ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ

Government Jobs
ਦਿੜ੍ਹਬਾ ਵਿਖੇ ਸ਼ਹੀਦ ਕਿਸਾਨਾਂ ਦੇ ਵਾਰਿਸਾਂ ਸੋਹੀ ਵੱਲੋਂ ਨਿਯੁਕਤੀ ਪੱਤਰ ਦਿੰਦੇ ਹੋਏ।

(ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਐੱਸਡੀਐੱਮ ਦਿੜ੍ਹਬਾ ਦੇ ਦਫ਼ਤਰ ਵਿਖੇ ਵਿੱਤ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਅਤੇ ਐੱਸਡੀਐੱਮ ਰਾਜੇਸ਼ ਸ਼ਰਮਾ ਨੇ ਦਿੜ੍ਹਬਾ ਸਬ ਡਵੀਜ਼ਨ ਦੇ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ  (Government Jobs) ਦੇ ਨਿਯੁਕਤੀ ਪੱਤਰ ਦਿੱਤੇ ਗਏ।

ਇਹ ਵੀ ਪੜ੍ਹੋ: ਮੀਂਹ ਕਾਰਨ ਘਰ ’ਚ ਆਉਣ ਲੱਗੇ ਹਨ ਕਾਕਰੋਚ, ਇਸ ਤਰ੍ਹਾਂ ਘਰਾਂ ’ਚੋਂ ਭਜਾਓ ਕਾਕਰੋਚਾਂ ਨੂੰ

ਐੱਸਡੀਐੱਮ ਤਪਿੰਦਰ ਸਿੰਘ ਸੋਹੀ ਅਤੇ ਐੱਸਡੀਐੱਮ ਰਾਜੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪਿੰਡ ਲਾਡਬੰਜਾਰਾ ਕਲਾਂ ਦੇ ਸ਼ਹੀਦ ਹੋਏ ਕਿਸਾਨ ਅਜੈਬ ਸਿੰਘ ਪੁੱਤਰ ਅਮਨਦੀਪ ਸਿੰਘ ਨੂੰ ਸੇਵਾਦਾਰ, ਖਨਾਲ ਖੁਰਦ ਦੇ ਕਿਸਾਨ ਤਰਲੋਚਣ ਸਿੰਘ ਦੇ ਪੁੱਤਰ ਤਰਸੇਮ ਸਿੰਘ ਸੇਵਾਦਾਰ ਅਤੇ ਪਿੰਡ ਬਘਰੌਲ ਦੇ ਕਿਸਾਨ ਜਰਨੈਲ ਸਿੰਘ ਦੇ ਪੁੱਤਰ ਗਗਨਦੀਪ ਸਿੰਘ ਲੌਬਾਰਟਰੀ ਅਟੈਂਡੈਂਟ ਦੀ ਨੌਕਰੀ ਦਿੱਤੀ ਗਈ ਹੈ। ਸੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਕਿਸਾਨ ਸੰਘਰਸ਼ ਵਿੱਚ ਜੋ ਸ਼ਹੀਦ ਹੋਏ ਸਨ, ਉਨ੍ਹਾਂ ਦੇ ਵਾਰਸਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਗਈ ਹੈ। ਇਸ ਮੌਕੇ ਰਵਿੰਦਰ ਸਿੰਘ ਮਾਨ, ਮਨਿੰਦਰ ਘੁਮਾਣ, ਸੁਨੀਲ ਬਾਂਸਲ, ਰਣਜੀਤ ਸਿੰਘ ਅਤੇ ਹੋਰ ਹਾਜ਼ਰ ਸਨ। Government Jobs