਰਤਾਂ ਲਈ ਆਈ ਖੁਸ਼ਖਬਰੀ! ਹੋਇਆ ਵੱਡਾ ਐਲਾਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਪਟਿਆਲਾ ਨੂੰ ਹੜ੍ਹਾਂ ਦੀ ਮਾਰ’ ਆਮ ਤੌਰ ’ਤੇ ਕਿਹਾ ਜਾਂਦਾ ਹੈ ਪਰੰਤੂ ਪੰਜਾਬ ਸਰਕਾਰ ਹੁਣ ਇਸ ਕਹਾਵਤ ਨੂੰ ਬਦਲ ਦੇਵੇਗੀ ਤੇ ਅਜਿਹੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਨਾਲ ਪਟਿਆਲਵੀਆਂ ਨੂੰ ਕਦੇ ਵੀ ਹੜ੍ਹਾਂ ਤੋਂ ਕੋਈ ਖ਼ਤਰਾ ਨਹੀਂ ਰਹੇਗਾ। Patiala River

ਜਿੱਥੇ ਜਿੱਥੇ ਪਏ ਸੀ ਪਾਡ਼ ਉਨ੍ਹਾਂ ਨੂੰ ਕੀਤਾ ਜਾ ਰਿਹਾ ਹੈ ਮਜ਼ਬੂਤ | Patiala River

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਫਲੌਲੀ ਸ੍ਰੀ ਗੁਰਦੁਆਰਾ ਸਾਹਿਬ ਨੇੜੇ ਬੰਨ੍ਹ ਦਾ ਦੌਰਾ ਕਰਕੇ ਜਾਇਜ਼ਾ ਲਿਆ ਹੈ, ਜਿੱਥੇ ਕਿ ਵੱਡੀ ਨਦੀ ’ਤੇ ਪਾੜ ਪੈਣ ਕਰਕੇ ਅਰਬਨ ਅਸਟੇਟ, ਚਿਨਾਰ ਬਾਗ, ਫਰੈਂਡਜ ਇਨਲੇਵ ਆਦਿ ਵਿੱਚ ਪਾਣੀ ਆਇਆ ਸੀ, ਉਸ ਪਾੜ ਨੂੰ ਪੂਰਕੇ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨ੍ਹਾਂ ਬਾਕੀ ਦੇ ਬੰਨ੍ਹ ਮਜ਼ਬੂਤ ਕਰਨ ਅਤੇ ਬੂਟੀ ਆਦਿ ਕੱਢਣ ਦੇ ਕੰਮ ਵੀ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਯਤਨਸ਼ੀਲ ਹੈ ਕਿ ਪਟਿਆਲਾ ਕੀ ਰਾਓ ਨਦੀ, ਜੋ ਕਿ ਪਟਿਆਲਾ ਆਕੇ ਵੱਡੀ ਨਦੀ ਬਣ ਜਾਂਦੀ ਹੈ, ਇਸ ਉਪਰ ਚੰਡੀਗੜ੍ਹ, ਮੁਹਾਲੀ ਤੇ ਫ਼ਤਿਹਗੜ੍ਹ ਸਾਹਿਬ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਝੀਲਾਂ ਤੇ ਖੂਹ ਬਣਾ ਕੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਜ਼ਮੀਨ ਹੇਠਲਾ ਪਾਣੀ ਦਾ ਪੱਧਰ ਵਧੇ ਅਤੇ ਹੜ੍ਹਾਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ।

ਡਾ. ਬਲਬੀਰ ਸਿੰਘ ਨੇ ਫੁਲਕੀਆਂ ਇਨਕਲੇਵ, ਛੋਟੀ ਨਦੀ ਦੇ ਬਿਸ਼ਨ ਨਗਰ ਨੇੜੇ ਪੁਲ, ਵਿਰਕ ਕਲੋਨੀ, ਨਵੇਂ ਬੱਸ ਅੱਡਾ ਨੇੜੇ ਦੌਰਾ ਕੀਤਾ ਅਤੇ ਅਰਬਨ ਅਸਟੇਟ ਵਿਖੇ ਪਾਣੀ ਦੇ ਵਹਾਅ ਵਾਲੀ ਥਾਂ ਤੋਂ ਨਜਾਇਜ਼ ਕਬਜੇ ਹਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਪਿੰਡ ਨੰਦ ਪੁਰ ਕੇਸ਼ੋ ਵਿਖੇ ਪਟਿਆਲਾ ਕੀ ਰਾਓ ਦੀ ਸਫਾਈ ਤੇ ਛੱਪੜ ’ਤੇ ਚੱਲ ਰਹੇ ਕੰਮ ਸਮੇਤ ਪਿੰਡ ਬਾਰਨ ਵਿਖੇ ਵੀ ਛੱਪੜ ਦਾ ਜਾਇਜ਼ਾ ਲਿਆ।

ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਤੇ ਬਬਨਦੀਪ ਸਿੰਘ ਵਾਲੀਆ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ, ਕਰਨਲ ਜੇ.ਵੀ ਸਿੰਘ ਤੇ ਜਸਬੀਰ ਸਿੰਘ ਗਾਂਧੀ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ ਤੋਂ ਇਲਾਵਾ ਮੰਡੀ ਬੋਰਡ, ਜੰਗਲਾਤ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Patiala River

LEAVE A REPLY

Please enter your comment!
Please enter your name here