ਪੰਜਾਬ, ਹਰਿਆਣਾ ਵਿੱਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ, ਕਿਸਾਨ ਚਿਤੰਤ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ, ਪੰਜਾਬ, ਰਾਜਸਥਾਨ ਦੇ ਕਈ ਇਲਾਕਿਆਂ ਵਿਚ ਦੇਰ ਸ਼ਾਮ ਤੇਜ਼ ਹਨ੍ਹੇਰੀ ਨਾਲ ਮੀਂਹ ਪਿਆ। ਕਈ ਥਾਵਾਂ ’ਤੇ ਦਰੱਖਤ ਡਿੱਗਣ ਕਾਰਨ ਨੁਕਸਾਨ ਦੀਆਂ ਖਬਰਾਂ ਹਨ। ਦੂਜੇ ਪਾਸੇ ਬੇਮੌਸੀ ਪੈ ਰਹੇ ਇਸ ਮੀਂਹ ਨੇ ਕਿਸਾਨਾਂ ਦੀ ਇੱਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਪਹਿਲਾਂ ਹੀ ਭਾਰੀ ਮੀਂਹ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ ਜਦੋਕਿ ਹੁਣ ਇੱਕ ਵਾਰ ਫਿਰ ਮੌਸਮ ਖਰਾਬ ਹੋਣ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਣਾ ਲਾਜ਼ਮੀ ਹੈ। ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਮੌਸਮ ਦੀ ਖਰਾਬੀ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ, ਜਿਸ ਕਰਕੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ।

ਬੇਮੌਸਮੀ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਉਨ੍ਹਾਂ ਦੀ ਖੜ੍ਹੀ ਫਸਲ ਦਾ ਭਾਰੀ ਨੁਕਸਾਨ ਕੀਤਾ ਅਤੇ ਹੁਣ ਬੀਤੀ ਰਾਤ ਹੋਈ ਗੜੇਮਾਰੀ ਕਾਰਨ ਖੇਤਾਂ ਵਿਚਲੀ ਕਣਕ ਦੀਆਂ ਬੱਲੀਆਂ ਨੁਕਸਾਨੀਆਂ ਗਈਆਂ ਹਨ ਜਿਸ ਕਾਰਨ ਫਸਲ ਦੇ ਝਾੜ ’ਤੇ ਵੀ ਅਸਰ ਪਵੇਗਾ ਅਤੇ ਵਾਢੀ ਸਮੇਂ ਵੀ ਮੁਸ਼ਕਿਲ ਹੋਵੇਗੀ।

ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਛੇਤੀ ਭੇਜੀ ਜਾਵੇ

ਦੂਜੇ ਪਾਸੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ਼ੰਕਰ ਜ਼ਿੰਪਾ ਨੇ ਬੁੱਧਵਾਰ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਬਿਨਾਂ ਕਿਸੇ ਪੱਖਪਾਤ ਅਤੇ ਸਿਫ਼ਾਰਸ਼ਾਂ ਦੇ ਜਲਦੀ ਤੋਂ ਜਲਦੀ ਭੇਜੀ ਜਾਵੇ। ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿੰਪਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਕੰਮਕਾਜ ਵਿੱਚ ਸੁਧਾਰ ਅਤੇ ਪਾਰਦਰਸ਼ਤਾ ਲਿਆਉਣ ਲਈ ਸਖ਼ਤ ਕਦਮ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।