(ਸੱਚ ਕਹੂੰ ਨਿਊਜ਼)
ਚੰਡੀਗੜ੍ਹ । ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ। ਗੈਂਗਸਟਰ ਦੇ ਪਿਉ ਨੇ ਪੰਜਾਬ ਪੁਲਿਸ ਦੀ ਹਿਰਾਸਤ ਦਾ ਵਿਰੋਧ ਕੀਤਾ ਹੈ। ਪੰਜਾਬ ਪੁਲਿਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲੈ ਕੇ ਆਈ ਹੈ। ਲਾਰੈਂਸ ਬਿਸ਼ਨੋਈ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਮਾਈਂਡ ਹੈ। ਉਸ ਦੇ ਕਹਿਣ ’ਤੇ ਹੀ ਗੋਲਫੀ ਬਰਾੜ ਨੇ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਾਰੀ ਘਟਨਾ ਨੂੰ ਅੰਜਾਮ ਦਿੱਤਾ। ਪੰਜਾਬ ਵੱਲੋਂ ਐਡਵੋਕੇਟ ਜਨਰਲ ਵਿਨੋਦ ਘਈ ਸਰਕਾਰ ਦਾ ਪੱਖ ਰੱਖਣਗੇ।
ਲਾਰੈਂਸ ਨੂੰ 5 ਜ਼ਿਲ੍ਹਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ
ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਨੂੰ ਲੈ ਕੇ ਆਈ ਸੀ। ਇਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ, ਫਰੀਦਕੋਟ ਅਤੇ ਮੁਹਾਲੀ ਦੇ ਕੇਸਾਂ ਵਿੱਚ ਰਿਮਾਂਡ ’ਤੇ ਲਿਆ ਗਿਆ ਹੈ। ਫਿਲਹਾਲ ਉਹ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਪੁਲਿਸ ਦੀ ਹਿਰਾਸਤ ‘ਚ ਹੈ।
ਪਿਤਾ ਦਾ ਇਲਜ਼ਾਮ , ਬਿਸ਼ਨੋਈ ਦਾ ਕੇਸ ਕੋਈ ਵਕੀਲ ਨਹੀਂ ਲੜ ਰਿਹਾ
ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਪਟੀਸ਼ਨ ’ਚ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਦਾ ਕੋਈ ਵਕੀਲ ਮਾਨਸਾ ’ਚ ਕੇਸ ਨਹੀਂ ਲੜ ਰਿਹਾ ਹੈ। ਉਨ੍ਹਾਂ ਨੂੰ ਕਾਨੂੰਨ ਵੱਲੋਂ ਮੱਦਦ ਨਹੀਂ ਮਿਲ ਰਹੀ। ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਦੀ ਹਿਰਾਸਤ ’ਚ ਦੇਣ ਨੂੰ ਗਲਤ ਦੱਸਿਆ।ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਸ਼ੁਰੂਆਤ ‘ਚ ਲਾਰੇਂਸ ਦੇ ਟਰਾਂਜ਼ਿਟ ਰਿਮਾਂਡ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ