ਸਿਹਤ ਮੰਤਰੀ ਜੌੜਾਮਾਜਰਾ ਨੇ ਰਾਜਿੰਦਰ ਹਸਪਤਾਲ ਅਤੇ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੌਰਾ

(ਖੁਸ਼ਵੀਰ ਸਿੰਘ ਧੂਰ)
ਪਟਿਆਲਾ । ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਵੱਲੋਂ ਅੱਜ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਸਰਕਾਰੀ ਕੁਸ਼ੱਲਿਆ ਹਸਪਤਾਲ ਵਿਖੇ ਦੌਰਾ ਕੀਤਾ ਗਿਆ l ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਅੰਦਰ ਡਾਕਟਰਾਂ ਮਰੀਜ਼ਾਂ ਅਤੇ ਹੋਰ ਸਟਾਫ ਨਾਲ ਗੱਲਬਾਤ ਵੀ ਕੀਤੀ । ਰਾਜਿੰਦਰਾ ਹਸਪਤਾਲ ਵਿਖੇ ਉਨ੍ਹਾਂ ਵੱਲੋਂ ਡਾਇਲਸਿਸ ਯੂਨਿਟ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਚੇਤਨ ਜੌਡ਼ਾਮਾਜਰਾ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਸਰਕਾਰੀ ਹਸਪਤਾਲਾਂ ਡਿਸਪੈਂਸਰੀਆਂ ਆਦਿ ਅੰਦਰ ਸਿਹਤ ਸਹੂਲਤਾਂ ਪਾਏਦਾਰ ਦੇਣ ਲਈ ਵਚਨਬੱਧ ਹੈ। ਦੱਸਣਯੋਗ ਹੈ ਕਿ ਪਟਿਆਲਾ ਦੇ ਰਾਜਿੰਦਰਾ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਆਮ ਲੋਕਾਂ ਨੂੰ ਦਵਾਈਆਂ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ ।

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ