Punjab News today: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਵੀਰਵਾਰ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਦਾਅਵਿਆਂ ਦਾ ਖੰਡਨ ਕੀਤਾ ਕਿ ਸੂਬਾ ਸਰਕਾਰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ 600 ਕਰੋੜ ਰੁਪਏ ਤੋਂ ਜ਼ਿਆਦਾ ਦੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਨਿੱਜੀ ਹਸਪਤਾਲਾਂ ਦੀ ਕੁੱਲ ਬਕਾਇਆ ਰਾਸ਼ੀ 364 ਕਰੋੜ ਰੁਪਏ ਹੈ। ਬਲਬੀਰ ਸਿੰਘ ਨੇ ਕਿਹਾ ਕਿ ਬਕਾਇਆ ਅਦਾਇਗੀਆਂ ਦੇ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਵੱਲ 166.67 ਕਰੋੜ ਰੁਪਏ ਤੇ ਪ੍ਰਾਈਵੇਟ ਹਸਪਤਾਲਾਂ ਵੱਲ 197 ਕਰੋੜ ਰੁਪਏ ਬਕਾਇਆ ਹਨ। ਸਿਹਤ ਮੰਤਰੀ ਦੀ ਇਹ ਪ੍ਰਤੀਕਿਰਿਆ ਪ੍ਰਾਈਵੇਟ ਹਸਪਤਾਲਾਂ ਤੇ ਨਰਸਿੰਗ ਐਸੋਸੀਏਸ਼ਨ (ਫਾਨਾ) ਦੇ ਦਾਅਵਾ ਕਰਨ ਤੋਂ ਇੱਕ ਦਿਨ ਬਾਅਦ ਆਈ ਹੈ ਕਿ ਸੂਬਾ ਸਰਕਾਰ ਨੇ 600 ਕਰੋੜ ਰੁਪਏ ਤੋਂ ਜ਼ਿਆਦਾ ਦਾ ਬਕਾਇਆ ਹੈ ਤੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਡਾਕਟਰੀ ਇਲਾਜ ਬੰਦ ਕਰਨ ਦਾ ਫੈਸਲਾ ਕੀਤਾ ਸੀ। Punjab News today
Read This : punjab: ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼, ਵੇਖੋ…
ਹਰ ਸਾਲ ਹਰ ਪਰਿਵਾਰ ਨੂੰ ਮਿਲਦਾ ਹੈ 5 ਲੱਖ ਦਾ ਮੁਫ਼ਤ ਇਲਾਜ਼ | Punjab News today
ਤੁਹਾਨੂੰ ਦੱਸ ਦੇਈਏ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬਾ ਭਰ ਦੇ 772 ਸਰਕਾਰੀ ਤੇ ਨਿੱਜੀ ਸੂਚੀਬੱਧ ਹਸਪਤਾਲਾਂ ’ਚ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਉਂਦੀ ਹੈ। ਮੰਤਰੀ ਨੇ ਕਿਹਾ ਕਿ 1 ਅਪਰੈਲ 2024 ਤੋਂ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 101.66 ਕਰੋੜ ਰੁਪਏ ਤੇ ਸਰਕਾਰੀ ਹਸਪਤਾਲਾਂ ਨੂੰ 112 ਕਰੋੜ ਰੁਪਏ ਵੰਡੇ ਹਨ। ਬਲਬੀਰ ਸਿੰਘ ਨੇ ਕਿਹਾ ਕਿ ਨੈਸ਼ਨਲ ਹੈਲਥ ਏਜੰਸੀ (ਐੱਨਐੱਚਏ) ਵੱਲੋਂ ਦਾਅਵਿਆਂ ਦੀ ਪ੍ਰਕਿਰਿਆ ਲਈ ਲਾਂਚ ਕੀਤੇ ਗਏ ਨਵੇਂ ਸਾਫਟਵੇਅਰ ’ਤੇ ਜਾਣ ਤੋਂ ਬਾਅਦ ਫਰਵਰੀ ਤੋਂ ਤਕਨੀਕੀ ਖਾਮੀਆਂ ਪੈਦਾ ਹੋਈਆਂ, ਜਿਸ ਦੇ ਨਤੀਜੇ ਵਜੋਂ ਪ੍ਰਕਿਰਿਆ ਹੌਲੀ ਹੋ ਗਈ। ਹਾਲਾਂਕਿ, ਸਟੇਟ ਹੈਲਥ ਏਜੰਸੀ ਨੇ ਸਮੱਸਿਆ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕੇ, ਜਿਸ ’ਚ ਹੋਰ ਸਟਾਫ ਦੀ ਤਾਇਨਾਤੀ ਤੇ ਸ਼ਨਿੱਚਰਵਾਰ ਤੇ ਛੁੱਟੀਆਂ ’ਤੇ ਕੰਮ ਕਰਨਾ ਸ਼ਾਮਲ ਹੈ। Punjab News today
Read This : Canada News: ਜੇਕਰ ਤੁਸੀਂ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ, ਜ਼ਰੂਰ ਪੜ੍ਹੋ…
ਸਿਹਤ ਮੰਤਰੀ ਫਾਨਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ | Punjab News today
ਇਸ ਮਾਮਲੇ ਦੇ ਹੱਲ ਲਈ ਮੰਤਰੀ ਨੇ ਸ਼ੁੱਕਰਵਾਰ ਨੂੰ ਫਾਨਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਬੁਲਾਈ ਹੈ। ਇਸ ਤੋਂ ਇਲਾਵਾ, ਭੁਗਤਾਨ ਸੰਬੰਧੀ ਕਿਸੇ ਵੀ ਚਿੰਤਾ ਨੂੰ ਦੂਰ ਕਰਨ ਲਈ 25 ਸਤੰਬਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨਾਲ ਇੱਕ ਮੀਟਿੰਗ ਵੀ ਨਿਰਧਾਰਤ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਉਸ ਨੇ ਪਹਿਲਾਂ ਹੀ ਸੂਬੇ ਦੀ ਸਿਹਤ ਏਜੰਸੀ ਨੂੰ ਦਾਅਵਿਆਂ ਦੀ ਪ੍ਰਕਿਰਿਆ ’ਚ ਤੇਜੀ ਲਿਆਉਣ ਤੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਮੈਡੀਕਲ ਪੇਸ਼ੇਵਰਾਂ ਨੂੰ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ। Punjab News today