ਹਾਈਕੋਰਟ ਵਿੱਚ ਪ੍ਰੋਡਕਸ਼ਨ ਵਾਰੰਟ ਮਾਮਲੇ ਦੀ ਸੁਣਵਾਈ 2 ਮਈ ਤੱਕ ਮੁਲਤਵੀ
ਚੰਡੀਗੜ੍ਹ (ਐੱਮ. ਕੇ. ਸ਼ਾਇਨਾ) ਪ੍ਰੋਡਕਸ਼ਨ ਵਾਰੰਟ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਹੇ ਕੁੱਲ ਤਿੰਨ ਕੇਸਾਂ ਵਿੱਚੋਂ ਦੋ ਕੇਸਾਂ ਦੀ ਸੁਣਵਾਈ ਪਹਿਲਾਂ ਹੀ ਹੇਠਲੀ ਅਦਾਲਤ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ ਅਤੇ ਤੀਜੇ ਕੇਸ ਵਿੱਚ ਵੀ ਪਟੀਸ਼ਨਰ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਮਾਣਯੋਗ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਲਈ 2 ਮਈ ਦੀ ਤਰੀਕ ਤੈਅ ਕੀਤੀ ਹੈ। ਪੰਜਾਬ ਸਰਕਾਰ ਦੇ ਜਵਾਬ ਤੋਂ ਬਾਅਦ ਹਾਈਕੋਰਟ ਪਟੀਸ਼ਨਕਰਤਾ ਦੀ ਪਟੀਸ਼ਨ ‘ਤੇ ਫੈਸਲਾ ਸੁਣਾਏਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ