ਹਿਮਾਚਲ, ਉੱਤਰਾਖੰਡ ਤੇ ਯੂਪੀ ’ਚ ਭਾਰੀ ਮੀਂਹ ਦਾ ਅਲਰਟ
ਨਵੀਂ ਦਿੱਲੀ। ਮੌਨਸੂਨ ਦੇ ਚੱਲਦੇ ਦੇਸ਼ ਦੇ ਕਈ ਹਿੱਸਿਆਂ ’ਚ ਝਮਝਮ ਮੀਂਹ ਦਾ ਦੋਰ ਜਾਰੀ ਹੈ ਪਹਾੜੀ ਇਲਾਕਿਆਂ ’ਚ ਨਦੀਆਂ ਉਫਾਨ ’ਤੇ ਵਗ ਰਹੀਆਂ ਹਨ ਮਹਾਂਰਾਸ਼ਟਰ ਤੇ ਬਿਹਾਰ ’ਚ ਹੜ੍ਹ ਵਰਗੇ ਹਾਲਤ ਬਣ ਗਏ ਹਨ ਇਸ ਦੇ ਨਾਲ ਹੀ ਹਿਮਾਚਲ ਦੇ 10 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ।
ਭਾਰਤੀ ਮੌਸਮ ਵਿਭਾਗ ਨੇ ਪ੍ਰਸ਼ਾਸਨ ਨੂੰ ਕਿਸੇ ਵੀ ਐਮਰਜੰਸੀ ਸਥਿਤੀ ਲਈ ਸੁਚੇਤ ਰਹਿਣ ਲਈ ਕਿਹਾ ਹੈ ਸੋਮਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ ਹੈ ਤੇ ਇਸ ਦੇ ਮੱਦੇਨਜ਼ਰ ਸੂਬੇ ਦੇ ਕਈ ਹਿੱਸਿਆਂ ’ਚ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ ਮੌਸਮ ਵਿਗਿਆਨ ਵਿਭਾਗ ਦੇ ਅਨੁਸਾਰ ਉੱਤਰਾਖੰਡ ਦੇ ਕੁਮਾਊਂ ’ਚ ਭਿਆਨਕ ਮੀਂਹ ਪੈ ਸਕਦਾ ਹੈ।
ਇਸ ਨੂੰ ਧਿਆਨ ’ਚ ਰੱਖਦਿਆਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਦੇਸ਼ ਦੀ ਰਾਜਧਾਨੀ ਦਿੱਲੀ ’ਚ ਲੋਕ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਹਨ ਭਾਰਤ ਮੌਸਮ ਵਿਗਿਆਨ ਵਿਭਾਗ ਦੇ ਅੰਦਾਜ਼ੇ ਅਨੁਸਾਰ ਦਿੱਲੀ ’ਚ ਸੋਮਵਾਰ ਦੀ ਸਵੇਰ ਦਰਮਿਆਨੇ ਮੀਂਹ ਨਾਲ ਦਿਨ ਭਰ ਆਸਮਾਨ ’ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਦੇ ਅੰਦਾਜ਼ੇ ਅਨੁਸਾਰ 26 ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਹੈ ਜਦੋਂਕਿ 27 ਜੁਲਾਈ ਤੇ 28 ਜੁਲਾਈ ਨੂੰ ਸੂਬੇ ਦੇ ਜ਼ਿਆਦਾਤਰ ਥਾਵਾਂ ’ਤੇ ਮੀਂਹ ਤੇ ਗਰਜ਼ ਨਾਲ ਵਾਛੜਾਂ ਪੈਣ ਦੀ ਸੰਭਾਵਨਾ ਬਣੀ ਹੋਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ