(ਰਾਜਨ ਮਾਨ) ਗੁਰਦਾਸਪੁਰ। ਗੁਰਦਾਸਪੁਰ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਪਾਕਿਸਤਾਨ ਤੋਂ ਸਮਗਲ ਹੋ ਕੇ ਆਈ 18 ਕਿੱਲੋ ਹੈਰੋਇਨ ਸਮੇਤ ਗਿਰਫਤਾਰ ਕੀਤਾ ਹੈ। (Heroin) ਕੌਮਾਂਤਰੀ ਮਾਰਕੀਟ ਵਿੱਚ ਇਸਦੀ ਕੀਮਤ 90 ਕਰੋੜ ਰੁਪਏ ਬਣਦੀ ਹੈ। ਐੱਸਐੱਸਪੀ ਗੁਰਦਾਸਪੁਰ ਦਯਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਅਦਿੱਤਿਆ ਐੱਸ ਵਾਰੀਅਰ, ਆਈਪੀਐੱਸ, ਸਹਾਇਕ ਕਪਤਾਨ ਪੁਲਿਸ, ਦੀਨਾਨਗਰ ਅਤੇ ਡੀਐੱਸਪੀ ਸੁਖਪਾਲ ਸਿੰਘ ਦੀ ਦੇਖ-ਰੇਖ ਵਿੱਚ ਸੂਗਰ ਮਿੱਲ ਪਨਿਆੜ ਵਿੱਚ ਸਪੈਸਲ ਨਾਕਾ ਬੰਦੀ ਦੌਰਾਨ ਇੱਕ ਕਾਰ ਨੰਬਰੀ ਪੀਬੀ-31, 1679 ਸਵਿਫਟ ਡਿਜਾਇਰ ਨੂੰ ਸ਼ੱਕ ਦੇ ਬਿਨਾਹ ’ਤੇ ਰੋਕ ਕੇ ਚੈਕਿੰਗ ਕੀਤੀ ।
ਗੱਡੀ ਵਿਚੋਂ ਕਰੀਬ 18 ਕਿੱਲੋ ਹੈਰੋਇਨ ਬਰਾਮਦ ਕੀਤੀ (Heroin)
ਇਸ ਗੱਡੀ ਵਿੱਚ ਸਵਾਰ 2 ਪੁਰਸ਼ਾਂ ਅਤੇ ਇੱਕ ਔਰਤ ਨੇ ਆਪਣੀ ਪਹਿਚਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਸਵਰਨ ਸਿੰਘ ਵਾਸੀ ਜਖੇਪਲ ਥਾਣਾ ਧਰਮਗੜ੍ਹ, ਜ਼ਿਲ੍ਹਾ ਸੰਗਰੂਰ, ਸੰਦੀਪ ਕੌਰ ਉਰਫ ਹਰਮਨ ਪਤਨੀ ਪਰਮਿੰਦਰ ਸਿੰਘ ਵਾਸੀ ਮੀਮਸਾ ਥਾਣਾ ਧੂਰੀ ਜ਼ਿਲ੍ਹਾ ਸੰਗਰੂਰ ਅਤੇ ਕੁਲਦੀਪ ਸਿੰਘ ਉਰਫ ਕਾਲਾ ਪੁੱਤਰ ਦਰਸ਼ਨ ਸਿੰਘ ਵਾਸੀ ਗੁੱੜਦੀ ਥਾਣਾ ਭੀਖੀ ਜ਼ਿਲ੍ਹਾ ਮਾਨਸਾ ਵਜੋਂ ਦੱਸੀ ।ਸਵਾਰ ਸਨ। ਪੁਲਿਸ ਪਾਰਟੀ ਵੱਲੋਂ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ ਕਰੀਬ 18 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ । ਇਸ ਤੋਂ ਇਲਾਵਾ ਕਾਰ ਵਿੱਚੋਂ ਕੈਮਰਾ ਵੀ ਬਰਾਮਦ ਹੋਇਆ ਹੈ । (Heroin)
ਇਹ ਵੀ ਪੜ੍ਹੋ : ਈਸ਼ਾਨ ਕਿਸ਼ਨ ਦੇ ਦਮਦਾਰ ਅਰਧ ਸੈਂਕੜੇ ਨਾਲ ਭਾਰਤ ਨੇ ਵੈਸਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ
ਐੱਸਐੱਸਪੀ ਹਰੀਸ਼ ਦਯਾਮਾ ਨੇ ਦੱਸਿਆ ਕਿ ਹੈਰੋਇਨ ਦੀ ਬਰਾਮਦੀ ਤੋਂ ਬਾਅਦ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ’ਤੇ ਉਕਤ ਮੁਲਜ਼ਮਾਂ ਦੇ ਖਿਲਾਫ ਥਾਣਾ ਦੀਨਾਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ । ਪੁੱਛ-ਗਿੱਛ ਤੋਂ ਸਾਹਮਣੇ ਆਇਆ ਕਿ ਉਕਤ ਮੁਲਜ਼ਮ ਇਹ ਖੇਪ ਸ੍ਰੀਨਗਰ ਤੋਂ ਲੈ ਕੇ ਆ ਰਹੇ ਸਨ । ਉਨ੍ਹਾਂ ਦੱਸਿਆ ਕਿ ਇਸ ਡਰੱਗ ਰੈਕਟ ਦਾ ਸਰਗਨਾ ਮਨਦੀਪ ਸਿੰਘ ਧਾਲੀਵਾਲ ਹੈ, ਜੋ ਹੈਰੋਇਨ ਮੰਗਵਾਉਣ ਅਤੇ ਸਪਲਾਈ ਕਰਨ ਦਾ ਕੰਮ ਕਰਦਾ ਹੈ, ਜਿਸ ਵੱਲੋਂ ਇਹ ਡਰੱਗ ਰੈਕਟ ਅਮਰੀਕਾ ਤੋਂ ਚਲਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਕੁਲਦੀਪ ਸਿੰਘ ਉਰਫ ਕਾਲਾ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਧਰਾਵਾਂ ਹੇਠ 2 ਮੁਕੱਦਮੇ ਦਰਜ ਹਨ । ਉਨ੍ਹਾਂ ਕਿਹਾ ਇਹ ਹੈਰੋਇਨ ਕਿੱਥੇ ਸਪਲਾਈ ਕੀਤੀ ਜਾਣੀ ਸੀ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।