Chandigarh Mayor Election : ਚੰਡੀਗੜ੍ਹ ਮੇਅਰ ਚੋਣ ’ਤੇ ਸੁਪਰੀਮ ਕੋਰਟ ’ਚ ਅੱਜ ਫਿਰ ਹੋਵੇਗੀ ਸੁਣਵਾਈ

Petition in Supreme Court Sachkahoon

ਰਿਟਰਨਿੰਗ ਅਫਸਰ ਮਸੀਹ ਨੂੰ ਹਾਜ਼ਰ ਰਹਿਣ ਦੇ ਆਦੇਸ਼ | Chandigarh Mayor Election

  • ਬੈਲਟ ਪੇਪਰ ਤੇ ਵੀਡੀਓ ਵੇਖੇ ਜਾਣਗੇ | Chandigarh Mayor Election

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ’ਚ ਇੱਕ ਵਾਰ ਫਿਰ ਤੋਂ ਸੁਣਵਾਈ ਹੋਵੇਗੀ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ ਚੋਣ ਬੈਲਟ ਪੇਪਰ ਅਤੇ ਵੋਟਾਂ ਦੀ ਗਿਣਤੀ ਦੀ ਵੀਡੀਓ ਰਿਕਾਰਡਿੰਗ ਦੀ ਜਾਂਚ ਕਰੇਗੀ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸ਼ਟਰਾਰ ਦਫਤਰ ਨੂੰ ਚੋਣ ਸਬੰਧੀ ਰਿਕਾਰਡ ਅਤੇ ਬੈਲਟ ਪੇਪਰ ਪੇਸ਼ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਇਹ ਫੈਸਲਾ ਕਰੇਗੀ ਕਿ ਕੀ ਮੇਅਰ ਚੋਣਾਂ ਦੁਬਾਰਾ ਕਰਵਾਈਆਂ ਜਾਣਗੀਆਂ ਜਾਂ ਪਿਛਲੀਆਂ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਰਿਟਰਨਿੰਗ ਅਫਸਰ ਅਨਿਲ ਮਸੀਹ, ਜਿਸ ’ਤੇ ਧਾਂਦਲੀ ਦੇ ਦੋਸ਼ ਹਨ, ਨੂੰ ਸੁਣਵਾਈ ਦੌਰਾਨ ਨਿੱਜੀ ਤੌਰ ’ਤੇ ਹਾਜਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਣਵਾਈ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗੀ। ਸੁਪਰੀਮ ਕੋਰਟ ਵੱਲੋਂ ਵੋਟਿੰਗ ਦਾ ਵੀਡੀਓ ਵੀ ਪੇਸ਼ ਕਰਨ ਦਾ ਆਦੇਸ਼ ਦਿੱਤੇ ਗਏ ਹਨ।(Chandigarh Mayor Election)

Ayodhya Ram Mandir : ਅਯੁੱਧਿਆ ਨਾਲ ਧਾਰਮਿਕ ਸੈਰ-ਸਪਾਟੇ ਨੂੰ ਮਿਲੇਗੀ ਹੱਲਾਸ਼ੇਰੀ

ਮੇਅਰ ਦੇ ਚੁੱਕੇ ਹਨ ਅਸਤੀਫਾ | Chandigarh Mayor Election

ਚੰਡੀਗੜ੍ਹ ਮੇਅਰ ਚੋਣ ’ਚ ਸੁਪਰੀਮ ਕੋਰਟ ਦੇ ਸਖਤ ਰੁਖ ਦੇ ਮੱਦੇਨਜਰ ਭਾਜਪਾ ਤੋਂ ਮੇਅਰ ਚੁਣੇ ਗਏ ਮਨੋਜ ਸੋਨਕਰ ਨੇ ਐਤਵਾਰ ਰਾਤ ਅਸਤੀਫਾ ਦੇ ਦਿੱਤਾ ਹੈ। ਉਹ ਨਿਗਮ ਕਮਿਸ਼ਨਰ ਦੇ ਘਰ ਗਏ, ਜਿੱਥੇ ਉਨ੍ਹਾਂ ਆਪਣਾ ਅਸਤੀਫਾ ਸੌਂਪ ਦਿੱਤਾ। ਇਸ ਦੇ ਨਾਲ ਹੀ ਮਨੋਜ ਸੋਨਕਰ ਵੱਲੋਂ ਮੇਅਰ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਅਤੇ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਪੂਨਮ ਦੇਵੀ, ਨੇਹਾ ਮੁਸਾਵਤ ਅਤੇ ਵਾਰਡ ਦੇ ਗੁਰਚਰਨਜੀਤ ਸਿੰਘ ਕਾਲਾ ਦੇ ਦਿੱਲੀ ਪੁੱਜ ਕੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਸਾਰੇ ਸਮੀਕਰਨ ਭਾਜਪਾ ਦੇ ਹੱਕ ’ਚ ਜਾਪਦੇ ਹਨ। ਇਹ ਵੀ ਮੰਨਿਆ ਜਾ ਰਿਹਾ ਸੀ ਕਿ ਮੇਅਰ ਦੇ ਅਸਤੀਫੇ ਤੋਂ ਬਾਅਦ ਨਵੇਂ ਸਿਰੇ ਤੋਂ ਚੋਣਾਂ ਕਰਵਾਈਆਂ ਜਾਣਗੀਆਂ। ਪਰ, ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਤੋਂ ਬਾਅਦ ਸਭ ਕੁਝ ਬਦਲ ਗਿਆ। (Chandigarh Mayor Election)