ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home ਇੱਕ ਨਜ਼ਰ ਸਿਹਤ ਮੰਤਰੀ ਵੱ...

    ਸਿਹਤ ਮੰਤਰੀ ਵੱਲੋਂ ਤਿੰਨ ਰੋਜ਼ਾ ‘ਪਲਸ ਪੋਲੀਓ ਮੁਹਿੰਮ’ ਦੀ ਸ਼ੁਰੂਆਤ

    ‘ਕੋਰੋਨਾ ਵਾਇਰਸ’ ਮਹਾਂਮਾਰੀ ਕਾਰਨ ਸਿਰਫ਼ ਉੱਚ ਜੋਖਮ ਵਾਲੇ ਖੇਤਰ ਕਵਰ ਕੀਤੇ ਜਾਣਗੇ

    ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਭਰ ਵਿਚ ਅੱਜ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਇੱਥੇ ਨਜ਼ਦੀਕੀ ਪਿੰਡ ਜੁਝਾਰ ਨਗਰ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤੀ ਇਸ ਮੌਕੇ ਉਨ੍ਹਾਂ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਉਨ੍ਹਾਂ ਕਿਹਾ ਕਿ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸ.ਐਨ.ਆਈ.ਡੀ.)  ਮੁਹਿੰਮ ਤਹਿਤ 20 ਸਤੰਬਰ ਤੋਂ 22 ਸਤੰਬਰ ਤੱਕ ਸੂਬਾ ਭਰ ਵਿੱਚ ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਉਨ੍ਹਾਂ ਦੱਸਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਦੇ ਫੈਲਾਅ ਕਾਰਨ ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ

    ਸਿਹਤ ਮੰਤਰੀ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ, ‘ਇਸ ਪੜਾਅ ਵਿੱਚ ਸੂਬਾ ਭਰ ਵਿੱਚ 6,80,800 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਜਿਸ ਲਈ ਕੁੱਲ 8436 ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ ਘਰ-ਘਰ ਜਾ ਕੇ ਦਵਾਈ ਪਿਲਾਉਣ ਵਾਲੀਆਂ ਕੁੱਲ 5530 ਟੀਮਾਂ ਬਣਾਈਆਂ ਗਈਆਂ ਹਨ, ਜਦਕਿ ਮੋਬਾਈਲ ਟੀਮਾਂ ਦੀ ਗਿਣਤੀ 656 ਹੈ

    ਕੁੱਲ ਵੈਕਸੀਨੇਟਰ 14749 ਹਨ ਜਦਕਿ ਸਮੁੱਚੀ ਮੁਹਿੰਮ +ਤੇ ਨਿਗਰਾਨੀ ਰੱਖਣ ਵਾਲੇ ਸੁਪਰਵਾਇਜ਼ਰਾਂ ਦੀ ਗਿਣਤੀ 1031 ਹੈ ਇਸ ਤੋਂ ਇਲਾਵਾ 3097 ਏ.ਐਨ.ਐਮ. ਅਤੇ 11965 ਆਸ਼ਾ ਵਰਕਰਾਂ ਵੀ ਇਸ ਮੁਹਿੰਮ ਵਿੱਚ ਡਟੀਆਂ ਹੋਈਆਂ ਹਨ ਉਨ੍ਹਾਂ ਦਸਿਆ ਕਿ ਸਮੁੱਚੀ ਮੁਹਿੰਮ ਦੌਰਾਨ ਕੋਰੋਨਾ ਵਾਇਰਸ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕੀਤੀ ਜਾ ਰਹੀ ਹੈ ਸਿਹਤ ਕਾਮੇ ਮੂੰਹ ਢਕਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਤਮਾਮ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰ ਰਹੇ ਹਨ

    ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਕਿਉਂਕਿ ਬੱਚਿਆਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਉਣ ਲਈ ਇਹ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ ਨੇ ਮੌਕੇ ‘ਤੇ ਮੌਜੂਦ ਪਿੰਡ ਦੀ ਪੰਚਾਇਤ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਉਹ ਇਸ ਬੇਹੱਦ ਅਹਿਮ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਪੂਰਾ ਸਾਥ ਦੇਣ ‘ਕੋਰੋਨਾ ਵਾਇਰਸ’ ਮਹਾਂਮਾਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.