ਸ਼ਹਿਰ ਪਟਿਆਲਾ ’ਚ ਭਰਵਾਂ ਮੀਂਹ, ਜਲ-ਥਲ ਹੋਈਆਂ ਸੜਕਾਂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅੱਤ ਦੀ ਪੈ ਰਹੀ ਗਰਮੀ ਤੋਂ ਪਟਿਆਲਾ ਵਾਸੀਆਂ ਨੂੰ ਰਾਹਤ ਮਿਲੀ ਹੈ। ਅੱਜ ਸਵੇਰੇ ਪਟਿਆਲਾ ’ਚ ਭਰਵਾਂ ਮੀਂਹ ਪਿਆ। ਮੀਂਹ ਦੇ ਨਾਲ-ਨਾਲ ਗੜੇ ਵੀ ਪਏ। ਮੀਂਹ ਪੈਣ ਨਾਲ ਜਿੱਥੋ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। ਸ਼ਹਿਰ ਦੀਆਂ ਸਾਰੀਆਂ ਸੜਕਾਂ ਪਾਣੀ ਨਾਲ ਜਲ-ਥਲ ਹੋ ਗਈਆਂ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਤੱਤੀ ਲੋਅ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ।
ਲੋਕ ਮੌਸਮ ਦਾ ਆਨੰਦ ਲੈਣ ਲਈ ਘਰਾਂ ਤੋਂ ਬਾਹਰ ਨਿਕਲ ਪਏ ਤੇ ਸ਼ਹਿਰ ’ਚ ਖੂਬ ਰੌਣਕ ਨਜ਼ਰ ਆਈ। ਮੀਂਹ ਪੈਣ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਉੱਥੇ ਕਣਕ ਦੇ ਨਾੜ ਨੂੰ ਅੱਗ ਲਾਉਣ ਕਾਰਨ ਪ੍ਰਦੂਸ਼ਣ ਦਾ ਪੱਧਰ ਵੀ ਕਾਫੀ ਵੱਧ ਗਿਆ ਸੀ। ਇਸ ਮੀਂਹ ਨੇ ਪ੍ਰਦੂਸ਼ਣ ਨੂੰ ਕਾਫੀ ਹੱਦ ਤੱਕ ਘੱਟ ਕਰ ਦਿੱਤਾ ਹੈ ਤੇ ਮੌਸਮ ਬਿਲਕੁਲ ਸਾਫ ਨਜ਼ਰ ਆ ਰਿਹਾ ਹੈ। ਇੱਕਾ-ਦੁੱਕਾ ਥਾਵਾਂ ਤੋਂ ਲੋਕਾਂ ਨੂੰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ