Heat Wave Alert: ਲੂਅ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਤਿਆਰ
- ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਲੋਕਾਂ ਨੂੰ ਲੂਅ ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ | Heat Wave Alert
Heat Wave Alert: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ)ਤੋਂ ਲੋਕਾਂ ਨੂੰ ਬਚ ਕੇ ਰਹਿਣ ਲਈ ਸਾਵਧਾਨੀਆਂ/ਪਰਹੇਜ਼ਾਂ ਦੀ ਵਿਸਥਾਰਿਤ ਸੂਚੀ ਜਾਰੀ ਕੀਤੀ ਹੈ । ਭਾਰਤੀ ਮੌਸਮ ਵਿਭਾਗ(ਆਈਐੱਮਡੀ) ਅਨੁਸਾਰ, ਹੀਟਵੇਵ ਉਦੋਂ ਕਹੀ ਜਾਂਦੀ ਹੈ, ਜਦੋਂ ਕਿਸੇ ਸਮਤਲ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਵੇ ਜਾਂ ਸਾਧਾਰਨ ਤਾਪਮਾਨ ਵਿੱਚ 4.5 ਤੋਂ 6.4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਜਾਵੇ । ਇਹ ਉੱਚ ਤਾਪਮਾਨ, ਸਾਡੇ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਖਰਾਬ ਕਰਕੇ ਗਰਮੀ ਸਬੰਧੀ ਕਈ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਸਾਰੇ ਸਿਵਲ ਸਰਜਨਾਂ, ਨੂੰ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਾਰੇ ਹਸਪਤਾਲ ਗਰਮੀ ਦੀ ਮਾਰ ਤੋਂ ਪੀੜਤ ਮਰੀਜ਼ਾਂ ਦੇ ਸੁਚੱਜੇ ਪ੍ਰਬੰਧਨ ਲਈ ਪੂਰੀ ਤਰ੍ਹਾਂ ਲੈਸ ਹੋਣ। ਇਸ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਤੋਂ ਲੈ ਕੇ ਸੀਐੱਚਸੀ ਪੱਧਰ ਅਤੇ ਪੀਐੱਚਸੀ ਤੱਕ ਲੋੜੀਂਦੇ ਬੈੱਡ ਰਾਖਵੇਂ ਕੀਤੇ ਗਏ ਹਨ, ਜਿੱਥੇ 24 ਘੰਟੇ ਸਿਹਤ ਸੇਵਾਵਾਂ ਉਪਲਬਧ ਹਨ। Heat Wave Alert
Read Also : Punjab School Teacher: ਜਿਹੜੇ ਸਕੂਲ ’ਚ ਧਰਦੈ ਪੈਰ, ਉਸੇ ਦੀ ਬਦਲ ਦਿੰਦੈ ਨੁਹਾਰ
ਡਾ. ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਨਵਜੰਮੇ ਬੱਚੇ, ਬੱਚਿਆਂ, ਗਰਭਵਤੀ ਔਰਤਾਂ, ਬਜ਼ੁਰਗ ਵਿਅਕਤੀ, ਮਜ਼ਦੂਰ, ਮੋਟੇ ਵਿਅਕਤੀ, ਕਿਸੇ ਵੀ ਕਿਸਮ ਦੀ ਮਾਨਸਿਕ ਬਿਮਾਰੀ ਵਾਲੇ ਅਤੇ ਘੱਟ ਇਮਿਊਨਿਟੀ ਵਾਲੇ ਵਿਅਕਤੀ ਖਾਸ ਕਰਕੇ ਦਿਲ ਦੀਆਂ ਬਿਮਾਰੀਆਂ ਜਾਂ ਹਾਈਪਰਟੈਨਸ਼ਨ ਤੋਂ ਪੀੜਤ ਵਿਅਕਤੀਆਂ ਨੂੰ ਐਡਵਾਈਜ਼ਰੀ ਦੀ ਵਧੇਰੇ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਨੂੰ ਲੂਅ ਦੀ ਲਪੇਟ ਵਿੱਚ ਆਉਣ ਦਾ ਖਤਰਾ ਜ਼ਿਆਦਾ ਹੁੰਦਾ ਹੈ।
ਗਰਮੀ ਤੋਂ ਬਚਣ ਲਈ ਕੀ ਕਰੀਏ | Heat Wave Alert
- ਦਿਨ ਦੇ ਠੰਢੇ ਸਮੇਂ ਦੌਰਾਨ ਬਾਹਰੀ ਕੰਮ ਕਰੋ, ਜਿਵੇਂ ਕਿ ਸਵੇਰ ਅਤੇ ਸ਼ਾਮ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਹੋਵੇ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ, ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ਲੈਂਦੇ ਹਨ, ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। Heat Wave Alert
- ਬਾਹਰ ਕੰਮ ਕਰਦੇ ਸਮੇਂ ਹਲਕੇ/ਫਿੱਕੇ ਰੰਗ ਦੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੋ। ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਪਾਉਣ ਦੀ ਕੋਸ਼ਿਸ਼ ਕਰੋ
- ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢਕਣ ਲਈ ਛਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟਾ ਵਰਤੋ
- ਧੁੱਪ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦੇ ਤਾਪਮਾਨ ਨੂੰ ਬਣਾਈ ਰੱਖਣ ਲਈ ਛਾਂ ਵਿੱਚ ਆਰਾਮ ਕਰਨਾ ਚਾਹੀਦਾ ਹੈ ਜਾਂ ਆਪਣੇ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ
- ਧੁੱਪ ਵਿੱਚ ਬਾਹਰ ਜਾਂਦੇ ਸਮੇਂ ਹਮੇਸ਼ਾ ਪਾਣੀ ਆਪਣੇ ਨਾਲ ਰੱਖੋ
- ਮੌਸਮੀ ਫਲ ਅਤੇ ਸਬਜ਼ੀਆਂ, ਜਿਵੇਂ ਕਿ ਤਰਬਜ਼, ਸੰਤਰੇ, ਅੰਗੂਰ, ਖੀਰੇ ਅਤੇ ਟਮਾਟਰ, ਖਾਓ, ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ
- ਤੁਹਾਡੇ ਘਰ ਜਾਂ ਦਫ਼ਤਰ ਵਿੱਚ ਸਮਾਨ ਜਾਂ ਭੋਜਨ ਦੀ ਡਿਲਿਵਰੀ ਲਈ ਆਉਣ ਵਾਲੇ ਲੋਕਾਂ ਨੂੰ ਪਾਣੀ ਦਿਓ
- ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਕਰੋ ਅਤੇ ਉਨ੍ਹਾਂ ਦਾ ਸੇਵਨ ਵਧਾਓ
- ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਆਪਣੀਆਂ ਅੱਖਾਂ ਦੀ ਸੁਰੱਖਿਆ ਲਈ ਕਾਲੀ ਐਨਕ ਲਾਈ ਜਾਵੇ।
- ਰੋਟੀ ਇੱਕ ਵਾਰ ਰੱਜ ਕੇ ਨਾ ਖਾਓ ਅਤੇ ਜ਼ਿਆਦਾ ਵਾਰ ਖਾਓ
- ਠੰਢੇ ਪਾਣੀ ਵਿੱਚ ਵਾਰ-ਵਾਰ ਨਹਾਉਣਾ
- ਛੱਤਾਂ ’ਤੇ ਤੂੜੀ ਪਾਉਣਾ ਜਾਂ ਸਬਜ਼ੀਆਂ ਉਗਾਉਣਾ ਤਾਪਮਾਨ ਘੱਟ ਰੱਖਦਾ ਹੈ
- ਜੇਕਰ ਕਸਰਤ ਕਰ ਰਹੇ ਹੋ, ਤਾਂ ਹੌਲੀ-ਹੌਲੀ ਸ਼ੁਰੂ ਕਰੋ ਅਤੇ ਅੰਤ ਵਿੱਚ ਸਰੀਰ ਦੇ ਵਧਦੇ ਤਾਪਮਾਨ ਦੇ ਅਨੁਕੂਲ ਹੋਣ ਲਈ ਕੁਝ ਦਿਨਾਂ ਵਿੱਚ ਇਸਨੂੰ ਵਧਾਓ
- ਗੰਢੇ ਦਾ ਸਲਾਦ ਅਤੇ ਕੱਚਾ ਅੰਬ ਨਮਕ ਅਤੇ ਜ਼ੀਰੇ ਨਾਲ ਖਾਣ ਵਰਗੇ ਰਵਾਇਤੀ ਢੰਗ ਗਰਮੀ ਦੇ ਅਸਰ ਨੂੰ ਘਟਾ ਸਕਦੇ ਹਨ।
ਦੂਜਿਆਂ ਨੂੰ ਬਚਾਓ ਲਈ ਕੀ ਕਰਨਾ ਹੈ :- | Heat Wave Alert
ਯਾਦ ਰੱਖੋ, ਜੇਕਰ ਤੁਹਾਨੂੰ ਕੋਈ ਅਜਿਹਾ ਵਿਅਕਤੀ ਮਿਲਦਾ ਹੈ, ਜਿਸ ਦੇ ਸਰੀਰ ਦਾ ਤਾਪਮਾਨ ਬਹੁਤ ਵੱਧ ਹੈ, ਜੋ ਬੇਹੋਸ਼ ਹੈ , ਬੇਚੈਨ ਹੈ, ਜਾਂ ਜਿਸਨੂੰ ਪਸੀਨਾ ਆਉਣਾ ਬੰਦ ਹੋ ਗਿਆ ਹੈ, ਤਾਂ ਤੁਰੰਤ 104 ਮੈਡੀਕਲ ਹੈਲਪਲਾਈਨ ’ਤੇ ਕਾਲ ਕਰੋ। ਐਂਬੂਲੈਂਸ ਦੇ ਆਉਣ ਤੱਕ ਉਸਨੂੰ ਛਾਂ ਵਿੱਚ ਲਿਜਾ ਕੇ, ਪੱਖਾ ਲਾ ਕੇ ਅਤੇ ਜੇ ਸੰਭਵ ਹੋਵੇ, ਤਾਂ ਉਸ ਦੇ ਸਰੀਰ ’ਤੇ ਠੰਢੇ ਪਾਣੀ ਦੀਆਂ ਪੱਟੀਆਂ ਧਰੋ । ਜਿੰਨੀ ਜਲਦੀ ਹੋ ਸਕੇ ਕਾਰਵਾਈ ਕਰਨ ਨਾਲ ਕਿਸੇ ਜਾਨ ਬਚ ਸਕਦੀ ਹੈ।
ਇਹ ਨਾ ਕਰੋ :-
- ਨੰਗੇ ਪੈਰੀਂ ਬਾਹਰ ਨਾ ਜਾਓ, ਧੁੱਪ ਵਿੱਚ ਬਾਹਰ ਜਾਂਦੇ ਸਮੇਂ ਹਮੇਸ਼ਾ ਜੁੱਤੇ ਜਾਂ ਚੱਪਲਾਂ ਪਾਓ।
- ਧੁੱਪ ਵਿੱਚ ਬਾਹਰ ਜਾਣ ਤੋਂ ਬਚੋ, ਖਾਸ ਕਰਕੇ ਦੁਪਹਿਰ 12 ਵਜੇ ਤੋਂ 3 ਵਜੇ ਦੇ ਵਿਚਕਾਰ।
- ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਖਾਣਾ ਪਕਾਉਣ ਤੋਂ ਬਚੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖੋ।
- ਤਲੇ ਹੋਏ ਭੋਜਨ ਤੋਂ ਬਚੋ, ਬਾਸੀ ਭੋਜਨ ਨਾ ਖਾਓ।
- ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਤਾਲਾਬੰਦ ਵਾਹਨ ਵਿੱਚ ਨਾ ਛੱਡੋ।
ਲੱਛਣ ਜਿਨ੍ਹਾਂ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ
- ਬੇਚੈਨੀ, ਬੋਲਣ ਵਿੱਚ ਮੁਸ਼ਕਲ, ਚਿੜਚਿੜਾਪਨ, ਅਟੈਕਸਿਆ, ਸਲਰਡ ਸਪੀਚ, ਦੌਰੇ ਪੈਣਾ ਆਦਿ ਦੇ ਨਾਲ ਮਾਨਸਿਕ ਸੰਤੁਲਨ ਵਿੱਚ ਬਦਲਾਅ
- ਗਰਮ, ਲਾਲ ਅਤੇ ਖੁਸ਼ਕ ਚਮੜੀ
- ਜਦੋਂ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਵੱਧ ਹੋ ਜਾਵੇ