Ramban Rain Alert: ਰਾਮਬਨ (ਏਜੰਸੀ)। ਜੰਮੂ-ਕਸ਼ਮੀਰ ’ਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰੇ ਰਾਮਬਨ ਜ਼ਿਲ੍ਹੇ ਦੇ ਸੇਰੀ ਬਾਗਨਾ ਇਲਾਕੇ ’ਚ ਮੀਂਹ ਤੋਂ ਬਾਅਦ ਬੱਦਲ ਫਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਲਗਭਗ 100 ਲੋਕਾਂ ਨੂੰ ਬਚਾ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆਇਆ। ਪਹਾੜ ਤੋਂ ਮਲਬਾ ਪਿੰਡ ਵੱਲ ਆਇਆ, ਜਿਸ ਨਾਲ ਬਹੁਤ ਸਾਰੇ ਲੋਕਾਂ ਤੇ ਘਰਾਂ ਨੂੰ ਨੁਕਸਾਨ ਪਹੁੰਚਿਆ। ਇਸ ਵੇਲੇ ਬਚਾਅ ਕਾਰਜ ਜਾਰੀ ਹੈ। ਦੂਜੇ ਪਾਸੇ, ਰਾਮਬਨ ਜ਼ਿਲ੍ਹੇ ਦੇ ਬਨਿਹਾਲ ਇਲਾਕੇ ’ਚ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ।
ਇਹ ਖਬਰ ਵੀ ਪੜ੍ਹੋ : International Labour Day: 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਫਰੀਦਕੋਟ ਵਿਖੇ ਮਨਾਉਣ ਦਾ ਫੈਸਲਾ
ਇਸ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ ਕਰ ਦਿੱਤਾ ਗਿਆ ਹੈ। ਸੈਂਕੜੇ ਵਾਹਨ ਫਸੇ ਹੋਏ ਹਨ। ਕਿਸ਼ਤਵਾੜ-ਪੱਦਰ ਸੜਕ ਵੀ ਬੰਦ ਹੈ। ਇੱਥੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਮੌਸਮ ਸਾਫ਼ ਹੋਣ ਤੋਂ ਬਾਅਦ ਹੀ ਹਾਈਵੇਅ ’ਤੇ ਯਾਤਰਾ ਕਰਨ ਦੀ ਅਪੀਲ ਕੀਤੀ ਹੈ। ਜ਼ਮੀਨ ਖਿਸਕਣ ਦੀਆਂ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਪਹਾੜ ਤੋਂ ਮਲਬਾ ਡਿੱਗਦਾ ਵੇਖਿਆ ਜਾ ਸਕਦਾ ਹੈ। ਕੁਝ ਇਲਾਕਿਆਂ ’ਚ, ਪਹਾੜੀ ਮਲਬਾ ਸੜਕਾਂ ਤੇ ਰਿਹਾਇਸ਼ੀ ਇਲਾਕਿਆਂ ਤੱਕ ਪਹੁੰਚ ਗਿਆ ਹੈ। ਇੱਕ ਵੀਡੀਓ ’ਚ, ਤਿੰਨ-ਚਾਰ ਟੈਂਕਰ ਤੇ ਕੁਝ ਹੋਰ ਵਾਹਨ ਮਲਬੇ ਹੇਠਾਂ ਪੂਰੀ ਤਰ੍ਹਾਂ ਦੱਬੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ, ਹੋਟਲ ਤੇ ਘਰ ਵੀ ਮਲਬੇ ਤੋਂ ਪ੍ਰਭਾਵਿਤ ਹੁੰਦੇ ਦਿਖਾਈ ਦਿੰਦੇ ਹਨ। Ramban Rain Alert
ਧਰਮਕੁੰਡ ਤੋਂ 100 ਲੋਕਾਂ ਨੂੰ ਬਚਾਇਆ ਗਿਆ | Ramban Rain Alert
ਰਾਮਬਨ ਜ਼ਿਲ੍ਹੇ ’ਚ ਚਨਾਬ ਨਦੀ ਦੇ ਨੇੜੇ ਧਰਮਕੁੰਡ ਪਿੰਡ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ ਹੈ। 10 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 25-30 ਘਰ ਵੀ ਨੁਕਸਾਨੇ ਗਏ। ਧਰਮਕੁੰਡ ਪੁਲਿਸ ਨੇ ਲਗਭਗ 90-100 ਲੋਕਾਂ ਨੂੰ ਸੁਰੱਖਿਅਤ ਬਚਾਇਆ।
ਅਗਲੇ 2-3 ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ | Ramban Rain Alert
ਭਾਰਤੀ ਮੌਸਮ ਵਿਭਾਗ ਅਨੁਸਾਰ, ਜੰਮੂ-ਕਸ਼ਮੀਰ ’ਚ ਅਗਲੇ 2-3 ਦਿਨਾਂ ਤੱਕ ਮੀਂਹ ਜਾਰੀ ਰਹਿ ਸਕਦਾ ਹੈ। ਖਾਸ ਕਰਕੇ ਪਹਾੜੀ ਤੇ ਉੱਚਾਈ ਵਾਲੇ ਖੇਤਰਾਂ ’ਚ ਗਰਜ-ਤੂਫ਼ਾਨ ਦੇ ਨਾਲ-ਨਾਲ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਹੈ। ਰਾਮਬਨ, ਊਧਮਪੁਰ, ਪੁੰਛ ਤੇ ਬਾਰਾਮੂਲਾ ਜ਼ਿਲ੍ਹਿਆਂ ’ਚ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।