ਸਾਡੇ ਨਾਲ ਸ਼ਾਮਲ

Follow us

14.5 C
Chandigarh
Saturday, January 31, 2026
More
    Home Breaking News ਸਿਹਤ ਮੰਤਰੀ ਨੇ...

    ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ 

    Patiala-news
    ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਜਾਇਜ਼ਾ ਲੈਂਦੇ ਹੋਏ।

    ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ’ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ : ਡਾ. ਬਲਬੀਰ ਸਿੰਘ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਹਸਪਤਾਲ ਵਿੱਚੋਂ ਮਿਲ ਰਹੀਆਂ ਦਵਾਈਆਂ ਬਾਬਤ ਫੀਡਬੈਕ ਲੈਕੇ ਤਸੱਲੀ ਦਾ ਪ੍ਰਗਟਾਵਾ ਕੀਤਾ। Health News

    ਇਸ ਮੌਕੇ ਮਰੀਜ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੂੰ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਉਨ੍ਹਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਦਵਾਈਆਂ ਵੀ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਪ੍ਰਦਾਨ ਹੋ ਰਹੀਆਂ ਹਨ।

    291 ਤਰ੍ਹਾਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ (Health News)

    ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਓਪੀਡੀ, ਐਮਰਜੈਂਸੀ, ਆਈ.ਸੀ.ਯੂ., ਅਲਟਰਾਸਾਊਂਡ ਤੇ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਹੁਣ 291 ਤਰ੍ਹਾਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। Health News

    ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

    ਸਿਹਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਡੈਸ਼ ਬੋਰਡ ਰਾਹੀਂ ਉਹ ਸੂਬੇ ਦੇ ਸਾਰੇ ਹਸਪਤਾਲਾਂ ਦੀ ਨਿਗਰਾਨੀ ਆਨਲਾਈਨ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀੇ ਗਈ ਫ਼ਰਿਸ਼ਤੇ ਸਕੀਮ ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੀਮਤੀ ਜਾਨਾਂ ਬਚਾਉਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਸਕੀਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੱਰ ਸਿੰਘ ਵੀ ਮੌਜੂਦ ਸਨ।

    LEAVE A REPLY

    Please enter your comment!
    Please enter your name here