21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ
(ਐੱਮ ਕੇ ਸ਼ਾਇਨਾ) ਮੁਹਾਲੀ। ਅਲਰਟ ਤੋਂ ਬਾਅਦ ਵੀ ਪੰਜਾਬ ਵਿਚ ਮੌਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਸ਼ੁੱਕਰਵਾਰ ਲਈ ਵੀ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ,ਜਿਸ ਕਾਰਨ ਤਾਪਮਾਨ ’ਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ। Punjab In Rain
ਇਹ ਵੀ ਪੜ੍ਹੋ: ਕੌਣ ਹੈ ਪੂਜਾ ਖੇਡਕਰ? ਜਿਸ ਖਿਲਾਫ ਯੂਪੀਐਸਸੀ ਨੇ ਦਰਜ ਕਰਵਾਈ ਐਫਆਈਆਰ
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿਚ ਬਣੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਾਰਨ ਪੰਜਾਬ ਵਿਚ ਮੌਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮੌਨਸੂਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸਰਗਰਮ ਰਹੇਗਾ ਪਰ ਅਜਿਹਾ ਨਹੀਂ ਹੋਇਆ। ਕੁਝ ਇਲਾਕਿਆਂ ’ਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ ’ਚ ਨਮੀ ਅਤੇ ਤਾਪਮਾਨ ’ਚ ਹੋਰ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ।
ਪਾਰਾ 38 ਤੋਂ ਪਾਰ ਪੁੱਜਿਆ ( Punjab In Rain)
ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਗਿਆ ਹੈ। ਪੰਜਾਬ ਵਿਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਪਠਾਨਕੋਟ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। Punjab In Rain