Weather Alert Punjab: ਆਉਣ ਵਾਲੇ ਦਿਨਾਂ ਤੱਕ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਜਾਰੀ ਹੋਈ ਚੇਤਾਵਨੀ

Weather Alert Punjab
Weather Alert Punjab: ਆਉਣ ਵਾਲੇ ਦਿਨਾਂ ਤੱਕ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਜਾਰੀ ਹੋਈ ਚੇਤਾਵਨੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Weather Alert Punjab: ਪੰਜਾਬ ’ਚ ਮਾਨਸੂਨ ਲਗਾਤਾਰ ਸਰਗਰਮ ਹੈ। ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਪੰਜਾਬ ਸਮੇਤ ਕਈ ਇਲਾਕਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਪੰਜਾਬ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। 1 ਅਗਸਤ ਤੋਂ 4 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ ਹੈ। ਇਸ ਦੇ ਨਾਲ ਹੀ, ਅਗਲੇ 48 ਘੰਟਿਆਂ ਲਈ ਪੰਜਾਬ ’ਚ ਮੌਸਮ ਆਮ ਰਹੇਗਾ ਤੇ ਕਈ ਜ਼ਿਲ੍ਹਿਆਂ ’ਚ ਮੀਂਹ ਪਵੇਗਾ।

ਇਹ ਖਬਰ ਵੀ ਪੜ੍ਹੋ : Kangana Ranaut Court Update: ਮਾਣਹਾਨੀ ਮਾਮਲੇ ’ਚ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਝਟਕਾ, ਪਟੀਸ਼ਨ …

ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ ’ਚ ਹਲਕੀ ਬੱਦਲਵਾਈ ਰਹੇਗੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਜੁਲਾਈ ਮਹੀਨੇ ’ਚ ਆਮ ਨਾਲੋਂ 9 ਫੀਸਦੀ ਘੱਟ ਮੀਂਹ ਪਿਆ ਸੀ, ਪਰ ਅਗਸਤ ਮਹੀਨੇ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਪੰਜਾਬ ’ਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਜਾਣਕਾਰੀ ਅਨੁਸਾਰ ਪਹਾੜੀ ਇਲਾਕਿਆਂ ’ਚ ਭਾਰੀ ਮੀਂਹ ਪੈਣ ਕਾਰਨ ਸੂਬੇ ਦੇ ਹੇਠਲੇ ਇਲਾਕਿਆਂ ’ਚ ਪਾਣੀ ਭਰ ਸਕਦਾ ਹੈ। Weather Alert Punjab

ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਖਾਸ ਕਰਕੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੋਪੜ ਵਰਗੇ ਜ਼ਿਲ੍ਹੇ ਪ੍ਰਭਾਵਿਤ ਹੋ ਸਕਦੇ ਹਨ। ਮੌਸਮ ਵਿਭਾਗ ਨੇ ਕਿਹਾ ਹੈ ਕਿ ਸੂਬਾ ਪ੍ਰਸ਼ਾਸਨ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੌਸਮ ਵਿਭਾਗ ਤੇ ਪ੍ਰਸ਼ਾਸਨ ਨੇ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ, ਬਿਜਲੀ ਦੇ ਖੰਭਿਆਂ ਤੇ ਰੁੱਖਾਂ ਤੋਂ ਦੂਰ ਰਹਿਣ ਅਤੇ ਮੌਸਮ ਦੇ ਅਪਡੇਟਸ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ। ਖੇਤਾਂ ’ਚ ਕੰਮ ਕਰਨ ਵਾਲੇ ਕਿਸਾਨਾਂ ਨੂੰ ਵੀ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਸੁਰੱਖਿਅਤ ਥਾਵਾਂ ’ਤੇ ਰਹਿਣਾ ਚਾਹੀਦਾ ਹੈ। Weather Alert Punjab