ਬਠਿੰਡਾ (ਸੱਚ ਕਹੂੰ ਨਿਊਜ਼)। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੂੰ ਅੱਜ ਬਠਿੰਡਾ ਪੁਲਿਸ ਉੱਚ ਸੁਰੱਖਿਆ ਹੇਠ ਸਿਵਲ ਹਸਪਤਾਲ ਲੈ ਗਈ। ਦੀਪਕ ਨੂੰ ਪੂਰੀ ਸਖਤ ਸੁਰੱਖਿਆ ’ਚ ਬਠਿੰਡਾ ਲਿਆਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਪਿਛਲੇ ਕੁਝ ਦਿਨਾਂ ਤੋਂ ਗੋਡਿਆਂ ’ਚ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ’ਚ ਲਿਆਂਦਾ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੇ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ’ਚ ਅਹਿਮ ਭੂਮਿਕਾ ਨਿਭਾਈ ਹੈ। (Gangster Deepak Tinu)
ਦੀਪਕ ਟੀਨੂੰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਦੀਪਕ ਟੀਨੂੰ ਸੀਆਈਏ ਇੰਚਾਰਜ ਦੀ ਹਿਰਾਸਤ ’ਚੋਂ ਫਰਾਰ ਹੋ ਗਿਆ ਸੀ। ਉਸ ਨੂੰ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਦੀ ਰਿਹਾਇਸ਼ ’ਤੇ ਨਜਰਬੰਦ ਰੱਖਿਆ ਗਿਆ ਸੀ, ਜਿੱਥੋਂ ਉਹ ਫਰਾਰ ਹੋ ਗਿਆ। ਪ੍ਰਿਤਪਾਲ ਉਸ ਨੂੰ ਆਪਣੀ ਮਹਿਲਾ ਸਾਥੀ ਨੂੰ ਮਿਲਣ ਲਈ ਲੈ ਗਿਆ, ਜਿੱਥੇ ਉਹ ਉਨ੍ਹਾਂ ਨੂੰ ਚਕਮਾ ਦੇ ਕੇ ਫਰਾਰ ਹੋਣ ’ਚ ਕਾਮਯਾਬ ਹੋ ਗਿਆ ਸੀ। (Gangster Deepak Tinu)
RCB vs PBKS : ਵਿਰਾਟ ਟੀ20 ਕ੍ਰਿਕੇਟ ’ਚ ਸਭ ਤੋਂ ਜ਼ਿਆਦਾ ਕੈਚ ਲੈਣ ਵਾਲੇ ਭਾਰਤੀ ਖਿਡਾਰੀ