(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ । ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਐਤਵਾਰ ਨੂੰ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਕੌਮਾਂਤਰੀ ਬਾਜ਼ਾਰ ‘ਚ ਅੱਜ ਲੰਡਨ ਬ੍ਰੈਂਟ ਕਰੂਡ 83.63 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 1.78 ਫੀਸਦੀ ਡਿੱਗ ਕੇ 76.55 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ। ਘਰੇਲੂ ਤੇਲ ਮਾਰਕੀਟਿੰਗ ਕੰਪਨੀ ਭਾਰਤ ਪੈਟਰੋਲੀਅਮ ਮੁਤਾਬਕ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਦੇਸ਼ ਵਿੱਚ ਪਿਛਲੇ ਪੰਜ ਮਹੀਨਿਆਂ ਤੋਂ ਵੱਧ ਸਮੇਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਵੈਲਿਊ ਐਡਿਡ ਟੈਕਸ (ਵੈਟ) ਅਤੇ ਭਾੜੇ ਦੇ ਖਰਚਿਆਂ ਦੇ ਆਧਾਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ।
ਦੇਸ਼ ਦੇ ਚਾਰ ਵੱਡੇ ਮਹਾਨਗਰਾਂ ’ਚ ਅੱਜ ਪੈਟਰੋਲ ਅਤੇ ਡੀਜਲ ਦੇ ਰੇਟ ਇਸ ਤਰ੍ਹਾਂ ਰਹੇ
ਮਹਾਂਨਗਰ…………ਪੈਟਰੋਲ………….ਡੀਜ਼ਲ
ਦਿੱਲੀ…………..96.72……..89.62
ਮੁੰਬਈ…………..106.31…….94.27
ਕੋਲਕਾਤਾ…….106.03…….92.76
ਚੇਨਈ…………..102.63…….94.24
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ