ਸਾਡੇ ਨਾਲ ਸ਼ਾਮਲ

Follow us

13.3 C
Chandigarh
Sunday, January 18, 2026
More
    Home Breaking News Haryana Punja...

    Haryana Punjab Weather Alert: ਪੰਜਾਬ-ਹਰਿਆਣਾ ਵਾਲਿਓ ਹੋ ਜਾਓ ਤਿਆਰ, ਅਗਲੇ ਤਿੰਨ ਦਿਨ ਬਹੁਤ ਭਾਰੀ

    Haryana Punjab Weather Alert
    Haryana Punjab Weather Alert: ਪੰਜਾਬ-ਹਰਿਆਣਾ ਵਾਲਿਓ ਹੋ ਜਾਓ ਤਿਆਰ, ਅਗਲੇ ਤਿੰਨ ਦਿਨ ਬਹੁਤ ਭਾਰੀ

    ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। Haryana Punjab Weather Alert: ਹਰਿਆਣਾ, ਪੰਜਾਬ, ਦਿੱਲੀ ਤੇ ਪੂਰੇ ਐਨਸੀਆਰ ’ਚ ਅਗਲੇ ਕੁਝ ਦਿਨਾਂ ਤੱਕ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, 19 ਜੂਨ ਤੋਂ 24 ਜੂਨ ਤੱਕ, ਖੇਤਰ ’ਚ ਲਗਾਤਾਰ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ-ਤੂਫਾਨ ਦੀ ਸੰਭਾਵਨਾ ਹੈ। 19 ਜੂਨ ਨੂੰ ਯੈਲੋ ਅਲਰਟ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ, ਐਨਸੀਆਰ ਦੇ ਲੋਕਾਂ ਨੂੰ ਅੱਜ ਵੀ ਭਾਰੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ, ਗਰਜ-ਤੂਫਾਨ ਤੇ ਬਿਜਲੀ ਡਿੱਗਣ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਦੋਂ ਕਿ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 36 ਡਿਗਰੀ ਤੇ ਘੱਟੋ ਤੋਂ ਘੱਟ ਤਾਪਮਾਨ 28 ਡਿਗਰੀ ਰਹਿਣ ਦੀ ਉਮੀਦ ਹੈ।

    ਇਹ ਖਬਰ ਵੀ ਪੜ੍ਹੋ : Sonia Gandhi Health Update: ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਡਾਕਟਰਾਂ ਦੀ ਟੀਮ ਰਖੇਗੀ ਸਿਹਤ ’ਤੇ ਨਜ਼ਰ…

    ਹਰਿਆਣਾ ਦੇ 17 ਜ਼ਿਲ੍ਹਿਆਂ ’ਚ ਮੀਂਹ ਦੀ ਚੇਤਾਵਨੀ | Haryana Punjab Weather Alert

    ਇਸ ਦੇ ਨਾਲ ਹੀ, ਹਰਿਆਣਾ ਦੇ ਮੌਸਮ ਵਿਭਾਗ ਨੇ 17 ਸ਼ਹਿਰਾਂ ’ਚ ਵੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ’ਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਭਿਵਾਨੀ, ਝੱਜਰ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਨੂਹ ਤੇ ਪਲਵਲ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ’ਚ ਗਰਜ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਹੁਣ ਸੂਬੇ ’ਚ ਪ੍ਰੀ ਮਾਨਸੂਨ ਸਰਗਰਮ ਹੋਵੇਗਾ। Haryana Punjab Weather Alert

    ਮਾਨਸੂਨ 29 ਜੂਨ ਨੂੰ ਸੂਬੇ ’ਚ ਦਾਖ਼ਲ ਹੋ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਝੱਜਰ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਨੂਹ ਤੇ ਪਲਵਲ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੌਰਾਨ ਪੰਚਕੂਲਾ, ਅੰਬਾਲਾ, ਯਮੁਨਾਨਗਰ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ ’ਚ ਗਰਜ਼-ਤੂਫ਼ਾਨ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

    22 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ | Haryana Punjab Weather Alert

    22 ਜੂਨ ਨੂੰ ਅਸਮਾਨ ਆਮ ਤੌਰ ’ਤੇ ਬੱਦਲਾਂ ਨਾਲ ਢੱਕਿਆ ਰਹੇਗਾ ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਾਮ ਤੇ ਰਾਤ ਨੂੰ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਫਿਰ ਤੋਂ ਹੋ ਸਕਦੀ ਹੈ। 23 ਜੂਨ ਨੂੰ ਤਾਪਮਾਨ ਜ਼ਿਆਦਾ ਤੋਂ ਜ਼ਿਆਦਾ 35 ਡਿਗਰੀ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਤੱਕ ਡਿੱਗ ਸਕਦਾ ਹੈ। ਗਰਜ-ਤੂਫ਼ਾਨ ਦੇ ਨਾਲ ਬਾਰਿਸ਼ ਜਾਰੀ ਰਹੇਗੀ। 24 ਜੂਨ ਨੂੰ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਦਿਨ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ ਆਮ ਤੋਂ ਘੱਟ ਰਹੇਗਾ ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।

    ਲਗਾਤਾਰ ਬਾਰਿਸ਼ ਤੇ ਗਰਜ-ਤੂਫ਼ਾਨ ਦੀ ਸੰਭਾਵਨਾ ਨੂੰ ਵੇਖਦੇ ਹੋਏ, ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਐਨਸੀਆਰ ’ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਨੇ ਦਸਤਕ ਦਿੱਤੀ ਹੈ ਤੇ ਮੌਸਮ ਲਗਾਤਾਰ ਸੁਹਾਵਣਾ ਬਣਿਆ ਹੋਇਆ ਹੈ। ਇੱਕ ਪਾਸੇ ਤਾਪਮਾਨ ’ਚ ਗਿਰਾਵਟ ਕਾਰਨ ਲੋਕਾਂ ਨੂੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ, ਦੂਜੇ ਪਾਸੇ ਮੀਂਹ ਕਾਰਨ ਪਾਣੀ ਭਰਨ ਤੇ ਟ੍ਰੈਫਿਕ ਜਾਮ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।