ਰਿਸ਼ਵਤ ਦੇ ਦੋਸ਼ ’ਚ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਛੁੱਟੀ

Health Minister Vijay Singla Dismissed On Bribery

ਰਿਸ਼ਵਤ ਦੇ ਦੋਸ਼ ’ਚ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਛੁੱਟੀ

ਪੁਲਿਸ ਨੂੰ ਮਾਮਲਾ ਦਰਜ਼ ਕਰਨ ਦੇ ਆਦੇਸ਼

(ਅਸ਼ਵਨੀ ਚਾਵਲਾ) ਚੰਡੀਗੜ੍ਹ । ਭਾਗ ’ਚ ਇੱਕ ਫ਼ੀਸਦੀ ਕਮਿਸ਼ਨ ਲੈਣ ਦਾ ਦੋਸ਼ ਲੱਗਿਆ ਹੈ। ਇਨ੍ਹਾਂ ਦੋਸ਼ਾਂ ਨੂੰ ਖੁਦ ਵਿਜੈ ਸਿੰਗਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਜਾ ਕੇ ਮੰਨ ਵੀ ਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ’ਚ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਿਨੇਟ ਤੋਂ ਹਟਾ ਦਿੱਤਾ ਗਿਆ ਹੈ।

ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੀ ਹੀ ਸਰਕਾਰ ਦੇ ਕੈਬਿਨੇਟ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦਾ ਦੋਸ਼ੀ ਮੰਨਦੇ ਹੋਏ ਕੈਬਿਨੇਟ ਤੋਂ ਬਰਖਾਸਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੈ ਸਿੰਗਲਾ ਦੇ ਖਿਲਾਫ਼ ਮਾਮਲਾ ਦਰਜ਼ ਕਰਨ ਦੇ ਆਦੇਸ ਵੀ ਦਿੱਤੇ ਹਨ ਜਿਸ ਤੋਂ ਬਾਅਦ ਹੁਣ ਵਿਜੈ ਸਿੰਗਲਾ ’ਤੇ ਗ੍ਰਿਫਤਾਰੀ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ।

ਵਿਜੈ ਸਿੰਗਲਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਪਹਿਲੀ ਵਾਰ ’ਚ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਕੈਬਿਨਟ ਮੰਤਰੀ ਬਣੇ ਸਨ। ਪਿਛਲੇ ਕੁਝ ਸਮੇਂ ਤੋਂ ਵਿਜੈ ਸਿੰਗਲਾ ’ਤੇ ਨਜ਼ਰ ਵੀ ਰੱਖੀ ਜਾ ਰਹੀ ਸੀ ਕਿਉਂਕਿ ਸਰਕਾਰ ਨੂੰ ਸ਼ੱਕ ਸੀ ਕਿ ਵਿਜੈ ਸਿੰਗਲਾ ਆਪਣੇ ਵਿਭਾਗ ’ਚ ਕੁਝ ਗੜਬੜੀਆਂ ਕਰ ਰਹੇ ਹਨ ਇਸੇ ਦੌਰਾਨ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ’ਚ ਆ ਗਿਆ ਹੈ।

ਭ੍ਰਿਸ਼ਟਾਚਾਰ ਹੋਇਆ ਤਾਂ ਕਾਰਵਾਈ ਵੀ ਅਸੀਂ ਕੀਤੀ ਹੈ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਹੁਣ ਵਿਰੋਧੀ ਧਿਰ ਉਹਨਾਂ ਨੂੰ ਘੇਰਨ ਦੀ ਕੋਸ਼ਿਸ਼ ਕਰੇਗਾ ਕਿ ਕੈਬਿਨਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਦੱਸਣਾ ਚਾਹੁੰਦੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ’ਚ ਕਿਸੇ ਮੰਤਰੀ ਨੇ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਉਹ ਖੁਦ ਹੀ ਕਰ ਰਹੇ ਹਨ। ਜਦੋਂਕਿ ਪਿਛਲੀਆਂ ਸਰਕਾਰਾਂ ’ਚ ਭਿ੍ਰਸ਼ਟਾਚਾਰ ਦੇ ਦੋਸ਼ ਬਹੁਤ ਲੱਗਦੇ ਰਹੇ ਪਰ ਕਿਸੇ ਵੀ ਮੁੱਖ ਮੰਤਰਰੀ ਨੇ ਅਜਿਹੀ ਕਾਰਵਾਈ ਨਹੀਂ ਕੀਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ’ਚ ਮੁੱਖ ਮੰਤਰੀ ਇਹ ਤਾਂ ਕਹਿੰਦੇ ਨਜ਼ਰ ਆਏ ਕਿ ਉਨ੍ਹਾਂ ਦੇ ਮੰਤਰੀ ਕੀ ਕੁਝ ਕਰ ਰਹੇ ਹਨ। ਇਹ ਉਨ੍ਹਾਂ ਦੀ ਜਾਣਕਾਰੀ ’ਚ ਹੈ ਪਰ ਉਨ੍ਹਾਂ ਦੁਆਰਾ ਕਾਰਵਾਈ ਨਹੀਂ ਕੀਤੀ ਗਈ ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮਾਮਲਾ ਧਿਆਨ ’ਚ ਆਉਂਦੇ ਹੀ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ