ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਦਿੱਲੀ ਐਨਸੀਆਰ ...

    ਦਿੱਲੀ ਐਨਸੀਆਰ ’ਚ ਤੇਜ਼ ਮੀਂਹ

    ਦਿੱਲੀ ਐਨਸੀਆਰ ’ਚ ਤੇਜ਼ ਮੀਂਹ

    ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ’ਚ ਸ਼ੁੱਕਰਵਾਰ ਨੂੰ ਪਏ ਮੀਂਹ ਨੇ ਗਰਮੀ ਨਾਲ ਜੂਝ ਰਹੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਇੱਥੇ ਲਗਾਤਾਰ ਦੂਜੇ ਦਿਨ ਸਵੇਰ ਦੀ ਸ਼ੁਰੂਆਤ ਮੀਂਹ ਨਾਲ ਹੋਈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਦਿੱਲੀ ਅਤੇ ਨੋਇਡਾ ਦੇ ਇਲਾਕਿਆਂ ’ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ ਸੀ। ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ’ਚ ਸ਼ੁੱਕਰਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੱਧਮ ਮੀਂਹ ਅਤੇ ਗਰਜ ਦੇ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸਕਾਈਮੇਟ ਮੌਸਮ ਦੇ ਅਨੁਸਾਰ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਦਿੱਲੀ ਅਤੇ ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here