12ਵੀਂ ਬੋਰਡ ਪ੍ਰੀਖਿਆ ਰੱਦ ਕਰਨ ਸਬੰਧੀ ਪਟੀਸ਼ਨ ਦੀ ਸੁਣਵਾਈ ਸੋਮਵਾਰ ਤੱਕ ਟਲੀ

Supreme Court

12ਵੀਂ ਬੋਰਡ ਪ੍ਰੀਖਿਆ ਰੱਦ ਕਰਨ ਸਬੰਧੀ ਪਟੀਸ਼ਨ ਦੀ ਸੁਣਵਾਈ ਸੋਮਵਾਰ ਤੱਕ ਟਲੀ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸੀਬੀਐਸਈ ਤੇ ਆਈਸੀਐਸਈ ਦੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਸਬੰਧੀ ਪਟੀਸ਼ਨ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ ਜਸਟਿਸ ਏ. ਐਮ. ਖਾਨਵਿਲਕਰ ਤੇ ਜਸਟਿਸ ਦਿਨੇਸ਼ ਮਾਹੇਸ਼ਵਰੀ ਦੀ ਛੁੱਟੀ ਪ੍ਰਾਪਤ ਬੈਂਚ ਨੇ ਵਕੀਲ ਮਮਤਾ ਸ਼ਰਮਾ ਦੀ ਪਟੀਸ਼ਨ ਦੀ ਸੁਣਵਾਈ 31 ਮਈ ਤੱਕ ਮੁਲਤਵੀ ਕਰ ਦਿੱਤੀ।

ਅਦਾਲਤ ਨੂੰ ਜਾਣੂ ਕਰਵਾਇਆ ਗਿਆ ਸੀ ਕਿ ਪਟੀਸ਼ਨਰ ਨੇ ਸਬੰਧਿਤ ਪੱਖਾਂ ਨੂੰ ਪਟੀਸ਼ਨ ਦੀ ਕਾਪੀ ਮੁਹੱਈਆ ਨਹੀਂ ਕਰਵਾਈ ਹੈ ਬੈਂਚ ਨੇ ਪਟੀਸ਼ਨਕਰਤਾ ਨੂੰ ਪਟੀਸ਼ਨ ਦੀ ਕਾਪੀ ਸਬੰਧਿਤ ਪੱਖਾਂ ਨੂੰ ਮੁਹੱਈਆ ਕਰਾਉਣ ਦਾ ਨਿਰਦੇਸ਼ ਦਿੰਦਿਆਂ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਹੁਣ ਮਾਮਲੇ ਦੀ ਸੁਣਵਾਈ 31 ਮਈ ਨੂੰ 11 ਵਜੇ ਹੋਵੇਗੀ।

ਪਟੀਸ਼ਨਕਰਤਾ ਨੇ ਸੀਬੀਐਸਈ ਤੇ ਆਈਸੀਐਸਈ ਦੀ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਤੇ ਤੈਅ ਸਮੇਂ ਅੰਦਰ ਨਤੀਜੇ ਐਲਾਨ ਕਰਨ ਲਈ ਵਸਤੂਨਿਸ਼ਠ ਤਰੀਕਾ ਅਪਣਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ ਜਸਟਿਸ ਮਾਹੇਸ਼ਵਰੀ ਨੇ ਸੁਣਵਾਈ ਦੌਰਾਨ ਕਿਹਾ ਕਿ ਸੀਬੀਐਸਈ 12ਵੀਂ ਬੋਰਡ ਪ੍ਰੀਖਿਆਵਾਂ ਸਬੰਧੀ ਇੱਕ ਜੂਨ ਨੂੰ ਕੋਈ ਫੈਸਲਾ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।