ਹਰਮਨ ਦੀ ਡੀਐੱਸਪੀ ਅਹੁਦੇ ਤੋਂ ਛੁੱਟੀ

Herman, DSP, Postponed, leave

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤੀ ਫਾਈਲ ਪਾਸ

ਆਨਰੇਰੀ ਡੀ.ਐਸ.ਪੀ. ਲਾਉਣਾ ਨਿਯਮਾਂ ਤੋਂ ਬਾਹਰ

ਚੰਡੀਗੜ੍ਹ

ਡੀ.ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਪ੍ਰਧਾਨ ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਉਸ ਨੂੰ ਐਸ.ਪੀ. ਦੇ ਅਹੁਦੇ ਤੋਂ ਲਾਹ ਦਿੱਤਾ ਹੈ। ਹੁਣ ਹਰਮਨਪ੍ਰੀਤ ਡੀ.ਐਸ.ਪੀ. ਨਹੀਂ ਰਹੀਂ ਹੈ, ਇਸ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗ੍ਰਹਿ ਵਿਭਾਗ ਵੱਲੋਂ ਭੇਜੀ ਗਈ ਫਾਈਲ ‘ਤੇ ਆਪਣੀ ਸਹਿਮਤੀ ਦੇ ਦਿੱਤੀ ਹੈ, ਜਿਸ ਵਿੱਚ ਹਰਮਨਪ੍ਰੀਤ ਕੌਰ ਨੂੰ ਹਟਾਉਣ ਬਾਰੇ ਲਿਖਿਆ ਹੋਇਆ ਸੀ। ਹਰਮਨਪ੍ਰੀਤ ਨੂੰ ਹਟਾਉਣ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਦਫ਼ਤਰ ਨੇ ਵੀ ਪੁਸ਼ਟੀ ਕਰ ਦਿੱਤੀ ਹੈ ਅਤੇ ਅਗਲੀ ਕਾਰਵਾਈ ਲਈ ਗ੍ਰਹਿ ਵਿਭਾਗ ਨੂੰ ਫਾਈਲ ਭੇਜ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਨੂੰ ਪੰਜਾਬ ਸਰਕਾਰ ਨੇ ਵਿਸ਼ਵ ਕੱਪ ਵਿੱਚ ਚੰਗਾ ਪ੍ਰਦਰਸ਼ਨ ਕਰਨ ਤੋਂ ਬਾਅਦ ਖੁਸ ਹੁੰਦੇ ਹੋਏ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਬਣਾਇਆ ਸੀ। ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਬਣੇ 2 ਮਹੀਨੇ ਹੀ ਨਹੀਂ ਬੀਤੇ ਸਨ ਕਿ ਉਨਾਂ ਦੀ ਡਿਗਰੀ ਨੂੰ ਲੈ ਕੇ ਵਿਵਾਦ ਹੋ ਗਿਆ ਅਤੇ ਜਿਹੜੀ ਮੇਰਠ ਦੀ ਚਰਨ ਸਿੰਘ ਯੂਨੀਵਰਸਿਟੀ ਤੋਂ ਹਰਮਨਪ੍ਰੀਤ ਕੌਰ ਨੇ ਬੀ.ਏ. ਦੀ ਡਿਗਰੀ ਪ੍ਰਾਪਤ ਕੀਤੀ ਸੀ, ਉਸ ਯੂਨੀਵਰਸਿਟੀ ਨੇ ਖ਼ੁਦ ਇਸ ਡਿਗਰੀ ਨੂੰ ਜਾਅਲੀ ਕਰਾਰ ਦੇ ਦਿੱਤਾ।
ਇਸ ਤੋਂ ਬਾਅਦ ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਦੇ ਅਹੁਦੇ ਤੋਂ ਹਟਾਉਣ ਦੀ ਮੰਗ ਉੱਠਣੀ ਸ਼ੁਰੂ ਹੋ ਗਈ ਸੀ ਪਰ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਹਰਮਨਪ੍ਰੀਤ ਹਟਾਉਣ ਤੋਂ ਸਾਫ਼ ਇਨਕਾਰ ਕਰਦੇ ਹੋਏ ਰਸਤਾ ਕੱਢਣ ਬਾਰੇ ਕਿਹਾ ਸੀ ਪਰ ਕੁਝ ਵਕੀਲਾਂ ਵਲੋਂ ਹਾਈ ਕੋਰਟ ਵਿੱਚ ਸਰਕਾਰ ਦੇ ਖ਼ਿਲਾਫ਼ ਜਾਣ ਦੀ ਧਮਕੀ ਦੇਣ ਤੋਂ ਬਾਅਦ ਸਰਕਾਰ ਵੱਲੋਂ ਕਾਨੂੰਨੀ ਤੌਰ ‘ਤੇ ਕਾਫ਼ੀ ਕੋਸ਼ਸ਼ ਕੀਤੀ ਪਰ ਕੋਈ ਰਸਤਾ ਨਾ ਮਿਲਣ ਦੇ ਕਾਰਨ ਪੰਜਾਬ ਸਰਕਾਰ ਨੇ ਹਰਮਨਪ੍ਰੀਤ ਨੂੰ ਹਟਾਉਣ ਦਾ ਫੈਸਲਾ ਕਰ ਲਿਆ।
ਗ੍ਰਹਿ ਵਿਭਾਗ ਵਲੋਂ ਭੇਜੀ ਗਈ ਫਾਈਲ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਸਤਖ਼ਤ ਕਰਦੇ ਹੋਏ ਹਰਮਨਪ੍ਰੀਤ ਨੂੰ ਡੀ.ਐਸ.ਪੀ. ਤੋਂ ਹਟਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ਕਾਰਨ ਹੁਣ ਹਰਮਨਪ੍ਰੀਤ ਡੀ.ਐਸ.ਪੀ. ਨਹੀਂ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।