ਇਹ ਸੂਬੇ ‘ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ

Telangana Weather

ਹੈਦਰਾਬਾਦ (ਏਜੰਸੀ)। Hyderabad News : ਅਗਲੇ 24 ਘੰਟਿਆਂ ਦੌਰਾਨ ਤੇਲੰਗਾਨਾ ਦੇ ਨਿਜਾਮਾਬਾਦ, ਵਿਕਾਰਾਬਾਦ, ਸੰਗਰੇਡੀ, ਮੇਡਕ ਤੇ ਕਾਮਰੇਡੀ ਜ਼ਿਲ੍ਹਿਆਂ ’ਚ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਸੋਮਵਾਰ ਨੂੰ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਤੇਲੰਗਾਨਾ ਦੇ ਕਈ ਜ਼ਿਲ੍ਹਿਆਂ ’ਚ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸੇ ਸਮੇਂ ਦੌਰਾਨ, ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅਲੱਗ-ਥਲੱਗ ਥਾਵਾਂ ’ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਗਰਜ ਤੇ ਤੇਜ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਗਲੇ ਸੱਤ ਦਿਨਾਂ ਦੌਰਾਨ ਤੇਲੰਗਾਨਾ ’ਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਮਾਨਸੂਨ ਸੂਬੇ ਭਰ ’ਚ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ ਤੇਲੰਗਾਨਾ ਦੇ ਮਾਨਚੇਰੀਅਲ, ਜੋਗੁਲੰਬਾ ਭੂਲਾਪੱਲੀ, ਮਹਿਬੂਬਨਗਰ, ਵਿਕਰਾਬਾਦ ਤੇ ਹੈਦਰਾਬਾਦ ਜ਼ਿਲ੍ਹਿਆਂ ’ਚ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਪਿਆ। Telangana Weather

Read This : ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ

LEAVE A REPLY

Please enter your comment!
Please enter your name here