ਸਰਸਾ ’ਚ ਭਾਰੀ ਮੀਂਹ, ਗਰਮੀ ਤੋਂ ਮਿਲੀ ਰਾਹਤ

ਸਰਸਾ। ਹਰਿਆਣਾ ਦੇ ਕਈ ਜ਼ਿਲ੍ਹਿਆਂ ਸਮੇਤ ਸਰਸਾ ’ਚ ਭਾਰੀ ਮੀਂਹ (Heavy Rain) ਪੈ ਰਿਹਾ ਹੈ।  ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਇੱਕ ਵਾਰ ਫਿਰ ਘੱਗਰ ’ਚ ਪਾਣੀ ਵੱਧਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। (Heavy Rain) ਹਾਲਾਂਕਿ ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਲੋਕ ਪ੍ਰੇਸ਼ਾਨ ਸਨ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਕੀਤੀ।

ਇਹ ਵੀ ਪੜ੍ਹੋ : ਹੜ੍ਹਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਸੁਖਦ ਐਲਾਨ, ਮਿਲੇਗੀ ਰਾਹਤ…

ਇਸ ਦੇ ਨਾਲ ਹੀ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੇ ਮੀਂਹ ਦਾ ਅਲਰਟ ਜਾਰੀ ਕਰ ਰਿਹਾ ਹੈ। ਸਰਸਾ ’ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਹਾਲਾਤ ਹੋਰ ਵਿਗੜਨ ਦਾ ਖਦਸਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਬਰਸਾਤ ਕਾਰਨ ਘੱਗਰ ਵਿੱਚ ਫਿਰ ਤੋਂ ਉਛਾਲ ਆ ਸਕਦਾ ਹੈ।