ਸਾਡੇ ਨਾਲ ਸ਼ਾਮਲ

Follow us

15.1 C
Chandigarh
Friday, February 13, 2026
More
    Home ਸੂਬੇ ਪੰਜਾਬ ਠੰਢ ਤੇ ਮੀਂਹ ’...

    ਠੰਢ ਤੇ ਮੀਂਹ ’ਚ ਸਿਹਤ ਕਾਮਿਆਂ ਵੱਲੋਂ ਅੰਮ੍ਰਿਤਸਰ-ਪਠਾਨਕੋਟ ਹਾਈਵੇ ਜਾਮ

    Health Workers Sachkahoon

    ਠੰਢ ਤੇ ਮੀਂਹ ’ਚ ਸਿਹਤ ਕਾਮਿਆਂ ਵੱਲੋਂ ਅੰਮ੍ਰਿਤਸਰ-ਪਠਾਨਕੋਟ ਹਾਈਵੇ ਜਾਮ

    (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਸਰਕਾਰ ਦੇ ਬੇਰੁੱਖੀ ਵਾਲੇ ਵਤੀਰੇ ਵਿਰੁੱਧ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਫੀਮੇਲ ਵੱਲੋਂ ਆਪਣੀਆਂ ਮੰਗਾਂ ਨਾ ਮੰਨੀਆਂ ਜਾਣ ਦੇ ਵਿਰੋਧ ਵਿੱਚ ਅੱਜ ਕੱਥੂਨੰਗਲ ਟੋਲ ਪਲਾਜ਼ਾ ’ਤੇ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ ਅਤੇ ਸਾਰੀਆਂ ਲਿੰਕ ਸੜਕਾਂ ’ਤੇ ਘੰਟਿਆਂ ਬੱਧੀ ਜਾਮ ਲਾਈ ਰੱਖਿਆ।

    ਸਰਕਾਰ ਦੇ ਮਾੜੇ ਰਵੱਈਏ ਵਿਰੁੱਧ ਭਾਰੀ ਠੰਢ ਤੇ ਮੀਂਹ ਦੇ ਬਾਵਜੂਦ ਹੈਲਥ ਵਰਕਰਾਂ ਸੜਕਾਂ ’ਤੇ ਡਟੀਆਂ ਰਹੀਆਂ। ਗੁੱਸੇ ਵਿੱਚ ਇਹਨਾਂ ਨੇ ਅੱਜ ਹਾਈਵੇ ਦੇ ਨਾਲ-ਨਾਲ ਲਿੰਕ ਸੜਕਾਂ ਨੂੰ ਵੀ ਜਾਮ ਕਰੀ ਰੱਖਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਸਰਬਜੀਤ ਕੌਰ ਅਤੇ ਸਤਿੰਦਰ ਕੌਰ ਨੇ ਕਿਹਾ ਕਿ ਇਹ ਧਰਨਾ 23ਵੇਂ ਦਿਨ ਵਿੱਚ ਪਹੁੰਚ ਗਿਆ ਹੈ, ਪਰ ਪੰਜਾਬ ਸਰਕਾਰ ਟੱਸ ਤੋਂ ਮੱਸ ਨਹੀ ਹੋਈ।ਪਿਛਲੇ ਦਿਨਾਂ ਵਿੱਚ ਉੱਪ ਮੁੱਖ ਮੰਤਰੀ ਓ ਪੀ ਸੋਨੀ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆ ਹਨ। ਪਿਛਲੇ ਇੱਕ ਹਫਤੇ ਤੋਂ ਹੈਲਥ ਵਰਕਰਾਂ ਵੱਲੋਂ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਮੰਗੀ ਜਾ ਰਹੀ ਹੈ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

    ਉਹਨਾਂ ਕਿਹਾ ਕਿ ਸਰਕਾਰ ਦੇ ਮਾੜੇ ਰਵੱਈਏ ਕਰਕੇ ਅੱਜ ਮਜਬੂਰਨ ਟੋਲ ਪਲਾਜਾ ਨੂੰ 5 ਘੰਟੇ ਲਈ ਬੰਦ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਸਾਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਓਨੀਂ ਦੇਰ ਹਰ ਰੋਜ ਟੋਲ ਪਲਾਜਾ 12 ਤੋਂ 5 ਵਜੇ ਤੱਕ ਬੰਦ ਕੀਤਾ ਜਾਵੇਗਾ। ਇਸ ਮੌਕੇ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਦੇ ਆਗੂ ਸਰਬਜੀਤ ਚੰਚਲ ਬਾਲਾ, ਕਰੁਣਾ ਸਰਮਾ, ਰਣਜੀਤ ਕੌਰ,ਪ੍ਰਨੀਤ ਕੌਰ, ਰਣਜੀਤ ਕੌਰ ਸਮੇਤ ਸੈਂਕੜੇ ਵਰਕਰਾਂ ਹਾਜ਼ਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here