ਅੰਮ੍ਰਿਤਪਾਲ। ਕੱਥੂਨੰਗਲ ਥਾਣੇ ਦੀ ਪੁਲਿਸ ਵੱਲੋਂ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਜ਼ਿਲ੍ਹਾ ਅੰਮਿ੍ਰਤਸਰ ਦਿਹਾਤੀ ਦੀ ਪੁਲੀਸ ਹੋਰ ਚੌਕਸ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖਹਿਰਾ ਨੂੰ ਜਾਣ ਵਾਲੀ ਸੜਕ ’ਤੇ ਬੈਰੀਕੇਡ ਲਾ ਦਿੱਤੇ ਹਨ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਜੱਲੂਪੁਰ ਖਹਿਰਾ ਦੇ ਨਾਲ ਲੱਗਦੀਆਂ 8 ਲਿੰਕ ਸੜਕਾਂ ’ਤੇ ਪੁਲਿਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਦਿਨ-ਰਾਤ ਡਿਊਟੀ ਕਰ ਰਹੀਆਂ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਉਥੇ ਮੌਜੂਦ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਿਹਾਤੀ ਪੁਲਿਸ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਗਿ੍ਫਤਾਰ ਕਰਨ ਤੋਂ ਬਾਅਦ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਨੇ ਗਿ੍ਰਫ਼ਤਾਰੀ ਡਰ ਕਾਰਨ ਆਪਣੇ ਪੈਸੇ ਲੁਕੋ ਕੇ ਰੱਖੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਪਿੰਡ ਆ ਸਕਦਾ ਹੈ। ਇਸ ਸੰਭਾਵੀ ਆਮਦ ਨੂੰ ਲੈ ਕੇ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਅੰਮਿ੍ਰਤਪਾਲ ਦੇ ਘਰ ਤੋਂ 200 ਗਜ ਦੀ ਦੂਰੀ ’ਤੇ ਹੈ।